ਸਰਪੰਚ ਕਤਲ ਕਾਂਡ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ, ਕਿਹਾ ਹੁਣ ਕਤਲ ਕਰਨਾ ਆਮ ਗੱਲ

Monday, Jan 05, 2026 - 10:51 AM (IST)

ਸਰਪੰਚ ਕਤਲ ਕਾਂਡ ਦੀ ਸੁਖਬੀਰ ਬਾਦਲ ਨੇ ਕੀਤੀ ਨਿੰਦਾ, ਕਿਹਾ ਹੁਣ ਕਤਲ ਕਰਨਾ ਆਮ ਗੱਲ

ਚੰਡੀਗੜ੍ਹ/ਤਰਨਤਾਰਨ : ਵਿਆਹ ਸਮਾਗਮ ਦੌਰਾਨ ‘ਆਪ’ ਸਰਪੰਚ ਦੀਆਂ ਦੋ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਿੰਦਾ ਕੀਤੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿੰਡ ਵਲਟੋਹਾ (ਤਰਨਤਾਰਨ) ਦੇ ਸਰਪੰਚ ਝਰਮਲ ਸਿੰਘ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਸਦਾ ਅੰਮ੍ਰਿਤਸਰ ਵਿਚ ਇਕ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਇਕ ਬਹੁਤ ਹੀ ਚਿੰਤਾਜਨਕ ਘਟਨਾ ਹੈ, ਕੱਲ੍ਹ, ਭਿੰਡਰ ਕਲਾਂ (ਮੋਗਾ) ਵਿਚ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਅਤੇ ਸ਼ੁੱਕਰਵਾਰ ਨੂੰ ਕਪੂਰਥਲਾ ਵਿਚ ਇਕ ਔਰਤ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ।

ਸੁਖਬੀਰ ਨੇ ਕਿਹਾ ਕਿ ਪੰਜਾਬ ਵਿਚ ਜਨਤਕ ਥਾਵਾਂ ‘ਤੇ ਨਿਸ਼ਾਨਾ ਬਣਾ ਕੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਆਮ ਹੋ ਗਈਆਂ ਹਨ, ਜੋ ਮੁੱਖ ਮੰਤਰੀ ਭਗਵੰਤ ਮਾਨ, ਜਿਸ ਕੋਲ ਗ੍ਰਹਿ ਵਿਭਾਗ ਵੀ ਹੈ, ਦੇ ਅਧੀਨ ਪੁਲਸ ਦੀ ਪੂਰੀ ਅਸਫਲਤਾ ਨੂੰ ਉਜਾਗਰ ਕਰਦੀਆਂ ਹਨ। ਅਮਨ ਕਾਨੂੰਨ ਦੀ ਮਾੜੀ ਹਾਲਤ ਲਈ ਮੁੱਖ ਮੰਤਰੀ ਸਿੱਧੇ ਤੌਰ 'ਤੇ ਜਵਾਬਦੇਹ ਹੈ। ਮ੍ਰਿਤਕ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ । ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


author

Gurminder Singh

Content Editor

Related News