ਨਾਬਾਲਗਾ ਕੁੜੀਆਂ ਨਾਲ ਜਬਰ-ਜ਼ਿਨਾਹ ਕਰਨ ਵਾਲਿਆਂ ਨੂੰ ਦਿਵਾਂਵਾਗੇ ਸਜਾ : ਕੰਗ

Saturday, Nov 28, 2020 - 04:42 PM (IST)

ਨਾਬਾਲਗਾ ਕੁੜੀਆਂ ਨਾਲ ਜਬਰ-ਜ਼ਿਨਾਹ ਕਰਨ ਵਾਲਿਆਂ ਨੂੰ ਦਿਵਾਂਵਾਗੇ ਸਜਾ : ਕੰਗ

ਖੰਨਾ (ਸੁਖਵਿੰਦਰ ਕੌਰ) : ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਇਕ ਜਨਾਨੀ ਵਲੋਂ ਲਾਏ ਜਾ ਰਹੇ ਦੋਸ਼ਾਂ ਦੇ ਮੱਦੇਨਜ਼ਰ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਇਕੋ ਸਿੱਕੇ ਦੇ 2 ਪਹਿਲੂ ਦੱਸਦਿਆਂ ਲੋਕ ਇਨਸਾਫ਼ ਪਾਰਟੀ ਦੇ ਹਲਕਾ ਖੰਨਾ ਇੰਚਾਰਜ ਸਰਬਜੀਤ ਸਿੰਘ ਕੰਗ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਅਕਾਲੀ ਆਗੂਆਂ ਨੂੰ ਆਪਣੇ ਗਿਰੇਬਾਨ 'ਚ ਝਾਕਣ ਦੀ ਲੋੜ ਹੈ। ਉਨ੍ਹਾਂ ਅਕਾਲੀ ਦਲ ਦੇ ਵੱਡੇ ਅਹੁਦੇਦਾਰਾਂ ਨੂੰ ਨਸਹੀਤ ਦਿੰਦਿਆਂ ਕਿਹਾ ਕਿ 2014 'ਚ ਯੂ. ਪੀ. ’ਚ ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਅਕਾਲੀ ਦਲ ਦੇ ਵੱਡੇ ਆਗੂਆਂ ਦੇ ਮੁੰਡਿਆਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਪਾਰਟੀ ਦੇ ਖੰਨਾ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਸਰਬਜੀਤ ਕੰਗ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਲੋਕਾਂ ਦੀਆਂ ਦੀਆਂ ਸਮੱਸਿਆਵਾਂ ਲਈ ਯਤਨਸ਼ੀਲ ਸਿਮਰਜੀਤ ਸਿੰਘ ਬੈਂਸ ਅਕਾਲੀਆਂ ਅਤੇ ਕਾਂਗਰਸੀਆਂ ਨੂੰ ਚੁੱਭਦੇ ਹਨ। ਇਸ ਤਰ੍ਹਾਂ ਕਰਕੇ ਤਰ੍ਹਾਂ-ਤਰ੍ਹਾਂ ਦੇ ਹੱਥਕੰਢੇ ਆਪਣਾ ਕੇ ਉਨ੍ਹਾਂ ਨੂੰ ਝੂਠੇ ਮਾਮਲਿਆਂ 'ਚ ਫਸਾਉਣ ਲਈ ਕੋਝੀਆਂ ਚਾਲਾਂ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੇ ਆਗੂਆਂ ਦੇ ਨਜ਼ਦੀਕੀ ਅਕਾਲੀ ਆਗੂ, ਜਿਨ੍ਹਾਂ ’ਤੇ ਯੂ. ਪੀ. ਦੀਆਂ ਨਾਬਾਲਗ ਬੱਚੀਆਂ ’ਤੇ ਜਬਰ-ਜ਼ਿਨਾਹ ਦੇ ਮਾਮਲੇ ਦਰਜ ਹਨ, ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਉਨ੍ਹਾਂ ਦੀ ਪਾਰਟੀ ਪੀੜਤ ਪਰਿਵਾਰ ਦੀ ਹਰ ਤਰ੍ਹਾਂ ਨਾਲ ਮਦਦ ਕਰੇਗੀ।

ਇਸ ਮੌਕੇ ਕੰਗ ਨੇ ਪਾਇਲ ਇਲਾਕੇ ਦੇ ਸਾਬਕਾ ਸਰਪੰਚ ਅਤੇ ਨਸ਼ਾ ਸਮੱਗਲਰ ਨੂੰ ਐੱਸ. ਟੀ. ਐੱਫ਼ ਵੱਲੋਂ ਫੜ੍ਹੇ ਜਾਣ ਦਾ ਸੁਆਗਤ ਕਰਦਿਆਂ ਉਸ ਦੇ ਸਾਥੀ ਰਾਜਸੀ ਅਤੇ ਪੁਲਸ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਸਪਸ਼ੱਟ ਕੀਤਾ ਕਿ ਪਾਰਟੀ ਪ੍ਰਧਾਨ ਸਿਮਰਜੀਤ ਬੈਂਸ ’ਤੇ ਲਾਏ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ, ਜਾਂਚ ਦੌਰਾਨ ਦੁੱਧ ਦਾ ਦੁੱਧ, ਪਾਣੀ ਦਾ ਪਾਣੀ ਸਾਹਮਣੇ ਆ ਜਾਵੇਗਾ।
 


author

Babita

Content Editor

Related News