ਸਰਨਾ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ’ਚੋਂ ਛੇਕਿਆ ਜਾਵੇ : ਦਿੱਲੀ ਗੁਰਦੁਆਰਾ ਕਮੇਟੀ

Saturday, Jan 07, 2023 - 12:58 PM (IST)

ਅੰਮ੍ਰਿਤਸਰ (ਜ.ਬ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਦਿੱਲੀ ਦੇ ਸਰਨਾ ਭਰਾਵਾਂ ਨੂੰ ਪੰਥ ਵਿਰੋਧੀ ਗਤੀਵਿਧੀਆਂ ਅਤੇ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹੋਣ ਲਈ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਪੰਥ ’ਚੋਂ ਛੇਕਿਆ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹੁਕਮ ਅਦੂਲੀ ਕਰਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਸਜ਼ਾ ਲਗਾਈ ਜਾਵੇ ਅਤੇ ਇਕ ਪ੍ਰਾਈਵੇਟ ਚੈਨਲ ਤੋਂ ਗੁਰਬਾਣੀ ਦਾ ਪ੍ਰਸਾਰਣ ਤੁਰੰਤ ਬੰਦ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਆਪਣੇ ਚੈਨਲ ਤੋਂ ਗੁਰਬਾਣੀ ਪ੍ਰਸਾਰਣ ਸ਼ੁਰੂ ਕਰਵਾਇਆ ਜਾਵੇ। ਇਥੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਦਫ਼ਤਰ ’ਚ ਉਨ੍ਹਾਂ ਦੇ ਨਾਂ ਇਕ ਪੱਤਰ ਸੌਂਪਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਹੋਰ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਸਿੰਘ ਸਾਹਿਬ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਿਸ ਤਰੀਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੋ ਕਿ ਪੰਥ ਦੀ ਸਭ ਤੋਂ ਸਿਰਮੌਰ ਸੰਸਥਾ ਹੈ, ਉਸਨੂੰ ਸੰਗਤ ਵਲੋਂ ਦਿੱਤਾ ਕਰੋੜਾਂ ਰੁਪਇਆ ਸਰਨਾ ਭਰਾਵਾਂ ਦੇ ਅਕਸ ਨੂੰ ਠੀਕ ਕਰਨ ਵਾਸਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਨਾ ਭਰਾ ਜੋ ਕਿ ਸਿੱਖ ਪੰਥ ਵਿਰੋਧੀ ਕੰਮਾਂ ਵਾਸਤੇ ਜਾਣੇ ਜਾਂਦੇ ਹਨ ਅਤੇ ਪਿਛਲੇ ਦਿਨੀਂ ਦਿੱਲੀ ਦੇ ਸ਼ਰਾਬ ਸਮੱਗਲਿੰਗ ਦੇ ਮਾਮਲੇ ਵਿਚ ਇਨ੍ਹਾਂ ਦੇ ਪਰਿਵਾਰ ਦੀਆਂ ਕੰਪਨੀਆਂ ਦੇ ਜੁੜੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ : ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਰਾਂਗੇ ਕਾਰਵਾਈ : ਕੁਲਦੀਪ ਧਾਲੀਵਾਲ

ਉਨ੍ਹਾਂ ਦੱਸਿਆ ਕਿ ਈ. ਡੀ. ਅਤੇ ਸੀ. ਬੀ. ਆਈ. ਕੋਲ ਇਨ੍ਹਾਂ ਦੇ ਪਰਿਵਾਰ ਦੀਆਂ ਲਗਾਤਾਰ ਪੇਸ਼ੀਆਂ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜੱਗ ਜਾਹਿਰ ਹੈ ਕੇ ਇਨ੍ਹਾਂ ਦਾ ਪਰਿਵਾਰ ਦਿੱਲੀ, ਪੰਜਾਬ, ਹਰਿਆਣਾ ਅਤੇ ਹੋਰ ਸਟੇਟਾਂ ਵਿਚ ਸ਼ਰਾਬ ਦੇ ਵੱਡੇ ਵਪਾਰੀ ਦੇ ਤੌਰ ’ਤੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਰਹਿਤ ਮਰਿਅਾਦਾ ਅਨੁਸਾਰ ਨਸ਼ਾ ਕਰਨਾ ਅਤੇ ਨਸ਼ੇ ਦਾ ਕਾਰੋਬਾਰ ਕਰਨਾ ਵੱਡੀ ਕੁਰੀਤੀ ਮੰਨੀ ਜਾਂਦੀ ਹੈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪੰਜਾਬ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਮਨਜੀਤ ਸਿੰਘ ਭੋਮਾ, ਕਮੇਟੀ ਦੇ ਹਰਵਿੰਦਰ ਸਿੰਘ ਕੇ. ਪੀ. ਸੀਨੀਅਰ ਮੀਤ ਪ੍ਰਧਾਨ, ਜਸਮੇਨ ਸਿੰਘ ਨੋਨੀ ਜੁਆਇੰਟ ਸਕੱਤਰ, ਸਰਵਜੀਤ ਸਿੰਘ ਵਿਰਕ, ਸੁਖਬੀਰ ਸਿੰਘ ਕਾਲੜਾ, ਗੁਰਦੇਵ ਸਿੰਘ, ਗੁਰਮੀਤ ਸਿੰਘ ਭਾਟੀਆ, ਹਰਜੀਤ ਸਿੰਘ ਪੱਪਾ, ਦਲਜੀਤ ਸਿੰਘ ਸਰਨਾ, ਸਤਿੰਦਰਪਾਲ ਸਿੰਘ ਨਾਗੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਲਗਾਤਾਰ ਤੀਜਾ ਸਾਲ ਜਦੋਂ ਜਨਵਰੀ ’ਚ 11 ਡਿਗਰੀ ਤੱਕ ਪੁੱਜਿਆ ਤਾਪਮਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 

 


Anuradha

Content Editor

Related News