ਸੁਰਾਂ ਦੇ ''ਸਿਕੰਦਰ'' ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ, ਪਿੰਡ ਖੇੜੀ ਨੌਧ ''ਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ (ਤਸਵੀਰਾਂ)
Thursday, Feb 25, 2021 - 02:43 PM (IST)
ਖੰਨਾ : ਪੰਜਾਬ ਦੇ ਨਾਮਵਰ ਗਾਇਕ ਅਤੇ ਸੁਰਾਂ ਦੇ ਸਰਤਾਜ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਵੀਰਵਾਰ ਦੁਪਹਿਰ 2 ਵਜੇ ਫਤਿਹਗੜ੍ਹ ਸਾਹਿਬ ਦੇ ਪਿੰਡ ਖੇੜੀ ਨੌਧ ਵਿਖੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਮਰਹੂਮ ਗਾਇਕ ਦੀ ਅੰਤਿਮ ਯਾਤਰਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਗਰੀਬਾਂ ਲਈ ਬਣਨਗੇ 25 ਹਜ਼ਾਰ ਤੋਂ ਜ਼ਿਆਦਾ ਮਕਾਨ, ਅਰਜ਼ੀ ਦੇਣ ਵਾਲਿਆਂ ਲਈ ਇਹ ਸ਼ਰਤਾਂ ਲਾਜ਼ਮੀ
ਉਨ੍ਹਾਂ ਦੀ ਸ਼ਵ ਯਾਤਰਾ ਨੂੰ ਪੂਰੇ ਖੰਨਾ ਸ਼ਹਿਰ 'ਚ ਘੁਮਾਇਆ ਜਾਵੇਗਾ। ਮਰਹੂਮ ਗਾਇਕ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੋੜ੍ਹੇ ਸਮੇਂ ਤੱਕ ਉਨ੍ਹਾਂ ਦੀ ਸ਼ਵ ਯਾਤਰਾ ਪੂਰੇ ਖੰਨਾ ਸ਼ਹਿਰ 'ਚ ਕੱਢੀ ਜਾਵੇਗੀ ਅਤੇ ਇਸ ਤੋਂ ਬਾਅਦ ਪਿੰਡ ਖੇੜੀ ਨੌਧ ਵਿਖੇ ਉਨ੍ਹਾਂ ਨੂੰ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਰਹੂਮ 'ਸਰਦੂਲ ਸਿਕੰਦਰ' ਦੇ ਹਸਪਤਾਲ ਵੱਲ 10 ਲੱਖ ਦੇ ਬਕਾਏ ਸਬੰਧੀ ਕੈਪਟਨ ਨੇ ਦਿੱਤੇ ਇਹ ਹੁਕਮ
ਉਨ੍ਹਾਂ ਕਿਹਾ ਕਿ ਸਰਦੂਲ ਸਿਕੰਦਰ ਦੇ ਜਾਣ ਦਾ ਜੋ ਦੁੱਖ ਹੈ, ਉਸ ਲਈ ਸ਼ਬਦ ਹੀ ਨਹੀਂ ਹਨ ਅਤੇ ਉਹ ਹਮੇਸ਼ਾ ਉਨ੍ਹਾਂ ਦੇ ਦਿਲਾਂ 'ਚ ਵੱਸਦੇ ਰਹਿਣਗੇ। ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ ਸੀ।
ਇਹ ਵੀ ਪੜ੍ਹੋ : ਭੁੱਲ ਜਾਓ ਸਿੱਧੀ ਕੁੰਡੀ ਪਾ ਕੇ 'ਬਿਜਲੀ ਚੋਰੀ' ਕਰਨਾ, ਇਹ ਡਿਵਾਈਸ ਸਾਹਮਣੇ ਲਿਆਵੇਗਾ ਸੱਚ
ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ 'ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ। ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ 'ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ।