ਵੱਡੀ ਵਾਰਦਾਤ: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Tuesday, Jul 14, 2020 - 08:47 AM (IST)

ਵੱਡੀ ਵਾਰਦਾਤ: ਵਿਆਹੁਤਾ ਪ੍ਰੇਮਿਕਾ ਨੂੰ ਮਿਲਣ ਘਰ ਗਏ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਸਰਦੂਲਗੜ੍ਹ/ਸਿਰਸਾ (ਰਮਨਦੀਪ, ਲਲਿਤ) : ਨਜ਼ਦੀਕੀ ਪਿੰਡ ਰੋੜ੍ਹੀ ਵਿਖੇ ਪ੍ਰੇਮ ਸਬੰਧਾਂ ਕਾਰਨ ਇਕ ਨੌਜਵਾਨ ਦਾ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਵਾਰਦਾਤ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋੜ੍ਹੀ ਦੇ ਥਾਣਾ ਮੁਖੀ ਈਸ਼ਵਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਉਰਫ ਗੋਰਾ (33) ਪੁੱਤਰ ਕਰਨੈਲ ਸਿੰਘ ਦੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਪ੍ਰੇਮ ਸਬੰਧ ਸਨ।

ਇਹ ਵੀ ਪੜ੍ਹੋਂ : ਸੇਰ ਨੂੰ ਟੱਕਰਿਆ ਸਵਾ ਸੇਰ, ਲਾਈਨਮੈਨ ਦੇ ਚਲਾਨ ਦਾ ਬਦਲਾ, ਥਾਣੇ ਦੀ ਬਿਜਲੀ ਕੱਟ ਕੇ ਕੀਤਾ 1.45 ਲੱਖ ਜੁਰਮਾਨਾ

ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਰਾਤ ਸਮੇਂ ਬਲਵਿੰਦਰ ਸਿੰਘ ਦੇ ਘਰ ਦਾਖਲ ਹੋ ਗਿਆ। ਇਸ ਦੌਰਾਨ ਜਦ ਬਲਵਿੰਦਰ ਸਿੰਘ ਨੇ ਉਸ ਨੂੰ ਆਪਣੇ ਘਰ ਵੇਖਿਆ ਤਾਂ ਉਹ ਭੜਕ ਗਿਆ । ਉਸਨੇ ਗੁੱਸੇ ਵਿਚ ਆ ਕੇ ਤੇਜ਼ਧਾਰ ਹਥਿਆਰ ਨਾਲ ਗੁਰਪ੍ਰੀਤ ਸਿੰਘ ਦਾ ਕਤਲ ਕਰ ਦਿੱਤਾ । ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਲਵਿੰਦਰ ਸਿੰਘ ਨੂੰ ਹਥਿਆਰ ਸਮੇਤ ਗ੍ਰਿਫਤਾਰ ਕਰ ਲਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋੜ੍ਹੀ ਦੇ ਥਾਣਾ ਮੁਖੀ ਈਸ਼ਵਰ ਸਿੰਘ ਨੇ ਦੱਸਿਆ ਕਿ ਮੁਲਜ਼ਮ 'ਤੇ 302 ਦਾ ਮਾਮਲਾ ਦਰਜ ਕਰਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਗੁਰਪ੍ਰੀਤ ਸਿੰਘ ਦਾ ਪੋਸਟਮਾਰਟਮ ਕਰਕੇ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋਂ : ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਵੀਡੀਓ 'ਚ ਖੋਲ੍ਹੇ ਪਤਨੀ ਦੇ ਰਾਜ


author

Baljeet Kaur

Content Editor

Related News