ਸੈਟੇਲਾਈਟ ਰਾਹੀਂ ਨਜ਼ਰ ਰੱਖਣ ਦੇ ਬਾਵਜੂਦ ਨਹੀਂ ਰੁਕ ਰਹੀਆਂ ਅੱਗ ਦੀਆਂ ਘਟਨਾਵਾਂ, 5 ਮਾਮਲੇ ਦਰਜ
Saturday, Nov 01, 2025 - 12:47 PM (IST)
ਪਟਿਆਲਾ (ਬਲਜਿੰਦਰ) : ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਅੱਗ ਲਾਉਣ ਨੂੰ ਲੈ ਕੇ ਜ਼ਿਲਾ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਕਲਸਟਰ ਬਣਾ ਕੇ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੂੰ ਅੱਗ ਦੀਆਂ ਘਟਨਾਵਾਂ ਨੂੰ ਰੋਕਣ ਲਈ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੈਟੇਲਾਈਟ ਜ਼ਰੀਏ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੇ ਬਾਵਜੂਦ ਅੱਗ ਲੱਗਣ ਦੀ ਘਟਨਾਵਾਂ ਨਹੀਂ ਰੁਕ ਰਹੀਆਂ। ਜਿੱਥੇ ਵੀ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਦੀ ਹੈ, ਉੱਥੇ ਟੀਮ ਪਹੁੰਚ ਰਹੀ ਹੈ। ਪੁਲਸ ਨੇ ਪਟਿਆਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿਚ 5 ਕੇਸ ਦਰਜ ਕੀਤੇ ਹਨ। ਪਹਿਲੇ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਪਿੰਡ ਰੰਧਾਵਾ ਦੇ ਅਣਪਛਾਤੇ ਵਿਅਕਤੀ ਖਿਲਾਫ 223 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਐੱਸ. ਆਈ. ਗੁਰਬਾਜ ਸਿੰਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਕਰਹਾਲੀ ਵਿਖੇ ਮੌਜੂਦ ਸੀ। ਸੂਚਨਾ ਮਿਲੀ ਕਿ ਪਿੰਡ ਰੰਧਾਵਾ ਵਿਖੇ ਅਣਪਛਾਤੇ ਵਿਅਕਤੀ ਨੇ ਆਪਣੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
ਦੂਜੇ ਕੇਸ ’ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਜਸਵਿੰਦਰ ਸਿੰਘ ਕਲੱਸਟਰ ਅਫਸਰ-ਕਮ-ਉੱਪ ਮੰਡਲ ਇੰਜੀਨੀਅਰ ਰਿਸਰਚ ਲੈਬ ਪਟਿਆਲਾ ਦੀ ਸ਼ਿਕਾਇਤ ’ਤੇ ਗੁਰਵਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਅਲੀਪੁਰ ਜੱਟਾ ਥਾਣਾ ਸਦਰ ਪਟਿਆਲਾ ਖਿਲਾਫ 223 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਪਿੰਡ ਅਲੀਪੁਰ ਜੱਟਾਂ ਵਿਖੇ ਮੌਕਾ ’ਤੇ ਜਾ ਕੇ ਦੇਖਿਆ ਕਿ ਉਕਤ ਵਿਅਕਤੀ ਨੇ ਆਪਣੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਤੀਜੇ ਕੇਸ ’ਚ ਥਾਣਾ ਸਦਰ ਦੀ ਪੁਲਸ ਨੇ ਜਸਵਿੰਦਰ ਸਿੰਘ ਕਲੱਸਟਰ ਅਫਸਰ-ਕਮ-ਉੱਪ ਮੰਡਲ ਇੰਜੀਨੀਅਰ ਰਿਸਰਚ ਲੈਬ ਪਟਿਆਲਾ ਮਲਕੀਤ ਸਿੰਘ ਪੁੱਤਰ ਜਸਵੰਤ ਸੀ ਪਿੰਡ ਨਨਾਨਸੂ ਥਾਣਾ ਸਦਰ ਪਟਿਆਲਾ ਖਿਲਾਫ 223 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਮੁਤਾਬਕ ਪਿੰਡ ਨਨਾਨਸੂੰ ਵਿਖੇ ਮੌਕੇ ’ਤੇ ਜਾ ਕੇ ਦੇਖਿਆ ਕਿ ਉਕਤ ਵਿਅਕਤੀ ਨੇ ਆਪਣੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਮਾਨਯੋਗ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਪੁਲਸ ਨੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਚੌਥੇ ਕੇਸ ’ਚ ਥਾਣਾ ਅਨਾਜ ਮੰਡੀ ਦੀ ਪੁਲਸ ਨੇ ਸੇਟੇਟਲਾਈਟ ਲੋਕੇਸ਼ਨ ਦੇ ਅਧਾਰ ’ਤੇ ਪਿੰਡ ਚਲੈਲਾ ਵਿਖੇ ਮੌਕੇ ’ਤੇ ਜਾ ਕੇ ਦੇਖਿਆ ਕਿ ਅਣਪਛਾਤੇ ਵਿਅਕਤੀ ਵੱਲੋਂ ਆਪਣੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾਈ ਜਾ ਰਹੀ ਸੀ। ਪੁਲਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਨੌਰ ਦੀ ਪੁਲਸ ਨੇ ਇਕ ਹੋਰ ਕੇਸ ’ਚ ਰਘਵੀਰ ਸਿੰਘ ਨੋਡਲ ਅਫਸਰ ਨੋਰੰਗਵਾਲ ਦੀ ਸ਼ਿਕਾਇਤ ’ਤੇ ਨਿਰਮਲ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਨੌਰੰਗਵਾਲ ਥਾਣਾ ਸਨੌਰ ਖਿਲਾਫ 223 ਬੀ. ਐੱਨ. ਐੱਸ. ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੈਟੇਲਾਈਟ ਲੋਕੇਸ਼ਨ ਮੁਤਾਬਕ ਪਿੰਡ ਨੋਰੰਗਵਾਲ ਵਿਖੇ ਮੌਕਾ ’ਤੇ ਜਾ ਕੇ ਦੇਖਿਆ ਕਿ ਉਕਤ ਵਿਅਕਤੀ ਨੇ ਆਪਣੇ ਖੇਤਾਂ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਜ਼ਿਲਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ।
