ਸਤਿੰਦਰ ਸਰਤਾਜ ਲਈ ਖੜ੍ਹੀ ਹੋਈ ਮੁਸੀਬਤ! ਅਦਾਲਤ ਨੇ ਭੇਜਿਆ ਸੰਮਨ
Friday, Oct 25, 2024 - 09:43 AM (IST)
ਕਪੂਰਥਲਾ: ਮਸ਼ਹੂਰ ਸੂਫ਼ੀ ਗਾਇਕ ਸਤਿੰਦਰ ਸਰਤਾਜ ਦੇ 10 ਨਵੰਬਰ ਨੂੰ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਭੇਜ ਕੇ ਤਲਬ ਕੀਤਾ ਹੈ। ਇਸ ਮਾਮਲੇ ਵਿਚ ਇਕ ਖਿਡਾਰੀ ਅਤੇ ਵਕੀਲ ਵੱਲੋਂ ਸਟੇਡੀਅਮ ਦੀ ਵਪਾਰਕ ਵਰਤੋਂ 'ਤੇ ਇਤਰਾਜ਼ ਜਤਾਉਂਦਿਆਂ ਪਟੀਸ਼ਨ ਦਾਖ਼ਲ ਕੀਤੀ ਗਈ ਸੀ।
ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਮਾਮਲੇ ਦੇ ਮਾਸਟਰਮਾਈਂਡ ਬਾਰੇ ਕੈਨੇਡਾ ਤੋਂ ਪਰਤੇ ਹਾਈ ਕਮਿਸ਼ਨਰ ਦਾ ਵੱਡਾ ਖ਼ੁਲਾਸਾ
ਅਦਾਲਤ ਵੱਲੋਂ ਸਤਿੰਦਰ ਸਰਤਾਜ, ਉਨ੍ਹਾਂ ਦੀ ਕੰਪਨੀ ਫਿਰਦੋਸ ਪ੍ਰੋਡਕਸ਼ਨ, ਪੰਜਾਬ ਸਰਕਾਰ ਦੇ ਸਕੱਤਰ ਅਤੇ ਡਾਇਰੈਕਟਰ ਸਪੋਰਟਸ ਨੂੰ ਡਿਫੈਂਡੈਂਟ ਬਣਾਇਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਖੇਡ ਅਫ਼ਸਰ, ਐੱਸ.ਐੱਸ.ਪੀ. ਕਪੂਰਥਲਾ ਅਤੇ ਐੱਸ.ਪੀ. ਟ੍ਰੈਫਿਕ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਪਟੀਸ਼ਨ ਮੁਤਾਬਕ ਸਟੇਡੀਅਮ ਦੀ ਹਾਕੀ ਗ੍ਰਾਊਂਡ ਵਿਚ ਰੋਜ਼ਾਨਾ ਖਿਡਾਰੀ ਪ੍ਰੈਕਟਿਸ ਕਰਦੇ ਹਨ। ਜੇਕਰ ਉੱਥੇ ਪ੍ਰੋਗਰਾਮ ਹੋਇਆ ਤਾਂ ਨਾ ਸਿਰਫ਼ ਗ੍ਰਾਊਂਡ ਨੂੰ ਨੁਕਸਾਨ ਹੋ ਸਕਦਾ ਹੈ, ਸਗੋਂ ਖਿਡਾਰੀਆਂ ਦੀ ਪ੍ਰੈਕਟਿਸ ਵਿਚ ਵੀ ਅੜਿੱਕਾ ਪਵੇਗਾ। ਪਟੀਸ਼ਨਰ ਐੱਸ.ਐੱਸ. ਮੱਲੀ ਨੇ ਕਿਹਾ ਕਿ ਸਟੇਡੀਅਮ ਦੀ ਵਪਾਰਕ ਵਰਤੋਂ ਨਿਯਮਾਂ ਦੇ ਖ਼ਿਲਾਫ਼ ਹੈ। ਵਕੀਲ ਰਣਬੀਰ ਰਾਵਤ ਨੇ ਦੱਸਿਆ ਕਿ ਨਿਯਮਾਂ ਮੁਤਾਬਕ ਜੇਕਰ ਕਿਸੇ ਸਟੇਡੀਅਮ ਵਿਚ ਕੋਈ ਪ੍ਰੋਗਰਾਮ ਕਰਵਾਉਣਾ ਵੀ ਹੁੰਦਾ ਹੈ ਤਾਂ ਉਹ ਲੋਕ ਭਲਾਈ ਦੇ ਪ੍ਰੋਗਰਾਮ ਲਈ ਕਿਰਾਏ 'ਤੇ ਦਿੱਤਾ ਜਾ ਸਕਦਾ ਹੈ, ਨਾ ਕਿ ਕਿਸੇ ਵਪਾਰਕ ਪ੍ਰੋਗਰਾਮ ਦੇ ਲਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ, ਉੱਘੇ ਫ਼ਿਲਮ ਨਿਰਮਾਤਾ ਦਾ ਦੇਹਾਂਤ
ਇੱਥੇ ਦੱਸ ਦਈਏ ਕਿ ਇਸ ਪ੍ਰੋਗਰਾਮ ਲਈ 80 ਫ਼ੀਸਦੀ ਟਿਕਟਾਂ ਪਹਿਲਾਂ ਹੀ ਵਿੱਕ ਚੁੱਕੀਆਂ ਹ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਤਕ ਇਸ ਲਈ ਅਧਿਕਾਰਤ ਤੌਰ 'ਤੇ ਇਜਾਜ਼ਤ ਨਹੀਂ ਦਿੱਤੀ। ਜ਼ਿਲ੍ਹਾ ਖੇਡ ਅਫ਼ਸਰ ਸ਼ਾਸਵਤ ਰਾਜ਼ਦਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ। ਪ੍ਰੋਗਰਾਮ ਦੀ ਫ਼ਾਈਲ ਡਾਇਰੈਕਟਰ ਸਪੋਰਟਸ ਨੂੰ ਭੇਜੀ ਗਈ ਹੈ ਤੇ ਅਖੀਰਲਾ ਫ਼ੈਸਲਾ ਪੰਜਾਬ ਸਟੇਟ ਸਪੋਰਟਸ ਕੌਂਸਲ ਵੱਲੋਂ ਲਿਆ ਜਾਵੇਗਾ, ਜਿਸ ਦੇ ਪ੍ਰਧਾਨ ਮੁੱਖ ਮੰਤਰੀ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8