ਕੀ ਚੋਣ ਜਾਬਤੇ ਦੌਰਾਨ ਵੀ ਕਿਸਾਨਾਂ ਦਾ ਸੰਘਰਸ਼ ਰਹੇਗਾ ਜਾਰੀ? ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ (ਵੀਡੀਓ)

02/24/2024 8:56:52 PM

ਪੰਜਾਬ ਡੈਸਕ - ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਲਗਾਤਾਰ ਅੰਦੋਲਨ ਕਰ ਰਹੇ ਹਨ। ਕਿਸਾਨਾਂ ਵੱਲੋਂ ਲਗਾਤਾਰ ਬਾਰਡਰਾਂ 'ਤੇ ਸਰਕਾਰ ਖ਼ਿਲਾਫ਼ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਹੁਣ ਕਿਸਾਨ ਅੰਦੋਲਨ ਵਿਚਾਲੇ ਇਕ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਲਦ ਹੀ ਚੋਣ ਜਾਬਤਾ ਸ਼ੁਰੂ ਹੋ ਜਾਵੇਗੀ। ਇੱਥੇ ਸਵਾਲ ਇਹ ਉਠਦਾ ਹੈ ਕਿ ਕੀ ਚੋਣ ਜਾਬਤੇ ਦੌਰਾਨ ਵੀ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ? ਇਸੇ ਸਿਲਸਿਲੇ ਤਹਿਤ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਵੱਡਾ ਐਲਾਨ ਕੀਤਾ। 

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਸਾਡੇ ਮੰਗਾਂ ਦੀ ਪੂਰਤੀ ਨਹੀਂ ਹੋ ਜਾਂਦੀ ਅਸੀਂ ਸੰਘਰਸ਼ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ, ਸਾਨੂੰ ਡਰਾਇਆ ਜਾ ਰਿਹਾ ਹੈ ਕਿ ਚੋਣ ਜਾਬਤੇ ਦੌਰਾਨ ਉਹ ਸਾਨੂੰ ਘਸੀਟ ਕੇ ਲੈ ਜਾਣਗੇ, ਭਾਵੇਂ ਸਾਨੂੰ ਉਹ ਲੈ ਜਾਣ ਸਾਨੂੰ ਕਿਸੇ ਚੀਜ਼ ਦਾ ਡਰ ਨਹੀਂ। ਲੰਬਾ ਸਮਾਂ ਸੰਘਰਸ਼ ਜਾਰੀ ਰੱਖਣਾ ਸਾਡੀ ਅਣਖ ਦਾ ਸਵਾਲ ਨਹੀਂ ਹੈ। ਜੇਕਰ ਸਰਕਾਰ ਸਾਡੀਆਂ ਮੰਗਾਂ ਕੱਲ ਮੰਨ ਲੈਂਦੀ ਹੈ ਤਾਂ ਅਸੀਂ ਕੱਲ ਹੀ ਮੋਰਚੇ ਬਾਰੇ ਲੈ ਲਵਾਂਗੇ। ਉਨ੍ਹਾਂ ਕਿਹਾ ਕਿ ਅਸੀਂ ਕਿਹੜਾ ਐਮਪੀ ਦੀਆਂ ਚੋਣਾਂ ਲੜਨੀਆਂ ਹਨ ਜਾਂ ਪੋਲਿੰਗ ਬੂਥਾਂ 'ਤੇ ਜਾ ਕੇ ਕੈਂਪੇਨ ਕਰਨੀ ਹੈ। ਪੰਧੇਰ ਨੇ ਕਿਹਾ ਕਿ, ਅਸੀਂ ਆਪਣਾ ਮਾਈਂਡ ਸੈਟ ਕਰ ਰਹੇ ਹਾਂ ਕਿ ਚੋਣ ਜਾਬਤੇ ਦੌਰਾਨ ਵੀ ਸੰਘਰਸ਼ ਜਾਰੀ ਰੱਖਿਆ ਜਾ ਸਕਦਾ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Inder Prajapati

Content Editor

Related News