ਤੜਕਸਾਰ Live ਹੋ ਗਏ ਸਰਵਣ ਸਿੰਘ ਪੰਧੇਰ, ਅੱਜ ਦੇ 'ਦਿੱਲੀ ਕੂਚ' ਨੂੰ ਲੈ ਕੇ ਕਹਿ ਦਿੱਤੀਆਂ ਇਹ ਗੱਲਾਂ (ਵੀਡੀਓ)
Wednesday, Mar 06, 2024 - 08:58 AM (IST)
ਚੰਡੀਗੜ੍ਹ: ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ, ਪਰ ਹਰਿਆਣਾ ਨਾਲ ਲੱਗਦੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਭਾਰੀ ਫ਼ੋਰਸ ਨਾਲ ਬਹੁ-ਪੱਧਰੀ ਬੈਰੀਕੇਡਿੰਗ ਨਾਲ ਉਨ੍ਹਾਂ ਨੂੰ ਰੋਕ ਕੇ ਰੱਖਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਲਈ ਦਿੱਲੀ ਜਾ ਰਹੇ ਹਨ ਤੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਇਸ ਤਰ੍ਹਾਂ ਰੋਕਣਾ ਗਲਤ ਹੈ। ਉੱਥੇ ਹੀ ਹਰਿਆਣਾ ਸਰਕਾਰ ਵੱਲੋਂ ਤਰਕ ਦਿੱਤਾ ਜਾ ਰਿਹਾ ਹੈ ਕਿ ਕਿਸਾਨ ਮੋਡੀਫਾਈਡ ਟ੍ਰੈਕਟਰ ਟਰਾਲੀਆਂ ਨਾਲ ਇਸ ਪਾਸੇ ਆ ਰਹੇ ਹਨ ਤੇ ਉਨ੍ਹਾਂ ਕਾਰਨ ਕਾਨੂੰਨ-ਵਿਵਸਥਾ ਵਿਗੜ ਸਕਦੀ ਹੈ। ਇਸ ਕਾਰਨ ਕਿਸਾਨ ਆਗੂਆਂ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਹ ਰਸਤੇ ਖੁੱਲ੍ਹਣ ਤਕ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਡਟੇ ਰਹਿਣਗੇ ਤੇ ਬਾਕੀ ਸੂਬਿਆਂ ਦੇ ਕਿਸਾਨ ਟ੍ਰੈਕਟਰ-ਟਰਾਲੀਆਂ ਤੋਂ ਬਗੈਰ ਦਿੱਲੀ ਕੂਚ ਕਰਨਗੇ। ਬਾਕੀ ਸੂਬਿਆਂ ਦੇ ਕਿਸਾਨਾਂ ਨੂੰ ਅੱਜ ਦਿੱਲੀ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਅੱਜ ਤੜਕਸਾਰ ਸੋਸ਼ਲ ਮੀਡੀਆ 'ਤੇ ਲਾਈਵ ਹੋ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Punjab Budget 2024 : ਪੰਜਾਬ ਸਰਕਾਰ ਵੱਲੋਂ ਬਜਟ 'ਚ ਕਿਸਾਨਾਂ ਲਈ ਵੱਡੇ ਐਲਾਨ (ਵੀਡੀਓ)
