ਸਰਪੰਚ ਨੇ ਪਿਸਤੌਲ ਦੀ ਨੋਕ 'ਤੇ ਰੋਲ਼ੀ ਪਿੰਡ ਦੀ ਧੀ ਦੀ ਪੱਤ! (ਵੀਡੀਓ)

Thursday, Aug 22, 2024 - 02:48 PM (IST)

ਸਰਪੰਚ ਨੇ ਪਿਸਤੌਲ ਦੀ ਨੋਕ 'ਤੇ ਰੋਲ਼ੀ ਪਿੰਡ ਦੀ ਧੀ ਦੀ ਪੱਤ! (ਵੀਡੀਓ)

ਗੁਰਦਾਸਪੁਰ (ਗੁਰਪ੍ਰੀਤ ਸਿੰਘ): ਗੁਰਦਾਸਪੁਰ ਦੇ ਇਕ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਉੱਪਰ ਇਕ ਮਹਿਲਾ ਵੱਲੋਂ ਪਿਸਤੌਲ ਦੀ ਨੋਕ 'ਤੇ ਜਬਰ-ਜ਼ਿਨਾਹ ਕਰਨ ਦੇ ਦੋਸ਼ ਲਗਾਏ ਗਏ ਹਨ।  ਪੀੜਤ ਮਹਿਲਾ ਕਿਸੇ ਕੋਲੋਂ ਫਸੇ ਹੋਏ ਆਪਣੇ ਪੈਸੇ ਕਢਵਾਉਣ ਦੇ ਲਈ ਸਰਪੰਚ ਦੇ ਕੋਲੋਂ ਮਦਦ ਲਈ ਗਈ ਸੀ। ਪੁਲਸ ਨੇ ਸਰਪੰਚ ਦੇ ਖ਼ਿਲਾਫ਼ ਮਾਮਲਾ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਪੀੜਿਤ ਮਹਿਲਾ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਬੇਅਦਬੀ ਦਾ ਮਾਮਲਾ ਸੁਲਝਿਆ, ਟਲ਼ ਗਈਆਂ ਕਈ ਘਟਨਾਵਾਂ! DGP ਨੇ ਕੀਤੇ ਵੱਡੇ ਖ਼ੁਲਾਸੇ

ਇਸ ਮਾਮਲੇ 'ਚ ਪੀੜਿਤ ਔਰਤ ਨੇ ਦੱਸਿਆ ਕਿ ਉਸ ਨੇ ਕਿਸੇ ਵਿਅਕਤੀ ਤੋਂ ਪੈਸੇ ਲੈਣੇ ਸਨ। ਉਹ ਮਦਦ ਲਈ ਪਿੰਡ ਦੇ ਸਰਪੰਚ ਕੁਲਬੀਰ ਸਿੰਘ ਕੋਲ ਉਸ ਦੇ ਦਫ਼ਤਰ ਵਿਚ ਗਈ ਸੀ। ਔਰਤ ਨੇ ਦੋਸ਼ ਲਗਾਏ ਕਿ ਉੱਥੇ ਉਕਤ ਸਰਪੰਚ ਵੱਲੋਂ ਪਿਸਤੌਲ ਦੀ ਨੋਕ 'ਤੇ ਡਰਾ ਧਮਕਾ ਉਸ ਨਾਲ ਜਬਰ-ਜ਼ਿਨਾਹ ਕੀਤਾ। ਪੀੜਿਤ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਹਿਲਾ ਦਾ ਮੈਡੀਕਲ ਗੁਰਦਾਸਪੁਰ ਦੇ ਸਿਵਲ ਹਸਪਤਾਲ ਵਿਖੇ ਕਰਵਾਇਆ ਗਿਆ। ਪੀੜਤ ਮਹਿਲਾ ਨੇ ਮੰਗ ਕੀਤੀ ਹੈ ਕਿ ਸਰਪੰਚ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਗੁਰਦੁਆਰਾ ਸਾਹਿਬ ਨੇੜੇ ਗੰਦਾ ਧੰਦਾ! ਪੁਲਸ ਦੀ ਰੇਡ ਨਾਲ ਕੁੜੀ-ਮੁੰਡਿਆਂ ਨੂੰ ਪੈ ਗਈਆਂ ਭਾਜੜਾਂ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਰਮਨ ਲਤਾ ਨੇ ਦੱਸਿਆ ਕਿ ਪੀੜਤਾ ਦੇ ਬਿਆਨਾਂ ਦੇ ਅਧਾਰ 'ਤੇ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਕੇ ਸਰਪੰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਿਲਾ ਦਾ ਮੈਡੀਕਲ ਕਰਵਾਇਆ ਗਿਆ ਹੈ। ਸਰਪੰਚ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਉਸ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News