ਪੰਜਾਬ ਸਰਕਾਰ ਦਾ ਆਮ ਜਨਤਾ ਨੂੰ ਵੱਡਾ ਤੋਹਫਾ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਲਾਭ
Tuesday, Aug 20, 2019 - 07:16 PM (IST)
![ਪੰਜਾਬ ਸਰਕਾਰ ਦਾ ਆਮ ਜਨਤਾ ਨੂੰ ਵੱਡਾ ਤੋਹਫਾ, ਲੱਖਾਂ ਪਰਿਵਾਰਾਂ ਨੂੰ ਮਿਲੇਗਾ ਲਾਭ](https://static.jagbani.com/multimedia/2019_8image_15_32_294670645sehatbima.jpg)
ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ 75ਵੇਂ ਜਨਮਦਿਨ ਮੌਕੇ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵੱਡਾ ਤੋਹਫਾ ਦਿੰਦਿਆਂ 'ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਯੋਜਨਾ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ ਵਲੋਂ ਮੋਹਾਲੀ ਦੇ ਕਿਸਾਨ ਵਿਕਾਸ ਚੈਂਬਰ 'ਚ ਕੀਤੀ ਗਈ। ਇਸ ਯੋਜਨਾ ਦੇ ਘੇਰੇ 'ਚ 43.8 ਲੱਖ ਪਰਿਵਾਰਾਂ ਨੂੰ ਲਿਆ ਗਿਆ ਹੈ, ਜੋ ਸੂਬੇ ਦੀ ਕੁੱਲ ਆਬਾਦੀ ਦਾ 70 ਫੀਸਦੀ ਬਣਦਾ ਹੈ।
ਇਸ ਮੁਤਾਬਕ ਪੰਜੀਕ੍ਰਿਤ ਪਰਿਵਾਰਾਂ ਨੂੰ ਸਲਾਨਾ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਸਿਹਤ ਬੀਮੇ ਦੀ ਸਹੂਲਤ ਮਿਲੇਗੀ। ਪੰਜੀਕ੍ਰਿਤ ਪਰਿਵਾਰ ਪ੍ਰਾਈਵੇਟ ਤ ਸਰਕਾਰੀ ਹਸਪਤਾਲਾਂ 'ਚ ਮਿਆਰੀ ਸਿਹਤ ਸੇਵਾਵਾਂ ਹਾਸਲ ਕਰ ਸਕਣਗੇ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਟੋਲ ਫਰੀ ਹੈਲਪਲਾਈਨ ਨੰਬਰ 104 ਤੋਂ ਲਈ ਜਾ ਸਕਦੀ ਹੈ।