ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਇਕ ਹੋਰ ਯੋਗ ਉਪਰਾਲਾ, ਸਬ-ਜੇਲ੍ਹ ਪੱਟੀ ’ਚ ਖੋਲ੍ਹੇਗਾ ਲਾਇਬ੍ਰੇਰੀ

Wednesday, Jun 09, 2021 - 09:50 AM (IST)

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਇਕ ਹੋਰ ਯੋਗ ਉਪਰਾਲਾ, ਸਬ-ਜੇਲ੍ਹ ਪੱਟੀ ’ਚ ਖੋਲ੍ਹੇਗਾ ਲਾਇਬ੍ਰੇਰੀ

ਪੱਟੀ (ਸੋਢੀ, ਜ. ਬ.) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਚਾਲਕ ਡਾ. ਐੱਸ. ਪੀ. ਸਿੰਘ ਓਬਰਾਏ ਵੱਲੋਂ ਸਬ-ਜੇਲ੍ਹ ਪੱਟੀ ਵਿਖੇ ਕੈਦੀਆਂ ਲਈ ਵੱਡੀ ਗਿਣਤੀ ’ਚ ਮਾਸਕ, ਸੈਨੇਟਾਈਜ਼ਰ ਅਤੇ ਭਾਰੀ ਮਾਤਰਾ ’ਚ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਮੌਕੇ ਸਬ-ਜੇਲ੍ਹ ਪੱਟੀ ਦੇ ਸੁਪਰਡੈਂਟ ਜਤਿੰਦਰ ਪਾਲ ਸਿੰਘ ਨੂੰ ਕੈਦੀਆਂ ਲਈ ਮੈਡੀਕਲ ਸਮੱਗਰੀ ਭੇਟ ਕਰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸ ਧੁੰਨਾ ਨੇ ਦੱਸਿਆ ਕਿ ਐੱਸ. ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਇਸ ਸੇਵਾ ਤਹਿਤ ਬੈਂਕਾਂ, ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਫੀਲਡ ’ਚ ਕੰਮ ਕਰਨ ਵਾਲੇ ਪੱਤਰਕਾਰਾਂ ਆਦਿ ਨੂੰ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸੇ ਲੜੀ ਤਹਿਤ ਸਬ-ਜੇਲ੍ਹ ਪੱਟੀ ਵਿਖੇ ਮੰਗ ਅਨੁਸਾਰ ਮਾਸਕ, ਸੈਨੇਟਾਈਜ਼ਰ ਅਤੇ ਕੋਰੋਨਾ ਤੋਂ ਬਚਾਅ ਲਈ ਦਵਾਈਆਂ ਟਰੱਸਟ ਵੱਲੋਂ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ‘ਗੈਂਗਵਾਰ’, ਖ਼ਤਰਨਾਕ ਗੈਂਗਸਟਰ ਲੱਖਵਿੰਦਰ ਸਿੰਘ ਲੱਖਾ ਦਾ ਕਤਲ

ਉਨ੍ਹਾਂ ਕਿਹਾ ਕਿ ਜੇਲ੍ਹ ਸੁਪਰਡੈਂਟ ਵੱਲੋਂ ਕੈਦੀਆਂ ਲਈ ਜੇਲ੍ਹ ਅੰਦਰ ਲਾਇਬ੍ਰੇਰੀ ਖੋਲ੍ਹਣ ਦੀ ਓਬਰਾਏ ਪਾਸੋਂ ਮੰਗ ਕੀਤੀ ਗਈ ਸੀ, ਜਿਸ ਨੂੰ ਤਰੁੰਤ ਪੂਰਾ ਕਰਦਿਆਂ ਓਬਰਾਏ ਨੇ ਜ਼ਿਲ੍ਹਾ ਟੀਮ ਨੂੰ ਜੇਲ੍ਹ ਅੰਦਰ ਲਾਇਬ੍ਰੇਰੀ ਖੋਲ੍ਹਣ ਦੇ ਨਿਰਦੇਸ਼ ਦੇ ਦਿੱਤੇ ਹਨ। ਅਗਲੇ ਹਫ਼ਤੇ ਜੇਲ੍ਹ ’ਚ ਲਾਇਬ੍ਰੇਰੀ ਦੀ ਸ਼ੁਰੂਆਤ ਕਰ ਦਿੱਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਜਨ. ਸਕੱਤਰ ਗੁਰਪ੍ਰੀਤ ਸਿੰਘ ਪਨਗੋਟਾ, ਜ਼ਿਲ੍ਹਾ ਖਜ਼ਾਨਚੀ ਇੰਦਰਪ੍ਰੀਤ ਸਿੰਘ ਧਾਮੀ, ਪ੍ਰੈੱਸ ਸਕੱਤਰ ਕੇ. ਪੀ. ਗਿੱਲ, ਵਿਸ਼ਾਲ ਸੂਦ, ਸਤਨਾਮ ਸਿੰਘ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼


author

rajwinder kaur

Content Editor

Related News