ਇੰਟਰਵਿਊ ''ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ ਸਿਆਸਤ ''ਚ ਆਉਣ ਬਾਰੇ ਦਿੱਤਾ ਵੱਡਾ ਬਿਆਨ

Tuesday, Sep 29, 2026 - 04:25 PM (IST)

ਇੰਟਰਵਿਊ ''ਚ ਸਤਿੰਦਰ ਸੱਤੀ ਨੇ ਖੋਲ੍ਹੇ ਜ਼ਿੰਦਗੀ ਦੇ ਰਾਜ਼, ਵਿਆਹ ਨਾ ਕਰਾਉਣ ਤੇ ਸਿਆਸਤ ''ਚ ਆਉਣ ਬਾਰੇ ਦਿੱਤਾ ਵੱਡਾ ਬਿਆਨ

ਐਂਟਰਟੇਨਮੈਂਟ ਡੈਸਕ - ਮਸ਼ਹੂਰ ਪੰਜਾਬੀ ਐਂਕਰ, ਅਦਾਕਾਰਾ, ਕਵਿੱਤਰੀ ਅਤੇ ਵਕੀਲ ਸਤਿੰਦਰ ਸੱਤੀ ਨੇ ਹਾਲ ਹੀ ਵਿੱਚ ਜਗਬਾਣੀ ਦੇ ਸੀਨੀਅਰ ਪੱਤਰਕਾਰ ਰਨਮਦੀਪ ਸਿੰਘ ਸੋਢੀ ਨਾਲ ਹੋਏ ਇੱਕ ਇੰਟਰਵਿਊ ਦੌਰਾਨ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਦੇ ਕਈ ਅਣਛੂਹੇ ਪਹਿਲੂ ਸਾਂਝੇ ਕੀਤੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੇ ਵਿਆਹ ਨਾ ਕਰਵਾਉਣ ਦੇ ਕਾਰਨਾਂ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਬਾਰੇ ਚੱਲ ਰਹੀਆਂ ਚਰਚਾਵਾਂ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ: 'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ ਵੱਡਾ ਰਾਜ਼

ਵਿਆਹ ਕਿਉਂ ਨਹੀਂ ਕਰਵਾਇਆ?

ਬਟਾਲਾ ਦੇ ਇਕ ਸਾਧਾਰਨ ਪਰਿਵਾਰ ਵਿੱਚ ਜਨਮੀ ਸਤਿੰਦਰ ਸੱਤੀ ਨੇ ਵਿਆਹ ਨਾ ਕਰਾਉਣ ਦਾ ਕਾਰਨ ਦੱਸਦਿਆਂ ਕਿਹਾ ਕਿ ਸਾਡੇ ਸਮਾਜ ਵਿੱਚ ਅਜੇ ਵੀ ਕਾਮਯਾਬ ਔਰਤਾਂ ਨੂੰ ਸਵੀਕਾਰ ਕਰਨ ਵਾਲੇ ਮਰਦਾਂ ਦੀ ਕਮੀ ਹੈ। ਉਨ੍ਹਾਂ ਮੁਤਾਬਕ, ਕੁੜੀਆਂ ਨੂੰ ਤਾਂ ਮੁੰਡਿਆਂ ਵਾਂਗ ਪਾਲਿਆ ਜਾ ਰਿਹਾ ਹੈ, ਪਰ ਮੁੰਡਿਆਂ ਨੂੰ ਕਾਮਯਾਬ ਔਰਤਾਂ ਨਾਲ ਰਹਿਣ ਦੀ ਸਿਖਲਾਈ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਸਕ੍ਰੀਨ 'ਤੇ ਮਜ਼ਬੂਤ ਤੇ ਪ੍ਰਭਾਵਸ਼ਾਲੀ ਪਛਾਣ ਕਾਰਨ ਸਮਾਜ ਇਹ ਧਾਰਨਾ ਬਣਾ ਲੈਂਦਾ ਹੈ ਕਿ ਅਜਿਹੀਆਂ ਔਰਤਾਂ ਘਰ ਨਹੀਂ ਸੰਭਾਲ ਸਕਦੀਆਂ।

ਇਹ ਵੀ ਪੜ੍ਹੋ: ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ, ਜਾਣੋ ਅਸਲ ਸੱਚਾਈ

