ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ
Tuesday, Oct 06, 2026 - 06:05 PM (IST)
ਤਰਨਤਾਰਨ/ਪੱਟੀ (ਰਮਨ, ਸੌਰਭ) : ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਸ਼ਵਨੀ ਕੁਮਾਰ ਤੂਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਦੇ ਸਰਪੰਚ ਅਸ਼ਵਨੀ ਕੁਮਾਰ ਇਨੋਵਾ ਗੱਡੀ ਵਿਚ ਸਵਾਰ ਹੋ ਕੇ ਜਾ ਰਹੇ ਸਨ, ਇਸ ਦੌਰਾਨ ਅੱਡੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇਨੋਵਾ ਗੱਡੀ ਵਿਚ ਬੈਠੇ ਸਰਪੰਚ ਉਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀ।
ਇਹ ਵੀ ਪੜ੍ਹੋ : ਪੰਜਾਬ 'ਚ ਦੁਕਾਨਦਾਰਾਂ ਲਈ ਵੱਡੀ ਖਬਰ, ਨਿਯਮਾਂ ਵਿਚ ਹੋਇਆ ਵੱਡਾ ਬਦਲਾਅ
ਗੋਲੀਆਂ ਲੱਗਣ ਕਾਰਣ ਅਸ਼ਵਨੀ ਕੁਮਾਰ ਅਤੇ ਉਨ੍ਹਾਂ ਦਾ ਡਰਾਈਵਰ ਚਮਕੌਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਗੰਭੀਰ ਹਾਲਤ ਵਿਚ ਪੱਟੀ ਦੇ ਇਕ ਨਿੱਜੀ ਹਸਪਤਾਲ ਵਿਚ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਸਰਪੰਚ ਅਸ਼ਵਨੀ ਕੁਮਾਰ ਦੀ ਮੌਤ ਹੋ ਗਈ ਜਦਕਿ ਡਰਾਈਵਰ ਚਮਕੌਰ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਥਾਣਾ ਸਦਰ ਪੱਟੀ ਦੀ ਪੁਲਸ ਨੇ ਮੌਕੇ "ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਲਾਕੇ ਵਿਚ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਆਵੇਗਾ ਹਨ੍ਹੇਰੀ ਤੂਫਾਨ, ਚਾਰ ਦਿਨ ਪਵੇਗਾ ਮੀਂਹ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
