ਅਮਰਗੜ੍ਹ ਹਲਕੇ ਤੋਂ ਉਮੀਦਵਾਰ ਤੇ ਸੂਫ਼ੀ ਗਾਇਕ ਸਰਦਾਰ ਅਲੀ ਮਤੋਈ ਨੇ ਪਾਈ ਵੋਟ

Sunday, Feb 20, 2022 - 02:19 PM (IST)

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਅਤੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਪੰਜਾਬ ਲੋਕ ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਾਂਝੇ ਉਮੀਦਵਾਰ ਸਰਦਾਰ ਅਲੀ ਮਤੋਈ ਨੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਉਨ੍ਹਾਂ ਨੇ ਪਿੰਡ ਮਤੋਈ ਵਿਖੇ ਸਰਕਾਰੀ ਸਕੂਲ ਵਿੱਚ ਬਣੇ ਪੋਲਿੰਗ ਬੂਥ 'ਤੇ ਜਾ ਕੇ ਵੋਟ ਪਾਈ। ਸਰਦਾਰ ਅਲੀ ਮਤੋਈ ਨੇ ਕਿਹਾ ਕਿ ਮੇਰੀ ਵੋਟ ਮੇਰਾ ਹੱਕ ਹੈ।

ਉਨ੍ਹਾਂ ਹਲਕਾ ਅਮਰਗੜ੍ਹ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਕਿਉਂਕਿ ਇਕ ਚੰਗੀ ਸਰਕਾਰ ਚੋਣ ਲਈ ਜੇਕਰ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਤਾਂ ਹੀ ਉਹ ਆਪਣੇ ਸੁਫ਼ਨੇ ਪੂਰੇ ਕਰ ਸਕਦੇ ਹਨ।


Babita

Content Editor

Related News