ਸਰਪੰਚ ਦੇ ਘਰ ਅੰਦਰ ਵੜ ਚਲਾ ''ਤੀਆਂ ਗੋਲ਼ੀਆਂ, ਮਗਰੋਂ ਮੈਸੇਜ ਆਇਆ ''ਕਿੰਨਾ ਚਿਰ ਬਚ ਕੇ ਰਹੇਂਗਾ''
Wednesday, Feb 05, 2025 - 12:59 PM (IST)
ਨਿਹਾਲ ਸਿੰਘ ਵਾਲਾ (ਰਣਜੀਤ ਬਾਵਾ) : ਲੰਘੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਹਲਕੇ ਦੇ ਇਤਿਹਾਸਿਕ ਪਿੰਡ ਤਖਤੂਪੁਰਾ ਸਾਹਿਬ ਦੇ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਹਰਦੀਪ ਸਿੰਘ 'ਤੇ ਜਾਨਲੇਵਾ ਹਮਲਾ ਕਰਦੇ ਹੋਏ ਉਸ ਦੇ ਘਰ ਅੰਦਰ ਉਸ ਠਤੇ ਸਿੱਧੀਆਂ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿਚ ਸਰਪੰਚ ਵਾਲ-ਵਾਲ ਬਚ ਗਿਆ। ਇਸ ਤੋਂ ਬਾਅਦ ਇਨ੍ਹਾਂ ਅਣਪਛਾਤੇ ਵਿਅਕਤੀਆਂ ਵੱਲੋਂ ਰਿਟਾਇਰਡ ਥਾਣੇਦਾਰ ਬਲਜਿੰਦਰ ਸਿੰਘ ਦੇ ਘਰ ਅੱਗੇ ਵੀ ਹਵਾਈ ਫਾਇਰ ਕੀਤੇ ਗਏ। ਹਮਲਾਵਰਾਂ ਨੇ ਨੌ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਘਟਨਾ ਦਾ ਪਤਾ ਲੱਗਦਿਆਂ ਹੀ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਅਨਵਰ ਅਲੀ, ਡੀ. ਐੱਸ. ਪੀ. ਮੋਗਾ ਲਵਦੀਪ ਸਿੰਘ ਸੀ. ਆਈ. ਏ. ਦੇ ਇੰਚਾਰਜ ਦਲਜੀਤ ਸਿੰਘ ਬਰਾੜ, ਥਾਣੇਦਾਰ ਪੂਰਨ ਸਿੰਘ ਨਿਹਾਲ ਸਿੰਘ ਵਾਲਾ, ਚੌਂਕੀ ਇੰਚਾਰਜ ਬਿਲਾਸਪੁਰ ਪ੍ਰੀਤਮ ਸਿੰਘ ਭਾਰੀ ਪੁਲਸ ਫੋਰਸ ਨਾਲ ਮੌਕੇ 'ਤੇ ਪਹੁੰਚ ਗਏ। ਕਥਿਤ ਦੋਸ਼ੀਆਂ ਵੱਲੋਂ ਘਟਨਾ ਤੋਂ ਕੁਝ ਸਮਾਂ ਬਾਅਦ ਵਿਚ ਵੀ ਸਰਪੰਚ ਹਰਦੀਪ ਸਿੰਘ ਨੂੰ ਵਟਸਐਪ ਕਾਲ ਰਾਹੀਂ ਧਮਕੀ ਦਿੱਤੀ ਗਈ ਕਿ ਕਿੰਨਾ ਚਿਰ ਬਚ ਕੇ ਰਹੇਂਗਾ। ਇਸ ਘਟਨਾ ਨੂੰ ਲੈ ਕੇ ਜਿੱਥੇ ਪੁਲਸ ਜਾਂਚ ਵਿਚ ਜੁੱਟ ਗਈ ਹੈ, ਉੱਥੇ ਹੀ ਇਸ ਘਟਨਾ ਨੂੰ ਲੈ ਕੇ ਪੂਰੇ ਹਲਕੇ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ਹਮਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e