ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
Saturday, Jun 20, 2026 - 03:45 PM (IST)
ਜਲੰਧਰ (ਸੋਨੂੰ)- ਜਲੰਧਰ ਸ਼ਹਿਰ ਦੇ ਨਵੇਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅੱਜ ਪੁਲਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਦਫ਼ਤਰ ਪਹੁੰਚਣ 'ਤੇ ਪੁਲਸ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਅਧਿਕਾਰੀਆਂ, ਐੱਸ. ਐੱਚ. ਓਜ਼. ਅਤੇ ਹੋਰ ਸ਼ਾਖਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਦੇ ਤਬਾਦਲੇ ਮਗਰੋਂ ਕਮਿਸ਼ਨਰ ਸਤਿੰਦਰ ਸਿੰਘ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਸ ਅਕੈਡਮੀ (ਪੀ. ਪੀ. ਏ) ਫਿਲੌਰ ਵਿਖੇ ਪੁਲਸ ਰਿਸਪਾਂਸ ਫੋਰਸ (ਐੱਮ. ਆਰ. ਐੱਸ) ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ ਹੋਏ ਖ਼ੁਲਾਸੇ
ਅੱਜ ਚਾਰਜ ਸੰਭਾਲਣ ਮਗਰੋਂ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਸ਼ਹਿਰ ਵਿੱਚੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਖ਼ਤਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। 1990 'ਚ ਪੰਜਾਬ ਪੁਲਸ ਵਿੱਚ ਪੁਲਸ ਇੰਸਪੈਕਟਰ ਵਜੋਂ ਸ਼ਾਮਲ ਹੋਏ ਕਮਿਸ਼ਨਰ ਸਤਿੰਦਰ ਸਿੰਘ ਨੇ ਕਿਹਾ ਕਿ ਜਨਤਾ ਨਾਲ ਤਾਲਮੇਲ ਕਰਕੇ ਕੰਮ ਕਰਕੇ ਅਪਰਾਧ ਨੂੰ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਗਾਤਾਰ ਡਿਊਟੀ 'ਤੇ ਤਾਇਨਾਤ ਪੁਲਸ ਮੁਲਾਜ਼ਮਾਂ ਦੀ ਭਲਾਈ ਲਈ ਯਕੀਨੀ ਬਣਾਉਣ ਲਈ ਨਵੇਂ ਉਪਾਅ ਕੀਤੇ ਜਾਣਗੇ।

ਪੁਲਸ ਕਮਿਸ਼ਨਰ ਨੇ ਕਿਹਾ ਕਿ ਪੁਲਸ ਥਾਣਿਆਂ 'ਚ ਪਬਲਿਕ ਡੀਲਿੰਗ ਨੂੰ ਵੀ ਸੁਧਾਰਿਆ ਜਾਵੇਗਾ ਅਤੇ ਜਨਤਕ ਸ਼ਿਕਾਇਤਾਂ ਦਾ ਤੁਰੰਤ ਹੱਲ ਕੀਤਾ ਜਾਵੇਗਾ। ਸ਼ਹਿਰ ਦੀਆਂ ਦਰਪੇਸ਼ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥਾਂ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦਾ ਮੁੱਖ ਟੀਚਾ ਸ਼ਹਿਰ 'ਚੋਂ ਅਪਰਾਧ ਨੂੰ ਖ਼ਤਮ ਕਰਨਾ ਹੈ।

ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਵੱਲੋਂ ਕੀਤੀ ਖ਼ੁਦਕੁਸ਼ੀ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਸਹੁਰਿਆਂ ਬਾਰੇ ਖੁੱਲ੍ਹੇ ਭੇਤ

ਉਨ੍ਹਾਂ ਜਲੰਧਰ ਵਾਸੀਆਂ ਨੂੰ ਪੁਲਸ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਜਲੰਧਰ ਨਾਲ ਪੁਰਾਣਾ ਰਿਸ਼ਤਾ ਹੈ। ਇਸ ਲਈ ਉਹ ਲੋਕਾਂ ਨੂੰ ਬਿਹਤਰ ਜੀਵਨ ਪ੍ਰਦਾਨ ਕਰਨ ਲਈ ਅਧਿਕਾਰੀਆਂ ਨਾਲ ਕੰਮ ਕਰਨਗੇ। ਪੁਲਸ ਅਧਿਕਾਰੀ ਜਲੰਧਰ 'ਚ ਸਾਰੀਆਂ ਕ੍ਰਾਈਮ ਦੀਆਂ ਵਾਰਦਾਤਾਂ 'ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਇਸ ਲਈ ਉਹ ਕ੍ਰਾਈਮ ਗ੍ਰਾਫ਼ ਨੂੰ ਹੋਰ ਘਟਾਉਣ ਲਈ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਰੋਬਾਰੀਆਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਵੀ ਜਲਦੀ ਹੀ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਮੋਬਾਇਲ 'ਤੇ ਗੱਲ ਕਰਦਿਆਂ ਮੁੰਡੇ ਨੂੰ ਜ਼ਹਿਰੀਲੇ ਸੱਪ ਨੇ ਡੱਸਿਆ! ਤੜਫ਼-ਤੜਫ਼ ਕੇ ਨਿਕਲੀ ਜਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
