ਸਰਪੰਚ ਦੇ ਪੁੱਤ ਨੇ ਕਰ 'ਤਾ ਜਨਾਨੀ ਦਾ ਕਤਲ, ਧਾਹਾਂ ਮਾਰ ਬੋਲੀ ਧੀ 'ਮੇਰੀ ਮਾਂ ਮਾਰ 'ਤੀ'
Friday, Feb 20, 2026 - 01:48 PM (IST)
ਪਟਿਆਲਾ (ਬਲਜਿੰਦਰ) : ਪਟਿਆਲਾ ਦੇ ਨਜ਼ਦੀਕੀ ਪਿੰਡ ਰੌਂਗਲਾ ਦੀ ਰਹਿਣ ਵਾਲੀ ਬਲਜੀਤ ਕੌਰ (58) ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ। ਪਰਿਵਾਰ ਨੇ ਪਿੰਡ ਦੇ ਸਰਪੰਚ ਦੇ ਪੁੱਤਰ 'ਤੇ ਬਲਜੀਤ ਕੌਰ ਦੀ ਕੁੱਟਮਾਰ ਕਰਕੇ ਕਤਲ ਕਰਨ ਦਾ ਦੋਸ਼ ਲਗਾਇਆ ਹੈ। ਬਲਜੀਤ ਕੌਰ ਦੀ ਲੜਕੀ ਮੁਤਾਬਕ ਉਸ ਦੀ ਮਾਤਾ ਨਜ਼ਦੀਕ ਖੇਤਾਂ ਵਿਚ ਗੋਹਾ ਪੱਥਣ ਲਈ ਗਈ ਸੀ ਤਾਂ ਉੱਥੇ ਇਕ ਗੱਡੀ ਵਿਚ ਸਵਾਰ ਹੋ ਕੇ ਪਿੰਡ ਦੀ ਸਰਪੰਚ ਦਾ ਪੁੱਤਰ ਆਪਣੇ ਸਾਥੀਆਂ ਸਮੇਤ ਆਇਆ ਅਤੇ ਉਸਦੀ ਮਾਂ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕੀਤੀ। ਉਸਦਾ ਪਿਤਾ ਕੁਝ ਦੂਰੀ 'ਤੇ ਕੰਮ ਕਰ ਰਿਹਾ ਸੀ ਜਦੋਂ ਤੱਕ ਉਹ ਪਹੁੰਚਿਆ ਤਾਂ ਸਰਪੰਚ ਦਾ ਪੁੱਤਰ ਉਥੋਂ ਜਾ ਚੁੱਕਾ ਸੀ ਤੇ ਉਸਦੀ ਮਾਂ ਜ਼ਖਮੀ ਹਾਲਤ ਵਿਚ ਖੂਨ ਨਾਲ ਲੱਥ ਪੱਥ ਪਈ ਸੀ। ਮਾਂ ਦੀ ਮੌਤ ਤੋਂ ਬਾਅਦ ਬੱਚਿਆਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਦੇਖ ਕੇ ਕੱਢ ਲਈ ਲੋਹੇ ਦੀ ਰਾਡ, ਕਹਿੰਦਾ ਆਓ ਕਿਹਨੇ ਆਉਣਾ
ਉਕਤ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਬਲਜੀਤ ਕੌਰ ਨੂੰ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਲਿਆਂਦਾ ਗਿਆ, ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿਚ ਥਾਣਾ ਤ੍ਰਿਪੜੀ ਦੇ ਐੱਸਐੱਚਓ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਪਰਿਵਾਰ ਨੂੰ ਵਿਸ਼ਵਾਸ ਦਵਾਇਆ ਕਿ ਇਸ ਮਾਮਲੇ ਵਿਚ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਪਰ ਦੂਜੇ ਪਾਸੇ ਪਰਿਵਾਰ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਪੁਲਸ ਉਨ੍ਹਾਂ ਦੀ ਸੁਣਵਾਈ ਨਹੀਂ ਕਰ ਰਹੀ। ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਸਰਪੰਚ ਦੇ ਕਹਿਣ 'ਤੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
