ਪੁਰਾਤਨ ਸਰੂਪ ਲੱਭਣ ''ਚ ਦੇਰੀ ਹੋਈ ਤਾਂ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦਿਆਂਗੇ: ਸੁਖਬੀਰ ਬਾਦਲ

Friday, Aug 14, 2020 - 06:19 PM (IST)

ਪੁਰਾਤਨ ਸਰੂਪ ਲੱਭਣ ''ਚ ਦੇਰੀ ਹੋਈ ਤਾਂ ਕਾਂਗਰਸ ਦੀ ਇੱਟ ਨਾਲ ਇੱਟ ਵਜਾ ਦਿਆਂਗੇ: ਸੁਖਬੀਰ ਬਾਦਲ

ਪਟਿਆਲਾ (ਬਲਜਿੰਦਰ, ਪਰਮੀਤ, ਰਾਣਾ): ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੁਰਦੁਆਰਾ ਸ੍ਰੀ ਅਰਦਾਸਪੁਰਾ ਸਾਹਿਬ ਪਿੰਡ ਕਲਿਆਣ ਤੋਂ ਚੋਰੀ ਹੋਏ ਪੁਰਾਤਨ ਸਰੂਪ ਨੂੰ ਲੱਭਣ 'ਚ ਦੇਰੀ ਕੀਤੀ ਤਾਂ ਅਕਾਲੀ ਦਲ ਸਰਕਾਰ ਦੀ ਇੱਟ ਨਾਲ ਇੱਟ ਵਜਾ ਦੇਵੇਗਾ। ਉਹ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਮਾਮਲੇ 'ਚ ਸਰਕਾਰ ਨੂੰ 18 ਅਗਸਤ ਤੱਕ ਦਾ ਅਲਟੀਮੇਟਮ ਦਿੱਤਾ ਹੋਇਆ ਹੈ।

ਇਹ ਵੀ ਪੜ੍ਹੋ: ਪੁਲਸ ਤੇ ਐਕਸਾਈਜ਼ ਮਹਿਕਮੇ ਦੀ ਵੱਡੀ ਕਰਵਾਈ, ਨਸ਼ੇ ਲਈ ਬਦਨਾਮ ਇਸ ਪਿੰਡ 'ਤੇ ਤੜਕਸਾਰ ਮਾਰਿਆ ਛਾਪਾ

ਇਸ ਤੋਂ ਬਾਅਦ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਜਿਸ 'ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਘਰ ਤੋਂ ਕੁਝ ਦੂਰੀ 'ਤੇ ਐਨੀ ਵੱਡੀ ਗੱਲ ਹੋ ਗਈ ਹੈ, ਉਹ ਇਕ ਸ਼ਬਦ ਨਹੀਂ ਬੋਲ ਰਹੇ। ਇਸ ਮਾਮਲੇ 'ਚ ਪੁਲਸ ਦੀ ਕਾਰਗੁਜ਼ਾਰੀ ਵੀ ਸ਼ੱਕੀ ਹੈ। ਪੁਲਸ ਸਿਰਫ ਗੱਲਾਂ ਕਰਕੇ ਮਾਮਲੇ ਨੂੰ ਟਾਲ ਰਹੀ ਹੈ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਜ਼ਹਿਰੀਲੀ ਸ਼ਰਾਬ ਦੀ ਅੱਜ ਵੀ ਸੀ. ਬੀ. ਆਈ. ਜਾਂਚ ਹੋ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਦੀ ਅੱਧੀ ਤੋਂ ਜ਼ਿਆਦਾ ਕੈਬਨਿਟ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗੀ ਕਿਉਂਕਿ ਕਿ ਸਰਕਾਰ ਵਿਧਾਇਕ ਖੁਦ ਸ਼ਰਾਬ ਸਮੱਗਲਰਾਂ ਦੀ ਪੁਸ਼ਤਪਨਾਹੀ ਕਰ ਰਹੇ ਹਨ।

ਇਹ ਵੀ ਪੜ੍ਹੋ: ਬਹਿਬਲਕਲਾਂ ਗੋਲੀਕਾਂਡ: ਸਾਬਕਾ ਐੱਸ.ਐੱਚ.ਓ.ਦੀ ਜ਼ਮਾਨਤ ਦੀ ਸੁਣਵਾਈ 19 ਤੱਕ ਟਲੀ

PunjabKesari

ਸਾਢੇ ਤਿੰਨ ਸਾਲ ਤੋਂ ਬੀਬੀ ਮੁਖਮੈਲਪੁਰ ਨਸ਼ੇ ਦੇ ਸੌਦਾਗਰਾਂ ਖਿਲਾਫ ਲੜ ਰਹੀ ਜੰਗ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਲਕਾ ਘਨੌਰ ਦੀ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਇੱਕ ਦਲੇਰ ਆਗੂ ਦੀ ਤਰ੍ਹਾਂ ਪਿਛਲੇ ਸਾਢੇ ਤਿੰਨ ਸਾਲ ਤੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਨਸ਼ੇ ਸੌਦਾਗਰਾਂ ਖਿਲਾਫ ਲੜਾਈ ਲੜੀ ਹੈ ਅਤੇ ਕਦੇ ਨਹੀਂ ਡੋਲੇ। ਉਨ੍ਹਾਂ ਕਿਹਾ ਕਿ ਹਲਕਾ ਘਨੌਰ 'ਚ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੇ ਜਿਹੜੇ ਪਿਛਲੇ ਸਾਢੇ ਤਿੰਨ ਸਾਲ ਤੋਂ ਕਾਂਗਰਸ ਸਰਕਾਰ ਦੀ ਧੱਕੇਸ਼ਾਹੀ ਦਾ ਸੰਤਾਪ ਭੁਗਤਿਆ ਹੈ, ਉਸ ਦਾ ਹਿਸਾਬ ਲਿਆ ਜਾਵੇਗਾ ਅਤੇ ਸਾਰੇ ਦਰਜ ਕੀਤੇ ਗਏ ਝੂਠੇ ਕੇਸ ਵਾਪਸ ਕਰਵਾਏ ਜਾਣਗੇ। ਉਨ੍ਹਾਂ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੂੰ ਕਿਹਾ ਕਿ ਉਹ ਆਪਣੀ ਲੜਾਈ ਜਾਰੀ ਰੱਖਣ ਅਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜੀ ਹੈ।

ਇਹ ਵੀ ਪੜ੍ਹੋ: ਕੈਦੀ ਨੇ ਗੁਪਤ ਅੰਗ 'ਚ ਲੁਕੋ ਕੇ ਰੱਖਿਆ ਸੀ ਮੋਬਾਇਲ, ਇੰਝ ਖੁੱਲ੍ਹਿਆ ਭੇਤ


author

Shyna

Content Editor

Related News