ਪੰਜਾਬ 'ਚ ਸਰਪੰਚ ’ਤੇ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ

Tuesday, Jun 09, 2026 - 07:53 PM (IST)

ਪੰਜਾਬ 'ਚ ਸਰਪੰਚ ’ਤੇ ਚੱਲੀਆਂ ਗੋਲੀਆਂ! ਮੋਟਰਸਾਈਕਲ ਸਵਾਰਾਂ ਨੇ ਕੀਤਾ ਹਮਲਾ

ਬਟਾਲਾ (ਬੇਰੀ) : ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕਾਦੀਆਂ ਰਾਜਪੂਤਾ ਵਿਖੇ ਮੋਟਰ ਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਮੌਜੂਦਾ ਸਰਪੰਚ ਗੁਰਬਿੰਦਰ ਸਿੰਘ ’ਤੇ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦਿੱਤਾ। 

PunjabKesari

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਫਤਹਿਗੜ੍ਹ ਚੂੜੀਆਂ ਲਲਿਤ ਕੁਮਾਰ ਨੇ ਦੱਸਿਆ ਕਿ ਅੱਜ ਸ਼ਾਮ ਸਮੇਂ ਪਿੰਡ ਕਾਦੀਆਂ ਰਾਜਪੂਤਾ ਦੇ ਸਰਪੰਚ ਗੁਰਬਿੰਦਰ ਸਿੰਘ ਆਪਣੇ ਚਾਚਾ ਦੇ ਘਰ ਗਏ ਸਨ ਅਤੇ ਜਦ ਉਹ ਘਰ ਤੋਂ ਬਾਹਰ ਆਏ ਤਾਂ ਮੋਟਰ ਸਾਈਕਲ ਸਵਾਰ 2 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚੱਲਾ ਦਿੱਤੀਆਂ, ਜਿਸਦੇ ਚਲਦਿਆਂ ਗੁਰਬਿੰਦਰ ਸਿੰਘ ਦੇ ਪੈਰ ’ਚ ਦੋ ਗੋਲੀਆਂ ਲੱਗੀਆਂ ਤੇ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪਰਿਵਾਰਿਕ ਮੈਂਬਰਾਂ ਵਲੋਂ ਗੁਰਬਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ’ਚ ਦਾਖਲ ਕਰਵਾਇਆ ਗਿਆ ਹੈ ਜਿਥੇ ਡਾਕਟਰਾਂ ਨੇ ਉਨ੍ਹਾਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।

ਡੀ.ਐੱਸ.ਪੀ ਨੇ ਕਿਹਾ ਕਿ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਗੋਲੀਆਂ ਚਲਾਉਣ ਵਾਲੇ ਵਿਅਕਤੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਓਧਰ ਦੂਜੇ ਪਾਸੇ ਇਸ ਹਮਲੇ ਦੀ ਜ਼ਿੰਮੇਵਾਰ ਗੈਂਗਸਟਰ ਨਿਸ਼ਾਨ ਜੋੜੀਆਂ ਤੇ ਆਦੇਸ਼ ਜਾਮਾਰਾਏ ਵਲੋਂ ਸੋਸ਼ਲ ਮੀਡੀਆ ’ਤੇ ਪੋਸਟ ਅਪਲੋਡ ਕਰਕੇ ਲਈ ਗਈ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News