ਮੁਕਤਸਰ : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਸਿਵਲ ਹਸਪਤਾਲ ਨੂੰ ਭੇਂਟ ਕੀਤਾ ਵੈਂਟੀਲੇਟਰ

Tuesday, Jun 02, 2020 - 02:47 PM (IST)

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖ਼ੁਰਾਣਾ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ. ਐੱਸ. ਪੀ. ਸਿੰਘ ਓਬਰਾਏ ਮੈਨੇਜਿੰਗ ਟਰੱਸਟੀ ਦੀ ਅਗਵਾਈ 'ਚ ਸਥਾਨਕ ਸਰਕਾਰੀ ਹਸਪਤਾਲ ਨੂੰ ਇਕ ਵੈਂਟੀਲੇਟਰ ਭੇਂਟ ਕੀਤਾ ਗਿਆ। ਇਹ ਵੈਂਟੀਲੇਟਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਥਾਨਕ ਨੁਮਾਇੰਦਿਆਂ ਵੱਲੋਂ ਪ੍ਰਧਾਨ ਗੁਰਬਿੰਦਰ ਸਿੰਘ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੇ ਸਪੁਰਦ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਸਤੀਸ਼ ਗੋਇਲ ਹਾਜ਼ਰ ਸਨ। 

ਇਹ ਵੀ ਪੜ੍ਹੋ : ਪੰਜਾਬ ਵਿਚ ਕੋਰੋਨਾ ਦਾ ਕਹਿਰ, ਦਿਨ ਚੜ੍ਹਦੇ 13 ਪਾਜ਼ੇਟਿਵ ਮਾਮਲੇ, ਇਕ ਦੀ ਮੌਤ 

ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਕਿਹਾ ਕਿ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਦੌਰਾਨ ਕੀਤੇ ਗਏ ਸੇਵਾ ਕਾਰਜ ਸ਼ਲਾਘਾਯੋਗ ਹਨ। ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਕਿਹਾ ਕਿ ਕੋਰੋਨਾ ਬਿਮਾਰੀ ਦੌਰਾਨ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦੇ ਸਟਾਫ਼ ਵੱਲੋਂ ਵਧੀਆ ਕਾਰਜ ਕੀਤੇ ਗਏ ਹਨ ਅਤੇ ਜਿਸਦੀ ਬਦੌਲਤ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲੇ 67 ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੂੰ ਸਹੀ ਕਰਕੇ ਘਰ ਵਾਪਸ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਿਚ ਜਦੋਂ ਬੀਮਾਰੀ ਫੇਫੜਿਆਂ 'ਤੇ ਹਮਲਾ ਕਰਦੀ ਹੈ ਤਾਂ ਵੈਂਟੀਲੇਟਰ ਦੀ ਸਖ਼ਤ ਜ਼ਰੂਰਤ ਹੁੰਦੀ ਹੈ। ਸਿਵਲ ਹਸਪਤਾਲ ਵਿਖੇ ਪਹਿਲਾਂ ਇਕ ਵੈਂਟੀਲੇਟਰ ਹੈ ਤੇ ਹੁਣ ਟਰੱਸਟ ਵੱਲੋਂ ਇਕ ਹੋਰ ਵੈਂਟੀਲੇਟਰ ਦੇਣ 'ਤੇ ਇਸ ਨਾਲ ਆਮ ਲੋਕਾਂ ਨੂੰ ਹੋਰ ਸੁਵਿਧਾ ਮਿਲੇਗੀ।

ਇਹ ਵੀ ਪੜ੍ਹੋ : ਭਵਾਨੀਗੜ੍ਹ ''ਚ ਆਂਗਣਬਾੜੀ ਵਰਕਰ ਸਣੇ ਤਿੰਨ ਨੂੰ ਲੱਗੀ ਕੋਰੋਨਾ ਦੀ ਲਾਗ, ਰਿਪੋਰਟ ਆਈ ਪਾਜ਼ੇਟਿਵ


Gurminder Singh

Content Editor

Related News