ਪੰਜ ਪਿੰਡਾਂ ਦੇ ਸਰਪੰਚਾਂ ’ਤੇ ਵੱਡੀ ਕਾਰਵਾਈ, ਕੀਤੇ ਗਏ ਮੁਅੱਤਲ, ਜਾਣੋ ਕੀ ਹੈ ਪੂਰਾ ਮਾਮਲਾ
Monday, Dec 18, 2023 - 06:38 PM (IST)
ਫਾਜ਼ਿਲਕਾ (ਸੁਨੀਲ ਨਾਗਪਾਲ) : ਪਿੰਡਾਂ ਵਿਚ ਗਰਾਂਟਾਂ ਦੌਰਾਨ ਹੋਏ ਘਪਲੇ ਨੂੰ ਲੈ ਕੇ ਪੰਜ ਪਿੰਡਾਂ ਦੇ ਸਰਪੰਚ ਮੁਅੱਤਲ ਕੀਤੇ ਗਏ ਹਨ। ਇਸ ਦਾ ਖੁਲਾਸਾ ਫਾਜ਼ਿਲਕਾ ਤੋਂ ਹਲਕਾ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਕੀਤਾ ਹੈ। ਵਿਧਾਇਕ ਅੱਜ ਦਾਣਾ ਮੰਡੀ ਵਿਖੇ ਆਪਣੇ ਦਫਤਰ ਪਹੁੰਚੇ ਹੋਏ ਸਨ, ਜਿੱਥੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਵਿਧਾਇਕ ਨਰਿੰਦਰ ਪਾਲ ਸਵਨਾ ਨੇ ਕਿਹਾ ਕਿ ਉਨ੍ਹਾਂ ਕੋਲ ਬਹੁਤ ਮਸਲੇ ਆ ਰਹੇ ਹਨ ਕਿ ਪਿੰਡਾਂ ਵਿਚ ਗਰਾਂਟਾਂ ਦੌਰਾਨ ਘਪਲੇ ਕੀਤੇ ਗਏ ਹਨ ਅਤੇ ਇਨ੍ਹਾਂ ਘਪਲਿਆਂ ਦੀ ਜਾਂਚ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਅਯੁੱਧਿਆ ’ਚ ਰਾਮ ਮੰਦਰ ਦੇ ਉਦਘਾਟਨ ਮੌਕੇ ਨਿਹੰਗ ਸਿੰਘਾਂ ਦਾ ਵੱਡਾ ਐਲਾਨ
ਵਿਧਾਇਕ ਨੇ ਖੁਲਾਸਾ ਕੀਤਾ ਕਿ ਘਪਲਿਆਂ ਕਰਕੇ ਹੁਣ ਤੱਕ ਪੰਜ ਪਿੰਡਾਂ ਦੇ ਸਰਪੰਚਾਂ ਨੂੰ ਸਸਪੈਂਡ ਕੀਤਾ ਜਾ ਚੁੱਕਾ ਹੈ, ਜਿਸ ਵਿਚ ਪਿੰਡ ਅਭੁੱਨ, ਬਕੈਂਵਾਲਾ, ਲਾਧੂਕਾ ਅਤੇ ਹੋਰ ਪਿੰਡ ਸ਼ਾਮਿਲ ਹਨ। ਵਿਧਾਇਕ ਸਵਨਾ ਦਾ ਕਹਿਣਾ ਹੈ ਕਿ ਅੱਗੇ ਵੀ ਬਾਕੀ ਪਿੰਡਾਂ ਦੀ ਜਾਂਚ ਜਾਰੀ ਹੈ। ਜੇ ਕੋਈ ਜਾਂਚ ਵਿਚ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤਾ ਤੋਹਫ਼ਾ, ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8