ਸਰਵਣ ਸਿੰਘ ਪੰਧੇਰ ਨੇ ਅੱਜ ਦੇ ਪ੍ਰੋਗਰਾਮ ਨੂੰ ਲੈ ਕੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਅੱਜ 23ਵਾਂ ਦਿਨ ਹੋ ਗਿਆ ਹੈ। ਅਸੀਂ ਐਲਾਨ ਕਰ ਚੁੱਕੇ ਹਾਂ ਕਿ ਪੰਜਾਬ-ਹਰਿਆਣਾ ਦੇ ਕਿਸਾਨ ਉਦੋਂ ਤਕ ਦਿੱਲੀ ਨਹੀਂ ਜਾਣਗੇ ਜਦੋਂ ਤਕ ਸਰਕਾਰ ਸਾਨੂੰ ਰਸਤਾ ਨਹੀਂ ਦਿੰਦੀ। ਅੱਜ ਲਈ ਅਸੀਂ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਜਾਂ ਬੱਸਾਂ ਆਦਿ ਰਾਹੀਂ ਦਿੱਲੀ ਪਹੁੰਚਣ। ਦੂਰ-ਦੁਰਾਡੇ ਦੇ ਕਿਸਾਨਾਂ ਲਈ ਇੱਕੋ ਦਿਨ ਵਿਚ ਉੱਥੇ ਪਹੁੰਚਣਾ ਸੰਭਵ ਨਹੀਂ ਹੈ, ਇਸ ਨੂੰ 2-3 ਦਿਨ ਲੱਗ ਸਕਦੇ ਹਨ। 9 ਜਾਂ 10 ਮਾਰਚ ਤਕ ਸਥਿਤੀ ਸਾਫ਼ ਹੋ ਜਾਵੇਗੀ ਕਿ ਸਰਕਾਰ ਉਨ੍ਹਾਂ ਨੂੰ ਰੋਕਦੀ ਹੈ ਜਾਂ ਨਹੀਂ। ਪੰਧੇਰ ਨੇ ਕਿਹਾ ਕਿ ਸਾਨੂੰ ਪਤਾ ਲੱਗਿਆ ਹੈ ਕਿ ਦਿੱਲੀ ਵਿਚ ਅਤੇ ਜੰਤਰ ਮੰਤਰ ਵਿਚ ਧਾਰਾ 144 ਲਾਗੂ ਕੀਤੀ ਗਈ ਹੈ। ਸਰਕਾਰ ਕਹਿੰਦੀ ਸੀ ਕਿ ਅਸੀਂ ਟ੍ਰੈਕਟਰ-ਟਰਾਲੀਆਂ ਕਾਰਨ ਕਿਸਾਨਾਂ ਨੂੰ ਨਹੀਂ ਆਉਣ ਦੇ ਰਹੇ ਤਾਂ ਜੇ ਅਸੀਂ ਹੁਣ ਦੂਜੇ ਸੂਬਿਆਂ ਦੇ ਕਿਸਾਨਾਂ ਨੂੰ ਬਿਨਾ ਟ੍ਰੈਕਟਰ-ਟਰਾਲੀਆਂ ਪਹੁੰਚਣ ਲਈ ਕਿਹਾ ਹੈ ਤਾਂ ਸਰਕਾਰ ਨੂੰ ਬਿਆਨ ਦੇਣਾ ਚਾਹੀਦਾ ਸੀ ਕਿ ਅਸੀਂ ਉਨ੍ਹਾਂ ਨੂੰ ਨਹੀਂ ਰੋਕਾਂਗੇ।
ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਤੇ ਹਰੀਸ਼ ਚੌਧਰੀ ਖ਼ਿਲਾਫ਼ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ! CM ਮਾਨ ਨੇ ਦਿੱਤੇ ਸੰਕੇਤ
ਪੰਧੇਰ ਨੇ ਕਿਹਾ ਕਿ ਸਾਡੇ ਅੰਦੋਲਨ ਤੋਂ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਸਨ। ਇਸ ਨੂੰ ਤਕਰੀਬਨ 28 ਦਿਨ ਹੋ ਗਏ ਹਨ ਕਿ ਦਿੱਲੀ ਦੇ ਬਾਰਡਰ ਬੰਦ ਹਨ। ਸਰਕਾਰ ਵੱਲੋਂ ਸਿਰਫ਼ 1-2 ਲੇਨ ਖੋਲ੍ਹੀਆਂ ਗਈਆਂ ਹਨ। ਪੰਧੇਰ ਨੇ ਕਿਹਾ ਕਿ ਅਸੀਂ ਤਾਂ ਕਹਿ ਚੁੱਕੇ ਹਾਂ ਕਿ ਅਸੀਂ ਰਸਤਾ ਖੁੱਲ੍ਹਣ 'ਤੇ ਹੀ ਦਿੱਲੀ ਜਾਵਾਂਗੇ। ਇਸ ਲਈ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਉਹ ਦਿੱਲੀ ਦੇ ਵਪਾਰੀਆਂ ਤੇ ਆਮ ਲੋਕਾਂ ਨੂੰ ਤੰਗ ਨਾ ਕਰੇ ਤੇ ਦਿੱਲੀ ਦੇ ਰਾਹ ਖੋਲ੍ਹ ਦੇਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8