ਭਿਆਨਕ ਸੜਕ ਹਾਦਸੇ ''ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

Tuesday, Sep 19, 2023 - 06:32 PM (IST)

ਭਿਆਨਕ ਸੜਕ ਹਾਦਸੇ ''ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

ਤਪਾ ਮੰਡੀ (ਸ਼ਾਮ,ਗਰਗ)- ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਸੜਕ ਹਾਦਸੇ ‘ਚ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਰਪੰਚ ਸੁਖਦੀਪ ਸਿੰਘ ਤਪਾ ਵਿਖੇ ਟਰਾਂਸਪੋਰਟ ਦਾ ਕੰਮ ਕਰਦਾ ਹੈ, ਕੰਮ ਨਬੇੜਨ ਤੋਂ ਬਾਅਦ ਜਦ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਆਲੀਕੇ ਬੱਸ ਸਟੈਂਡ ਤੋਂ ਜਾ ਰਿਹਾ ਸੀ ਕਿ ਅਚਾਨਕ ਮੋਟਰਸਾਈਕਲ ਅੱਗੇ ਕੁਝ ਔਰਤਾਂ ਆ ਗਈਆਂ, ਜਦੋਂ ਉਨ੍ਹਾਂ ਨੂੰ ਬਚਾਉਣ ਲੱਗਿਆਂ ਤਾਂ ਮੋਟਰਸਾਇਕਲ ਦਾ ਸੰਤੁਲਨ ਵਿਗੜਨ ਕਾਰਨ ਡਿੱਗ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਤਪਾ ‘ਚ ਦਾਖ਼ਲ ਕਰਵਾਇਆ ਗਿਆ। ਹਾਲਤ ਗੰਭੀਰ ਹੋਣ ਕਾਰਨ ਆਦੇਸ਼ ਹਸਪਤਾਲ ਭੁੱਚੋਂ ਰੈਫ਼ਰ ਕਰ ਦਿੱਤਾ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ, ਜਦ ਪਿੰਡ ਅਤੇ ਇਲਾਕੇ ‘ਚ ਮੌਤ ਦਾ ਪਤਾ ਲੱਗਾ ਤਾਂ ਪਿੰਡ ਸੋਗ ਦੀ ਲਹਿਰ ਫੈਲ ਗਈ। 

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਘਟਨਾ ਦਾ ਪਤਾ ਲੱਗਦੇ ਹੀ ਵਿਧਾਇਕ ਲਾਭ ਸਿੰਘ ਉਗੋਕੇ, ਮਾਰਕੀਟ ਕਮੇਟੀ ਤਪਾ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਆਪ ਮਹਿਲਾ ਵਿੰਗ ਹਲਕਾ ਭਦੌੜ ਦੀ ਪ੍ਰਧਾਨ ਬੀਬੀ ਚਰਨਜੀਤ ਕੌਰ ਅਪਣੇ ਸਾਥੀਆਂ ਸਮੇਤ ਪਹੁੰਚ ਗਏ। ਜ਼ਿਕਰਯੋਗ ਹੈ ਕਿ ਮ੍ਰਿਤਕ ਆਮ ਆਦਮੀ ਪਾਰਟੀ ਦਾ ਸਰਗਰਮ ਆਗੂ ਸੀ। ਮ੍ਰਿਤਕ ਅਪਣੇ ਪਿੱਛੇ ਪਤਨੀ ਅਤੇ ਇਕ ਮੁੰਡਾ ਛੱਡ ਗਿਆ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰੇ ਵੱਡੇ ਹਾਦਸੇ 'ਚ 3 ਜਣਿਆਂ ਦੀ ਮੌਤ, ਟੋਟੇ-ਟੋਟੇ ਹੋਈ ਕਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News