ਪਿੰਡ ਸੀਚੇਵਾਲ ਦੀ ਪੰਚਾਇਤ 5ਵੀਂ ਵਾਰ ਸਰਬਸੰਮਤੀ ਨਾਲ ਚੁਣੀ, ਸਰਦਾਰ ਬੂਟਾ ਸਿੰਘ ਨੂੰ ਬਣਾਇਆ ਸਰਪੰਚ

Thursday, Oct 03, 2024 - 05:04 PM (IST)

ਜਲੰਧਰ/ਲੋਹੀਆਂ/ਸੀਚੇਵਾਲ-ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਪੰਚਾਇਤੀ ਚੋਣਾਂ ਦੇ ਅਮਲ ਦੌਰਾਨ ਪੰਜਾਬ ਭਰ ਵਿਚੋਂ ਹਿੰਸਾ ਅਤੇ ਹੰਗਾਮਿਆਂ ਦੀਆਂ ਖ਼ਬਰਾਂ ਦੇ ਦਰਮਿਆਨ ਕੁਝ ਪਿੰਡਾਂ ਵਿਚੋਂ ਪੰਚਾਇਤਾਂ ਦੇ ਸਰਬਸੰਮਤੀ ਨਾਲ ਚੁਣਨ ਦੀਆਂ ਆ ਰਹੀਆਂ ਖ਼ਬਰਾਂ ਅਮਨ ਅਤੇ ਭਾਈਚਾਰਕ ਸਾਂਝ ਦਾ ਸੁਨੇਹਾ ਦੇ ਰਹੀਆਂ ਹਨ।
ਇਸੇ ਤਹਿਤ ਪਿੰਡ ਸੀਚੇਵਾਲ 'ਚ ਸਮੂਹ ਪਿੰਡ ਵਾਸੀਆਂ ਵੱਲੋਂ ਆਪਸੀ ਸਲਾਹ-ਮਸ਼ਵਰੇ ਨਾਲ ਸਰਬ ਸੰਮਤੀ ਕਰਦਿਆਂ ਪੰਚਾਇਤ ਚੁਣ ਲਈ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਹਾਈਵੇਅ 'ਤੇ ਦਰਦਨਾਕ ਹਾਦਸਾ, ਰੇਲਿੰਗ ਕ੍ਰਾਸ ਕਰ ਰਹੇ 3 ਮਜ਼ਦੂਰਾਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ

PunjabKesari

ਪਿੰਡ ਸੀਚੇਵਾਲ ਵਿਚ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਮੌਜੂਦਗੀ ਵਿਚ 5ਵੀਂ ਵਾਰ ਸਰਬਸੰਮਤੀ ਨਾਲ ਸਰਦਾਰ ਬੂਟਾ ਸਿੰਘ ਨੂੰ ਸਰਪੰਚ ਬਣਾਇਆ ਗਿਆ ਹੈ। ਸਰਦਾਰ ਬੂਟਾ ਸਿੰਘ ਨੂੰ ਸਰਬਸੰਮਤੀ ਨਾਲ ਸਰਪੰਚ ਚੁਣਿਆ ਗਿਆ। ਇਸ ਮੌਕੇ ਪਿੰਡ ਦੇ ਇਕੱਤਰ ਹੋਏ ਸਮੂਹ ਪੰਚਾਇਤ ਮੈਂਬਰਾਂ ਨੂੰ ਸਮੂਹ ਪਿੰਡ ਵਾਸੀਆਂ ਅਤੇ ਮੋਹਤਬਰਾਂ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਪੰਚਾਇਤ ਨੇ ਅਹਿਦ ਲਿਆ ਕਿ ਸਰਬਸੰਮਤੀ ਨਾਲ ਪਿੰਡ ਦਾ ਸਰਬਪੱਖੀ ਵਿਕਾਸ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨਗੇ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਇਥੇ ਰਹੇਗੀ ਪੂਰਨ ਪਾਬੰਦੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News