ਡਾ.ਓਬਰਾਏ ਦਾ ਇਕ ਹੋਰ ਉਪਰਾਲਾ, 36 ਹਜ਼ਾਰ ਪਰਿਵਾਰਾਂ ਨੂੰ ਰਾਸ਼ਨ ਦੇਣ ਦਾ ਐਲਾਨ

Saturday, May 02, 2020 - 05:21 PM (IST)

ਪਟਿਆਲਾ (ਜ. ਬ.): ਸਰਬੱਤ ਦਾ ਭੱਲਾ ਚੈਰੀਟੇਬਲ ਟਰੱਸਟ ਵੱਲੋਂ ਕੋਰੋਨਾ ਵਾਇਰਸ ਕਾਰਣ ਲੱਗੇ ਕਰਫ਼ਿਊ ਅਤੇ 'ਲਾਕਡਾਊਨ' ਦੌਰਾਨ ਲੋੜਵੰਦ ਲੋਕਾਂ ਨੂੰ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਹੈ। ਅਪ੍ਰੈਲ ਮਹੀਨੇ 22 ਹਜ਼ਾਰ ਪਰਿਵਾਰਾਂ ਨੂੰ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਵਿਚ ਰਾਸ਼ਨ ਦਿੱਤਾ ਗਿਆ। ਇਸ ਮਹੀਨੇ ਵੀ ਇਸ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਦੌਰਾਨ 36 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੇ ਮੋਗਾ 'ਚ ਫੜ੍ਹੀ ਰਫਤਾਰ, ਇਕੱਠੇ 22 ਮਾਮਲੇ ਆਏ ਸਾਹਮਣੇ

ਪਟਿਆਲਾ ਦੇ ਨਜ਼ਦੀਕ ਇਕ ਫਾਰਮ ਹਾਊਸ ਵਿਚ ਰਾਸ਼ਨ ਕਿੱਟਾਂ ਦੀ ਪੈਕਿੰਗ ਦਾ ਜਾਇਜ਼ਾ ਲੈਣ ਪੁੱਜੇ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪਿਛਲੇ ਮਹੀਨੇ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਕੁਝ ਹਿੱਸਿਆਂ ਵਿਚ ਟਰੱਸਟ ਵੱਲੋਂ ਸਵਾ ਕਰੋੜ ਦੀ ਲਾਗਤ ਨਾਲ ਲਿਆਂਦੇ ਗਏ ਰਾਸ਼ਨ ਦੀਆਂ 22 ਹਜ਼ਾਰ ਕਿੱਟਾਂ ਵੰਡੀਆਂ ਗਈਆਂ ਸਨ।ਇਸ ਵਾਰ 36 ਹਜ਼ਾਰ ਰਾਸ਼ਨ ਕਿੱਟਾਂ ਵੰਡੀਆਂ ਜਾਣਗੀਆਂ। ਇਸ ਵਿਚੋਂ ਇਕ ਹਜ਼ਾਰ ਕਿੱਟਾਂ ਸ੍ਰੀਨਗਰ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਵੱਲੋਂ ਵਿਧਵਾ ਅਤੇ ਬੁਢਾਪਾ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਇਹ ਰਾਸ਼ਨ ਉਨ੍ਹਾਂ ਤੱਕ ਪੁੱਜਦਾ ਕੀਤਾ ਜਵੇਗਾ। ਇਸ ਤੋਂ ਇਲਾਵਾ 5 ਹਜ਼ਾਰ ਉਹ ਬੱਚੇ ਹਨ ਜਿਨ੍ਹਾਂ ਨੂੰ ਟਰੱਸਟ ਵੱਲੋਂ ਉਚੇਰੀ ਸਿੱਖਿਆ ਲਈ ਅਡਾਪਟ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਵੀ ਰਾਸ਼ਨ ਮਿਲੇਗਾ। ਡਾ. ਓਬਰਾਏ ਨੇ ਕਿਹਾ ਕਿ ਕੁਝ ਅਜਿਹੇ ਪਰਿਵਾਰਾਂ ਬਾਰੇ ਉਨ੍ਹਾਂ ਨੂੰ ਪਤਾ ਲੱਗਾ ਹੈ ਜਿਹੜੇ ਮਿਡਲ ਕਲਾਸ ਪਰਿਵਾਰ ਹਨ ਅਤੇ ਕਿਸੇ ਤੋਂ ਮੰਗਣ ਤੋਂ ਵੀ ਸੰਗਦੇ ਹਨ ਪਰ ਉਨ੍ਹਾਂ ਨੂੰ ਵੀ ਰਾਸ਼ਨ ਦਿੱਤਾ ਜਾਵੇਗਾ।ਇਸ ਮੌਕੇ ਰਾਸ਼ਟਰੀ ਪ੍ਰਧਾਨ ਜੱਸਾ ਸਿੰਘ, ਜਨਰਲ ਸਕੱਤਰ ਗਗਨਦੀਪ ਆਹੁਜਾ ਅਤੇ ਰਵੀ ਦੀਪ ਸਿੰਘ ਸੰਧੂ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਲਾਕਡਾਊਨ ਤੋਂ ਬਾਅਦ ਸਕੂਲਾਂ 'ਚ ਦਿਖੇਗਾ ਨਵਾਂ ਮਾਹੌਲ, ਹੋਣਗੇ ਇਹ ਨਵੇ ਨਿਯਮ ਲਾਗੂ


Shyna

Content Editor

Related News