ਪੰਜਾਬ 'ਚ ਮੁੜ ਵੱਡੀ ਵਾਰਦਾਤ, ਹੱਥ ਮਿਲਾਉਣ ਮਗਰੋਂ ਸਰਪੰਚ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Thursday, Jan 04, 2024 - 05:12 PM (IST)

ਪੰਜਾਬ 'ਚ ਮੁੜ ਵੱਡੀ ਵਾਰਦਾਤ, ਹੱਥ ਮਿਲਾਉਣ ਮਗਰੋਂ ਸਰਪੰਚ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਹੁਸ਼ਿਆਰਪੁਰ (ਅਮਰੀਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਵਿਚ ਗੋਲ਼ੀਆਂ ਮਾਰ ਕੇ ਸਰੰਪਚ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।  ਹੁਸ਼ਿਆਰਪੁਰ ਦੇ ਪਿੰਡ ਡਡਿਆਣਾ ਵਿੱਚ ਅੱਜ ਸਵੇਰੇ ਚੱਲੀਆਂ ਗੋਲ਼ੀਆਂ ਵਿੱਚ ਇਕ ਬੀ. ਐੱਸ. ਪੀ. ਦਾ ਆਗੂ ਅਤੇ ਮੌਜੂਦਾ ਸਰਪੰਚ ਦੀ ਮੌਤ ਹੋ ਗਈ ਹੈ। 

ਇਹ ਵੀ ਪੜ੍ਹੋ :  ਪਟਿਆਲਾ 'ਚ ਵੱਡੀ ਵਾਰਦਾਤ, ਦੁਕਾਨ ਖੋਲ੍ਹ ਰਹੇ ਨੌਜਵਾਨ 'ਤੇ ਸੁੱਟਿਆ ਤੇਜ਼ਾਬ, CCTV 'ਚ ਕੈਦ ਹੋਈ ਘਟਨਾ

PunjabKesari

ਜਾਣਕਾਰੀ ਅਨੁਸਾਰ ਸੰਦੀਪ ਸਿੰਘ ਪਿੰਡ ਦਾ ਮੌਜੂਦਾ ਸਰਪੰਚ ਸੀ। ਪਿੰਡ ਦੇ ਬਾਹਰ ਸੜਕਾਂ ਦੇ ਨੇੜੇ ਆਪਣੇ ਡੰਪ 'ਤੇ ਖੜ੍ਹਾ ਸੀ ਕਿ ਇਕ ਮੋਟਰਸਾਈਕਲ 'ਤੇ ਤਿੰਨ ਨੌਜਵਾਨ ਆਉਂਦੇ ਹਨ ਅਤੇ ਪਹਿਲਾਂ ਉਸ ਨਾਲ ਹੱਥ ਮਿਲਾਉਂਦੇ ਹਨ। ਹੱਥ ਮਿਲਾਉਣ ਤੋਂ ਬਾਅਦ ਉਸ 'ਤੇ ਤਾਬੜਤੋੜ 4 ਫਾਇਰ ਕਰਦੇ ਹਨ, ਜਿਨਾਂ ਵਿੱਚੋਂ ਇਕ ਗੋਲ਼ੀ ਸੰਦੀਪ ਦੇ ਸੱਜੇ ਪਾਸੇ ਲੱਗੀ। ਇਸ ਦੌਰਾਨ ਮੌਕੇ ਉਤੇ ਸਰਪੰਚ ਸੰਦੀਪ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਥੇ ਹੀ ਸਰਪੰਚ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਪਤਨੀ ਲਾਸ਼ ਨਾਲ ਲਿਪਟ ਕੇ ਭੁੱਬਾਂ ਮਾਰ-ਮਾਰ ਰੋਂਦੀ ਰਹੀ। 

PunjabKesari

 

PunjabKesari

 


ਇਹ ਵੀ ਪੜ੍ਹੋ :  DSP ਦਲਬੀਰ ਸਿੰਘ ਕਤਲ ਮਾਮਲੇ 'ਚ CCTV ਫੁਟੇਜ ਆਈ ਸਾਹਮਣੇ, ਪੁਲਸ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਵਿਖਾ ਖੋਲ੍ਹੇ ਵੱਡੇ ਰਾਜ਼

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News