ਸਰਦਾਰਾ ਸਿੰਘ ਜੌਹਲ ਦੀ ਸੋਸ਼ਲ ਮੀਡੀਆ ਪੋਸਟ ਮਗਰੋਂ ਹਰਕਤ 'ਚ ਆਇਆ ਚੋਣ ਕਮਿਸ਼ਨ

Saturday, Jun 01, 2024 - 05:10 PM (IST)

ਲੁਧਿਆਣਾ (ਵਿੱਕੀ): ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਜਾਰੀ ਹੈ। ਚੋਣ ਕਮਿਸ਼ਨ ਵੱਲੋਂ ਵੱਧ ਤੋਂ ਵੱਧ ਵੋਟਿੰਗ ਯਕੀਨੀ ਬਣਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਗਏ ਸਨ। ਇਸੇ ਤਹਿਤ ਬਜ਼ੁਰਗ ਵੋਟਰਾਂ ਦੀ ਸਹੂਲਤ ਲਈ ਚੋਣ ਅਮਲੇ ਵੱਲੋਂ ਉਨ੍ਹਾਂ ਦੇ ਘਰ ਜਾ ਕੇ ਵੋਟਾਂ ਪਵਾਉਣ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਪਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ ਇਸ ਸਹੂਲਤ ਤੋਂ ਖੁੰਝ ਗਏ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਵੋਟ ਪਾਉਣ ਵੇਲੇ ਫੋਟੋ ਖਿੱਚਣ ਵਾਲੇ ਖ਼ਿਲਾਫ਼ FIR ਦਰਜ

ਸਰਦਾਰਾ ਸਿੰਘ ਜੌਹਲ ਨੇ ਸੋਸ਼ਲ ਮੀਡੀਆ 'ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਉਮਰ 96 ਸਾਲ ਤੋਂ ਵੱਧ ਹੈ, ਇਸ ਲਈ ਉਹ ਕਤਾਰ ਵਿਚ ਖੜ੍ਹੇ ਨਹੀਂ ਹੋ ਸਕਦੇ। ਇਸ ਲਈ ਉਨ੍ਹਾਂ ਨੇ ਘਰ ਤੋਂ ਵੋਟ ਪਾਉਣ ਦੀ ਚੋਣ ਕੀਤੀ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਕਿਸੇ ਨੇ ਉਨ੍ਹਾਂ ਦੀ ਵੋਟ ਲੈਣ ਦੀ ਪਰਵਾਹ ਨਹੀਂ ਕੀਤੀ ਤੇ ਉਹ ਇਸ ਗੱਲ ਤੋਂ ਬਹੁਤ ਦੁਖੀ ਹਨ। 

ਇਹ ਖ਼ਬਰ ਵੀ ਪੜ੍ਹੋ - ਖਡੂਰ ਸਾਹਿਬ : ਭਾਰਤੀ ਜਨਤਾ ਪਾਰਟੀ ਦੇ ਬੂਥ 'ਤੇ ਸ਼ਰਾਰਤੀ ਲੋਕਾਂ ਵੱਲੋਂ ਹਮਲਾ

ਉਨ੍ਹਾਂ ਲਿਖਿਆ ਕਿ "96 ਸਾਲ ਤੋਂ ਵੱਧ ਉਮਰ ਵਿਚ ਮੈਂ ਘਰ ਤੋਂ ਵੋਟ ਪਾਉਣ ਦੀ ਚੋਣ ਕੀਤੀ, ਕਿਉਂਕਿ ਮੈਂ ਕਤਾਰ ਵਿਚ ਖੜ੍ਹਾ ਨਹੀਂ ਹੋ ਸਕਦਾ। ਬਦਕਿਸਮਤੀ ਨਾਲ, ਕਿਸੇ ਨੇ ਮੇਰੀ ਵੋਟ ਲੈਣ ਦੀ ਪਰਵਾਹ ਨਹੀਂ ਕੀਤੀ! ਮੈਂ ਬੇਹੱਦ ਦੁਖੀ ਹਾਂ।"

 

ਇਸ ਮਗਰੋਂ ਚੋਣ ਕਮਿਸ਼ਨ ਤੁਰੰਤ ਹਰਕਤ ਵਿਚ ਆਇਆ। ਸਰਦਾਰਾ ਸਿੰਘ ਜੌਹਲ ਵੱਲੋਂ ਆਪਣੇ ਪੁੱਤ ਜਨਮੇਜਾ ਸਿੰਘ ਜੌਹਲ ਨਾਲ ਬੂਥ 'ਤੇ ਜਾ ਕੇ ਵੋਟ ਪਾਈ ਗਈ। ਇਸ ਮਗਰੋਂ ਜ਼ਿਲ੍ਹਾ ਚੋਣ ਦਫ਼ਤਰ ਲੁਧਿਆਣਾ ਵੱਲੋਂ ਦੋਹਾਂ ਦੀ ਤਸਵੀਰ ਸਾਂਝੀ ਕਰ ਕੇ ਲਿਖਿਆ ਗਿਆ ਕਿ ਪਦਮ ਭੂਸ਼ਣ ਅਤੇ ਉੱਘੇ ਅਰਥ ਸ਼ਾਸਤਰੀ ਡਾ: ਸਰਦਾਰਾ ਸਿੰਘ ਜੌਹਲ ਅਤੇ ਉਨ੍ਹਾਂ ਦੇ ਪੁੱਤਰ ਜਨਮੇਜਾ ਸਿੰਘ ਜੌਹਲ ਨੇ ਅੱਜ ਗੁਰੂ ਨਾਨਕ ਪਬਲਿਕ ਸਕੂਲ, ਸਰਾਭਾ ਨਗਰ, ਲੁਧਿਆਣਾ ਵਿਖੇ ਪੋਲਿੰਗ ਬੂਥ ਵਿਖੇ ਆਪਣੀ ਵੋਟ ਪਾਈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News