ਅਬੋਹਰ: ਸਾਬਕਾ ਸਰਪੰਚ ਦੀ ਗੋਲੀ ਲੱਗਣ ਨਾਲ ਮੌਤ
Monday, Nov 11, 2019 - 01:54 PM (IST)

ਅਬੋਹਰ (ਭਰਦਵਾਜ)—ਖੂਹੀਆਂ ਸਰਵਰ ਦੇ ਇਕ ਪੈਲੇਸ 'ਚ ਇਕ ਵਿਅਕਤੀ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਸ ਵਿਅਕਤੀ ਵਲੋਂ ਚਲਾਈਆਂ ਗੋਲੀਆਂ ਨਾਲ ਹਰੀਪੁਰਾ ਦੇ ਸਾਬਕਾ ਸਰਪੰਚ ਮਹਿੰਦਰ ਕੁਮਾਰ ਦੀ ਮੌਤ ਹੋ ਗਈ ਹੈ, ਜਦਕਿ 2 ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਸ੍ਰੀ ਗੰਗਾਨਗਰ 'ਚ ਦਾਖਲ ਕਰਵਾਇਆ ਗਿਆ ਹੈ।