ਸਰਪੰਚ ਨੇ ਖੁਦ ਨੂੰ ਮਾਰੀ ਗੋਲੀ, ਖ਼ੁਦਕੁਸ਼ੀ ਨੋਟ ''ਚ ਕਾਂਗਰਸੀ ਆਗੂ ''ਤੇ ਲਾਏ ਵੱਡੇ ਇਲਜ਼ਾਮ
Thursday, Jul 14, 2022 - 12:43 AM (IST)
ਅਮਲੋਹ (ਬਿਪਨ ਭਾਰਦਵਾਜ) : ਹਲਕਾ ਅਮਲੋਹ ਦੇ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਗੁਰੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੂੰ ਮ੍ਰਿਤਕ ਕੋਲੋਂ ਇਕ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ ਅਮਲੋਹ ਦੇ ਇਕ ਕਾਂਗਰਸੀ ਆਗੂ ਹੈਪੀ ਸੂਦ ਤੇ ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ਦਾ ਨਾਂ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਦੌਰਾਨ ਮ੍ਰਿਤਕ ਵੱਲੋਂ ਦੇਸੀ ਕੱਟਾ ਵਰਗੇ ਹਥਿਆਰ ਦਾ ਇਸਤੇਮਾਲ ਕੀਤਾ ਗਿਆ ਹੈ, ਜੋ ਪੁਲਸ ਪ੍ਰਸ਼ਾਸਨ 'ਤੇ ਸਵਾਲ ਖੜ੍ਹੇ ਕਰਦਾ ਹੈ।
ਖ਼ਬਰ ਇਹ ਵੀ : ਸਾਬਕਾ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਲੁਧਿਆਣਾ 'ਚ ਇਕੋ ਪਰਿਵਾਰ ਦੀਆਂ 4 ਕੁੜੀਆਂ ਗਾਇਬ, ਪੜ੍ਹੋ TOP 10
ਇਸ ਮੌਕੇ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਹਰਕੀਰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ 3 ਵਜੇ ਦੇ ਕਰੀਬ ਸੂਚਨਾ ਮਿਲੀ ਸੀ ਕਿ ਪਿੰਡ ਸਲਾਣਾ ਦੁੱਲਾ ਸਿੰਘ ਵਾਲਾ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਆਪਣੀ ਮੋਟਰ 'ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਲਾਸ਼ ਕੋਲੋਂ ਸੁਸਾਈਡ ਨੋਟ ਬਰਾਮਦ ਹੋਇਆ ਹੈ, ਜਿਸ ਵਿੱਚ 2 ਨਾਂ ਲਿਖੇ ਗਏ ਹਨ, ਇਕ ਕਾਂਗਰਸੀ ਲੀਡਰ ਹੈਪੀ ਸੂਦ ਤੇ ਦੂਸਰਾ ਪੰਚਾਇਤ ਸੈਕਟਰੀ ਗੁਰਪ੍ਰੀਤ ਸਿੰਘ ਹਨ। ਉਨ੍ਹਾਂ ਦੱਸਿਆ ਕਿ ਜਿਵੇਂ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਸਰਪੰਚ ਸੀ, ਇਸ ਲਈ ਪਿੰਡ ਦੇ ਵਿਕਾਸ ਕਾਰਜਾਂ ਦੇ ਲੈਣ-ਦੇਣ ਨੂੰ ਲੈ ਕੇ ਉਸ 'ਤੇ ਕੋਈ ਦਬਾਅ ਸੀ, ਜਿਸ ਨੂੰ ਲੈ ਕੇ ਉਸ ਨੇ ਖ਼ੁਦਕੁਸ਼ੀ ਕੀਤੀ ਹੈ।
ਇਹ ਵੀ ਪੜ੍ਹੋ : ਅਕਾਲੀ ਦਲ ਨੇ ਦ੍ਰੌਪਦੀ ਮੁਰਮੂ ਨੂੰ ਰਾਸ਼ਟਰਪਤੀ ਚੁਣੇ ਜਾਣ ਤੋਂ ਬਾਅਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਇਹ ਅਪੀਲ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।