ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ ਜ਼ਿੰਮੇਵਾਰੀ

Wednesday, Mar 25, 2026 - 05:09 PM (IST)

ਪੰਜਾਬ: ਸਰਪੰਚ ਦੇ ਭਰਾ ਨੂੰ ਮਾਰੀਆਂ ਗੋਲੀਆਂ, ਗੈਂਗਸਟਰ ਜੋਰਾ ਨੇ ਲੈ ਲਈ ਜ਼ਿੰਮੇਵਾਰੀ

ਗੁਰਦਾਸਪੁਰ: ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਦਿਨ-ਦਿਹਾੜੇ ਸਰਪੰਚ ਦੇ ਭਰਾ ’ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿੱਚ ਸਰਪੰਚ ਨਵਦੀਪ ਸਿੰਘ ਦਾ ਭਰਾ ਸੁਖਰਾਜ ਸਿੰਘ ਉਰਫ਼ ਕਾਕਾ ਪੱਡਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਦੋ ਗੋਲੀਆਂ ਲੱਗੀਆਂ ਹਨ। ਜਾਣਕਾਰੀ ਅਨੁਸਾਰ ਸੁਖਰਾਜ ਸਿੰਘ ਆਪਣੇ ਪਿੰਡ ਪੱਡਾ ਤੋਂ ਕਿਸੇ ਨਿੱਜੀ ਕੰਮ ਲਈ ਨੇੜਲੇ ਪਿੰਡ ਸ਼ਾਹਪੁਰ ਜਾਜਨ ਜਾ ਰਿਹਾ ਸੀ। ਉੱਥੇ ਪਹਿਲਾਂ ਤੋਂ ਹੀ ਦੋ ਬਾਈਕਾਂ 'ਤੇ ਸਵਾਰ ਚਾਰ ਨਕਾਬਪੋਸ਼ ਨੌਜਵਾਨ ਉਸ ਦਾ ਇੰਤਜ਼ਾਰ ਕਰ ਰਹੇ ਸਨ। ਸੁਖਰਾਜ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਨੇ ਪਿੱਛੇ ਤੋਂ ਆ ਕੇ ਉਸ 'ਤੇ 6 ਤੋਂ 7 ਰਾਊਂਡ ਫਾਇਰ ਕੀਤੇ, ਜਿਨ੍ਹਾਂ ਵਿੱਚੋਂ ਇੱਕ ਗੋਲੀ ਉਸਦੀ ਬਾਂਹ ਅਤੇ ਇੱਕ ਲੱਕ ਵਿੱਚ ਲੱਗੀ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਗੈਂਗਸਟਰ ਨੇ ਸੋਸ਼ਲ ਮੀਡੀਆ 'ਤੇ ਲਈ ਜ਼ਿੰਮੇਵਾਰੀ

ਇਸ ਵਾਰਦਾਤ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਗੈਂਗਸਟਰ ਜੋਰਾ ਅਤੇ ਉਸਦੇ ਭਰਾ ਮਿੰਟੂ ਜੋਰਾ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਪਾ ਕੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪੋਸਟ ਵਿੱਚ ਉਨ੍ਹਾਂ ਲਿਖਿਆ ਹੈ ਕਿ ਸੁਖਰਾਜ ਉਨ੍ਹਾਂ ਦੇ ਭਰਾਵਾਂ ਦਾ ਨੁਕਸਾਨ ਕਰਨਾ ਚਾਹੁੰਦਾ ਸੀ ਅਤੇ ਜੋ ਕੋਈ ਵੀ ਉਨ੍ਹਾਂ ਦੇ ਭਰਾਵਾਂ ਦਾ ਨੁਕਸਾਨ ਕਰੇਗਾ, ਉਸ ਦਾ ਇਹੀ ਹਾਲ ਹੋਵੇਗਾ। ਹਾਲਾਂਕਿ 'ਜਗਬਾਣੀ' ਇਸ  ਪੋਸਟ ਦੀ ਪੁਸ਼ਟੀ ਨਹੀਂ ਕਰਦਾ।

ਇਹ ਵੀ ਪੜ੍ਹੋ- ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ

ਹਸਪਤਾਲ 'ਚ ਦਾਖਲ ਸੁਖਰਾਜ

ਵਾਰਦਾਤ ਮਗਰੋਂ ਜ਼ਖ਼ਮੀ ਸੁਖਰਾਜ ਸਿੰਘ ਨੂੰ ਤੁਰੰਤ ਫਤਿਹਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਹਸਪਤਾਲ ਰੈਫਰ ਕਰ ਦਿੱਤਾ ਹੈ। ਪੁਲਸ ਕਾਰਵਾਈ ਘਟਨਾ ਦੀ ਸੂਚਨਾ ਮਿਲਦੇ ਹੀ ਬਟਾਲਾ ਦੇ ਐਸ.ਐਸ.ਪੀ. ਡਾ. ਮਹਿਤਾਬ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੱਸਿਆ ਕਿ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸ.ਐਸ.ਪੀ. ਨੇ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- SGPC ਦੇ ਮੁਲਾਜ਼ਮ ਹੁਣ ਗੁਰਮੰਤਰ ਤੇ ਅਰਦਾਸ ਨਾਲ ਕਰਨਗੇ ਡਿਊਟੀ ਦੀ ਸ਼ੁਰੂਆਤ, ਪ੍ਰਧਾਨ ਧਾਮੀ ਨੇ ਦਿੱਤੇ ਆਦੇਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News