ਇਸ ਦੌਰਾਨ ਅਦਾਕਾਰਾ ਨੇ ਇਹ ਵੀ ਮੰਨਿਆ ਕਿ ਉਨ੍ਹਾਂ ਨੂੰ ਵੀ ਆਪਣੀ ਜ਼ਿੰਦਗੀ ਵਿੱਚ ਮੁਹੱਬਤ ਹੋਈ ਸੀ, ਪਰ ਉਨ੍ਹਾਂ ਦੀ ਸਫ਼ਲ ਪਛਾਣ "ਸਤਿੰਦਰ ਸੱਤੀ" ਰਿਸ਼ਤਿਆਂ ਵਿੱਚ ਵਿਚਾਲੇ ਆ ਜਾਂਦੀ ਸੀ। ਉਨ੍ਹਾਂ ਕਿਹਾ ਕਿ ਲੋਕ ਇੱਕ ਘਰੇਲੂ ਕੁੜੀ ਨੂੰ ਤਾਂ ਅਪਣਾ ਸਕਦੇ ਹਨ, ਪਰ ਉਸ ਦੇ ਨਾਲ "ਸਤਿੰਦਰ ਸੱਤੀ" ਵਰਗੀ ਵੱਡੀ ਪਛਾਣ ਨੂੰ ਹਜ਼ਮ ਕਰਨਾ ਔਖਾ ਹੋ ਜਾਂਦਾ ਹੈ। ਅਦਾਕਾਰਾ ਨੇ ਅੱਗੇ ਕਿਹਾ ਕਿ, ਉਨ੍ਹਾਂ ਦੇ ਪਰਿਵਾਰ ਨੇ ਅਜੇ ਵੀ ਉਮੀਦ ਨਹੀਂ ਛੱਡੀ ਅਤੇ ਉਹ ਉਨ੍ਹਾਂ ਦੇ ਵਿਆਹ ਲਈ ਅਰਦਾਸਾਂ ਕਰਦੇ ਹਨ। 

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ, ਉਸਨੂੰ ਕੱਢ ਦਿਓ 'ਬਾਹਰ'

ਸਿਆਸਤ ਵਿੱਚ ਜਾਣ ਬਾਰੇ ਦਿੱਤਾ ਵੱਡਾ ਬਿਆਨ

ਭਾਜਪਾ ਵਿੱਚ ਸ਼ਾਮਲ ਹੋਣ ਜਾਂ ਬਟਾਲਾ ਤੋਂ ਚੋਣ ਲੜਨ ਦੀਆਂ ਚਰਚਾਵਾਂ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਜਨੀਤਿਕ ਸਫ਼ਰ ਬਾਰੇ "ਇਹ ਸਮਾਂ ਦੱਸੇਗਾ"। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਦੇਸ਼ ਦੇ ਵੱਖ-ਵੱਖ ਪ੍ਰਧਾਨ ਮੰਤਰੀਆਂ (ਨਰਿੰਦਰ ਮੋਦੀ, ਡਾ. ਮਨਮੋਹਨ ਸਿੰਘ) ਅਤੇ ਅਕਾਲੀ ਦਲ, ਕਾਂਗਰਸ, ਆਪ ਤੇ ਭਾਜਪਾ ਵਰਗੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੀਆਂ ਸਟੇਜਾਂ ਦੀ ਮੇਜ਼ਬਾਨੀ ਕੀਤੀ ਹੈ, ਇਸ ਲਈ ਕਿਸੇ ਇੱਕ ਪਾਰਟੀ ਨਾਲ ਜੋੜਨਾ ਠੀਕ ਨਹੀਂ ਹੈ, ਕਿਉਂਕਿ ਕਲਾਕਾਰ ਸਾਰਿਆਂ ਦਾ ਸਾਂਝਾ ਹੁੰਦਾ ਹੈ।

ਇਹ ਵੀ ਪੜ੍ਹੋ: ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ ਹੋਇਆ IVF, ਖੁਦ ਕੀਤਾ ਖੁਲਾਸਾ

ਪੰਜਾਬ ਦੀ ਮੌਜੂਦਾ ਸਥਿਤੀ 'ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿਰਫ਼ ਗੱਲਾਂ ਦੀ ਨਹੀਂ ਸਗੋਂ ਨੌਜਵਾਨਾਂ ਲਈ ਰੁਜ਼ਗਾਰ, ਉਦਯੋਗ ਅਤੇ ਨਸ਼ਿਆਂ ਤੋਂ ਬਚਾਅ ਲਈ ਇੱਕ ਠੋਸ ਵਿਜ਼ਨ ਦੀ ਲੋੜ ਹੈ। ਸੱਤੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਪਾਰਟੀਆਂ ਦੇ ਭਰੋਸੇ ਬੈਠਣ ਦੀ ਬਜਾਏ ਆਪਣੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੁਦ ਅੱਗੇ ਆ ਕੇ ਬਾਗਡੋਰ ਸੰਭਾਲਣ।

ਇਹ ਵੀ ਪੜ੍ਹੋ: 30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ ਇੱਕ ਦਿਨ ਪਹਿਲਾਂ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News