CALL 1076 : 'ਸਰਕਾਰ ਤੁਹਾਡੇ ਦੁਆਰ' ਸਕੀਮ ਤਹਿਤ ਘਰ ਬੈਠੇ ਹੋ ਰਹੇ ਕੰਮ
Monday, Sep 23, 2024 - 04:18 PM (IST)
ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਬੈਠਿਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ ਹੈ। ਇਸ ਰਾਹੀਂ ਹੁਣ ਲੋਕਾਂ ਨੂੰ 43 ਨਾਗਰਿਕ ਕੇਂਦਰਿਤ ਸੇਵਾਵਾਂ ਉਨ੍ਹਾਂ ਦੇ ਘਰ ਬੈਠੇ ਮਿਲ ਰਹੀਆਂ ਹਨ। ਇਸ ਸਕੀਮ ਦਾ ਵੱਧ ਤੋਂ ਵੱਧ ਲੋਕ ਲਾਹਾ ਲੈਣ ਇਸ ਤਹਿਤ ਪੰਜਾਬ ਭਰ ਵਿਚ ਕੈਂਪ ਵੀ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਸੰਬੰਧਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਰਹਿੰਦੇ ਹਨ, ਜਿਸ ਦੇ ਚੱਲਦਿਆਂ ਇੱਕੋ ਛੱਤ ਹੇਠ ਲੋਕਾਂ ਦੇ ਸਾਰੇ ਮਸਲੇ ਹੱਲ ਹੋ ਰਹੇ ਹਨ।
ਇਨ੍ਹਾਂ ਕੈਂਪਾਂ ਵਿਚ ਕੰਮ ਕਰਵਾਉਣ ਆ ਰਹੇ ਲੋਕਾਂ ਦਾ ਆਖਣਾ ਹੈ ਕਿ ਪੰਜਾਬ ਸਰਕਾਰ ਵਲੋਂ ਲਗਾਏ ਜਾ ਰਹੇ 'ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ' ਕੈਂਪਾਂ ਦਾ ਉਨ੍ਹਾਂ ਨੂੰ ਵੱਡਾ ਲਾਫ ਮਿਲ ਰਿਹਾ ਹੈ। ਪਹਿਲਾਂ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਜਾ ਕੇ ਖੱਜਲ-ਖੁਆਰ ਹੋਣਾ ਪੈਂਦਾ ਸੀ ਪਰ ਅੱਜ ਉਨ੍ਹਾਂ ਦੇ ਘਰ ਬੈਠ ਕੇ ਹੀ ਸਾਰੇ ਸਰਕਾਰੀ ਕੰਮ ਹੋ ਰਹੇ ਹਨ। ਇਕ ਹੋਰ ਲਾਭਪਾਤਰੀ ਨੇ ਦੱਸਿਆ ਕਿ ਪਹਿਲਾਂ ਉਨ੍ਹਾਂ ਨੂੰ ਸਰਕਾਰੀ ਕੰਮ ਕਰਵਾਉਣ ਲਈ ਸ਼ਹਿਰ ਜਾ ਕੇ ਧੱਕੇ ਖਾਣੇ ਪੈਂਦੇ ਸੀ ਪਰ ਹੁਣ ਉਨ੍ਹਾਂ ਦੇ ਪਿੰਡ ਵਿਚ ਹੀ ਇਹ ਕੰਮ ਹੋ ਰਹੇ ਹਨ। ਇਸ ਨਾਲ ਨਾ ਸਿਰਫ ਉਨ੍ਹਾਂ ਦਾ ਸਮਾਂ ਬਚ ਰਿਹਾ ਹੈ, ਸਗੋਂ ਪੈਸਿਆਂ ਦੀ ਵੀ ਬਚਤ ਹੋ ਰਹੀ ਹੈ।
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਰਕਾਰ ਵਲੋਂ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ। ਇਸ ਨੰਬਰ 'ਤੇ ਫੋਨ ਕਰਕੇ ਲਾਭਪਾਤਰੀ ਆਪਣੀ ਸਹੂਲਤ ਅਨੁਸਾਰ ਮੁਲਾਕਾਤ ਦਾ ਸਮਾਂ ਵੀ ਤੈਅ ਕਰ ਸਕਦੇ ਹਨ। ਇਸ ਸਕੀਮ ਦੇ ਤਹਿਤ ਹੁਣ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਕੰਮਾਂ ਲਈ ਦਫਤਰਾਂ ਦੇ ਗੇੜੇ ਮਾਰਨ ਦੀ ਜ਼ਰੂਰਤ ਨਹੀਂ ਹੈ ਸਗੋਂ ਸਰਕਾਰੀ ਮੁਲਾਜ਼ਮ ਤੁਹਾਡੇ ਘਰ ਆਵੇਗਾ ਅਤੇ ਜਿਹੜਾ ਵੀ ਸਰਕਾਰੀ ਕੰਮ ਤੁਸੀਂ ਕਰਵਾਉਣਾ ਹੈ, ਉਸ ਦੀ ਸਾਰੀ ਜਾਣਕਾਰੀ ਤੁਹਾਨੂੰ ਦੇ ਕੇ ਜਾਵੇਗਾ। ਨਿਰਾਧਰਤ ਦਿਨਾਂ ਦੇ ਅੰਦਰ ਬਿਨਾਂ ਕਿਸੇ ਖੱਜਲ ਖੁਆਰੇ ਦਾ ਤੁਹਾਡਾ ਕੰਮ ਵੀ ਹੋ ਜਾਵੇਗਾ।