ਹੈਪੀ ਸਰਪੰਚ ਕਤਲ ਕਾਂਡ ਨੂੰ ਲੈ ਕੇ 11 ਵਿਰੁੱਧ ਮਾਮਲਾ ਦਰਜ

Saturday, Mar 07, 2026 - 06:24 PM (IST)

ਹੈਪੀ ਸਰਪੰਚ ਕਤਲ ਕਾਂਡ ਨੂੰ ਲੈ ਕੇ 11 ਵਿਰੁੱਧ ਮਾਮਲਾ ਦਰਜ

ਮੋਗਾ (ਕਸ਼ਿਸ਼, ਆਜ਼ਾਦ) : ਨਿਹਾਲ ਸਿੰਘ ਵਾਲਾ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਪੱਤੋ ਹੀਰਾ ਸਿੰਘ ਨਿਵਾਸੀ ਸਰਪੰਚ ਹਰਵਿੰਦਰ ਸਿੰਘ ਉਰਫ ਹੈਪੀ ਦੀ ਹੱਤਿਆ ਮਾਮਲੇ ਵਿਚ ਥਾਣਾ ਬਾਘਾ ਪੁਰਾਣਾ ਪੁਲਸ ਵਲੋਂ ਜਸਵਿੰਦਰ ਸਿੰਘ ਨਿਵਾਸੀ ਪੱਤੋ ਹੀਰਾ ਸਿੰਘ ਦੇ ਬਿਆਨਾਂ ’ਤੇ ਮਨਪ੍ਰੀਤ ਸਿੰਘ ਉਰਫ ਬਬਲੂ, ਜੋਬਨਪ੍ਰੀਤ ਸਿੰਘ, ਜਸਵੰਤ ਸਿੰਘ ਸਾਰੇ ਨਿਵਾਸੀ ਪਿੰਡ ਜੈਮਲਵਾਲਾ ਅਤੇ ਜਸਕਰਨ ਸਿੰਘ ਉਰਫ ਜੱਸੂ ਸ਼ਰਮਾ ਨਿਵਾਸੀ ਪਿੰਡ ਪੱਤੋ ਹੀਰਾ ਸਿੰਘ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਅਤੇ ਹੋਰਨਾਂ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਸਰਪੰਚ ਹਰਵਿੰਦਰ ਸਿੰਘ ਉਰਫ ਹੈਪੀ ਨੂੰ ਕੋਟਕਪੂਰਾ ਰੋਡ ’ਤੇ ਪੈਟਰੋਲ ਪੰਪ ਦੇ ਸਾਹਮਣੇ ਉਸ ਸਮੇਂ ਗੋਲੀਆਂ ਨਾਲ ਮਾਰੀਆਂ ਗਈਆਂ ਸੀ, ਜਦੋਂ ਉਹ ਆਪਣੀ ਗੱਡੀ ਵਿਚੋਂ ਉਤਰ ਰਿਹਾ ਸੀ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।

ਇਹ ਵੀ ਪੜ੍ਹੋ : ਵਿਦੇਸ਼ ਭੱਜਿਆ ਅੰਮ੍ਰਿਤਪਾਲ ਸਿੰਘ ਆਖਿਰ ਗ੍ਰਿਫ਼ਤਾਰ

ਜ਼ਿਲ੍ਹਾ ਪੁਲਸ ਮੁਖੀ ਨੇ ਕਿਹਾ ਕਿ ਹਮਲਾਵਰਾਂ ਨੂੰ ਕਾਬੂ ਕਰਨ ਲਈ ਪੁਲਸ ਦੀਆਂ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ ਅਤੇ ਸੀ. ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਵੀ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਥਿਤ ਹਮਲਾਵਰਾਂ ਦੇ ਸ਼ੱਕੀ ਟਿਕਾਣਿਆਂ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਕਈ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੈਪੀ ਸਰਪੰਚ ਦੇ ਕਾਤਲਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਥਾਣਾ ਬਾਘਾ ਪੁਰਾਣਾ ਦੇ ਮੁੱਖ ਅਫਸਰ ਇੰਸਪੈਕਟਰ ਜਤਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਹਿੰਗੀ ਹੋ ਗਈ ਸ਼ਰਾਬ, ਨਵੀਂ ਆਬਕਾਰੀ ਨੀਤੀ ਦਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News