ਪਿੰਡ ਪਹਿਲੂਵਾਲਾ ਦੇ ਸਰਪੰਚ ਨੂੰ ਘਰ ਦੇ ਬਾਹਰ ਬੁਲਾ ਮਾਰੀਆਂ ਗੋਲੀਆਂ
Saturday, Apr 12, 2025 - 01:16 PM (IST)

ਫਰੀਦਕੋਟ (ਜਗਤਾਰ) : ਫਰੀਦਕੋਟ ਵਿਚ ਆਮ ਆਦਮੀ ਪਾਰਟੀ ਦੇ ਸਰਪੰਚ 'ਤੇ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਾਲ ਦਿੱਤੀਆਂ। ਪੇਟ ਵਿਚ ਗੋਲੀ ਲੱਗਣ ਕਾਰਣ ਸਰਪੰਚ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਵਾਰਦਾਤ ਫਰੀਦਕੋਟ ਦੇ ਪਿੰਡ ਪਿੰਡ ਪਹਿਲੂਵਾਲਾ ਦੀ ਹੈ, ਜਿੱਥੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਜਸਵੰਤ ਸਿੰਘ ਸੋਢੀ ਵਾਸੀ ਪਿੰਡ ਪਹਿਲੂਵਾਲਾ ਨੂੰ ਪਹਿਲਾਂ ਘਰੋਂ ਬਾਹਰ ਬੁਲਾਇਆ ਗਿਆ, ਜਿਸ ਮਗਰੋਂ ਇਕ ਹਮਲਾਵਰ ਨੇ ਲਗਤਾਰ 4-5 ਰਾਊਂਡ ਫਾਇਰ ਕੀਤੇ।
ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਸੇਵਾ ਮੁਕਤੀ ਦੀ ਉਮਰ ਹੱਦ ਵਿਚ ਵਾਧਾ
ਸਰਪੰਚ ਜਸਵੰਤ ਸਿੰਘ ਸੋਢੀ ਦੇ ਪੇਟ ਵਿਚ ਗੋਲੀ ਲੱਗੀ ਤੇ ਉਹ ਲਹੂ ਲੁਹਾਨ ਹੋ ਗਏ। ਵਾਰਦਾਤ ਤੋਂ ਬਾਅਦ ਹਮਲਾਵਰ ਫਰਾਰ ਹੋ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਵੱਲੋਂ ਸਰਪੰਚ ਜਸਵੰਤ ਸਿੰਘ ਨੂੰ ਗੰਭੀਰ ਹਾਲਤ ਵਿਚ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਡੀ ਖ਼ੁਸ਼ਖ਼ਬਰੀ, ਛੇਵੇਂ ਤਨਖਾਹ ਕਮਿਸ਼ਨ ਤਹਿਤ ਸਰਕਾਰ ਦਾ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e