ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਹੋਇਆ ਕੋਰੋਨਾ
Sunday, Oct 04, 2020 - 06:20 PM (IST)

ਮੋਹਾਲੀ/ਅੰਮ੍ਰਿਤਸਰ (ਪਰਦੀਪ, ਸੰਧੂ) : ਮਾਨਵਤਾ ਦੇ ਮਸੀਹਾ ਵਜੋਂ ਜਾਣੇ ਜਾਂਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਕੋਰੋਨਾ ਲਾਗ ਦੀ ਬਿਮਾਰੀ ਹੋਣ ਦੀ ਪੁਸ਼ਟੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਐੱਸ. ਪੀ. ਸਿੰਘ ਓਬਰਾਏ ਇਸ ਸਮੇਂ ਪੀ.ਜੀ.ਆਈ.ਚੰਡੀਗੜ੍ਹ 'ਚ ਜੇਰੇ ਇਲਾਜ ਹਨ।
ਇਹ ਵੀ ਪੜ੍ਹੋ : ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ, ਸ਼੍ਰੋਮਣੀ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ
ਡਾ. ਓਬਰਾਏ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਦੀ ਖ਼ਬਰ ਫੈਲਦਿਆਂ ਹੀ ਦੇਸ਼ ਵਿਦੇਸ਼ 'ਚ ਬੈਠੇ ਲੋਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਪ੍ਰਮਾਤਮਾ ਅੱਗੇ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ ।ਇਸ ਸਬੰਧੀ ਗੱਲਬਾਤ ਕਰਦੇ ਹੋਏ ਕਮਲਜੀਤ ਰੂਬੀ ਸੀਨੀਅਰ ਮੀਤ ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਹਾਲੀ ਯੂਨਿਟ ਨੇ ਦੱਸਿਆ ਕਿ ਡਾ. ਓਬਰਾਏ ਇਸ ਸਮੇਂ ਪੀ. ਜੀ. ਆਈ. 'ਚ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ : ਰਾਹੁਲ ਦੀਆਂ ਟ੍ਰੈਕਟਰ ਰੈਲੀਆਂ ਤੋਂ ਮੁੜ ਪੁਰਾਣੇ ਰੋਂਅ 'ਚ ਆਉਣਗੇ ਨਵਜੋਤ ਸਿੱਧੂ