ਸਰਪੰਚ ਨੂੰ ਭਰਾ ਦੇ ਵਿਆਹ ''ਤੇ ਹਵਾਈ ਫ਼ਾਇਰ ਕਰਨਾ ਪਿਆ ਮਹਿੰਗਾ, ਵੀਡੀਓ ਵਾਇਰਲ ਹੋਣ ''ਤੇ ਹੋਇਆ ਗ੍ਰਿਫ਼ਤਾਰ
Monday, Feb 05, 2024 - 11:03 PM (IST)
ਪਠਾਨਕੋਟ (ਧਰਮਿੰਦਰ ਠਾਕੁਰ): ਕੁਝ ਲੋਕ ਝੂਠੀ ਸ਼ਾਨ ਦੇ ਚੱਕਰ 'ਚ ਵਿਆਹ ਸਮਾਗਮ 'ਚ ਹਥਿਆਰਾਂ ਦਾ ਪ੍ਰਦਰਸ਼ਨ ਅਤੇ ਹਵਾਈ ਫ਼ਾਇਰ ਕਰਦੇ ਰਹਿੰਦੇ ਹਨ। ਇਸ ਚੱਕਰ ਵਿਚ ਕਈ ਵਾਰ ਮੰਦਭਾਗੀਆਂ ਘਟਨਾਵਾਂ ਵੀ ਵਾਪਰ ਚੁੱਕੀਆਂ ਹਨ। ਪੰਜਾਬ ਸਰਕਾਰ ਵੱਲੋਂ ਵੀ ਗੰਨ ਕਲਚਰ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਇਸ ਦੇ ਬਾਵਜੂਦ ਪੁਲਸ ਦੀਆਂ ਬੰਦਿਸ਼ਾਂ ਨੂੰ ਵੀ ਨਜ਼ਰਅੰਦਾਜ਼ ਕਰ ਕੇ ਕੁਝ ਲੋਕ ਵਿਆਹ ਸਮਾਗਮਾਂ 'ਚ ਹਵਾਈ ਫ਼ਾਇਰ ਕਰਨ ਤੋਂ ਬਾਜ਼ ਨਹੀਂ ਆ ਰਹੇ। ਅਜਿਹਾ ਹੀ ਮਾਮਲਾ ਵੇਖਣ ਨੂੰ ਮਿਲਿਆ ਪਠਾਨਕੋਟ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਇਕ ਪਿੰਡ ਵਿਚ ਜਿੱਥੇ ਵਿਆਹ ਸਮਾਗਮ ਵਿਚ ਹਵਾਈ ਫ਼ਾਇਰ ਕਰਨ ਵਾਲੇ ਸਰਪੰਚ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।
ਇਹ ਖ਼ਬਰ ਵੀ ਪੜ੍ਹੋ - ਪਤੰਗ ਲੁੱਟਣ ਸਮੇਂ 12 ਸਾਲਾ ਬੱਚੇ ਦੀ ਹੋਈ ਮੌਤ, ਦਿਵਿਆਂਗ ਮਾਪਿਆਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਜਾਣਕਾਰੀ ਮੁਤਾਬਕ ਪਿੰਡ ਭੁਵਨਪੁਰ ਦੇ ਸਰਪੰਚ ਵੱਲੋਂ ਆਪਣੇ ਭਰਾ ਦੇ ਵਿਆਹ ਵਿਚ ਹਵਾਈ ਫ਼ਾਇਰ ਕੀਤੇ ਗਏ। ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਂਦਿਆਂ ਹੀ ਪੁਲਸ ਐਕਸ਼ਨ ਵਿਚ ਆਈ ਅਤੇ ਮੁਲਜ਼ਮ ਸਰਪੰਚ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਸਰਪੰਚ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਦੇ ਰਿਵਾਲਵਰ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਮੌਤ ਦੀ 'ਅਫ਼ਵਾਹ' ਫ਼ੈਲਾ ਕੇ ਕਾਨੂੰਨੀ ਗੇੜ 'ਚ ਫਸੀ ਪੂਨਮ ਪਾਂਡੇ, ਪੁਲਸ ਕੋਲ ਪਹੁੰਚੀ ਸ਼ਿਕਾਇਤ
ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਆਹ ਸਮਾਗਮ ਵਿਚ ਮੁਲਜ਼ਮ ਸਰਪੰਚ ਵੱਲੋਂ ਹਵਾਈ ਫ਼ਾਇਰਿੰਗ ਕੀਤੀ ਗਈ ਹੈ, ਜੋ ਕਾਨੂੰਨੀ ਜੁਰਮ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8