ਸਤਿਲੁਜ ਦਰਿਆ ਦੇ ਕੰਢੇ ਸ਼ੱਕੀ ਹਾਲਤ ''ਚ ਮਿਲੀ ਵਿਅਕਤੀ ਦੀ ਲਾਸ਼
Wednesday, Jan 15, 2025 - 11:22 AM (IST)
ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਨੇੜੇ ਸਤਿਲੁਜ ਦਰਿਆ ਦੇ ਕੰਢੇ ਇਕ ਵਿਅਕਤੀ ਦੀ ਲਾਸ਼ ਸ਼ੱਕੀ ਹਾਲਤ ਵਿਚ ਪੁਲਸ ਨੇ ਬਰਾਮਦ ਕੀਤੀ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਵਿਕਰਮ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ 10 ਵਜੇ ਪੁਲਸ ਨੂੰ ਪਿੰਡ ਦੇ ਕੁਝ ਲੋਕਾਂ ਨੇ ਸੂਚਨਾ ਦਿੱਤੀ ਕਿ ਸਤਿਲੁਜ ਦਰਿਆ ਦੇ ਕੰਢੇ ਇਕ ਵਿਅਕਤੀ ਦੀ ਲਾਸ਼ ਖੇਤ ਵਿਚ ਪਈ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਬੇਹੱਦ ਅਹਿਮ ਹੋਵੇਗਾ ਅੱਜ ਦਾ ਦਿਨ
ਇਸ ਮਗਰੋਂ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਅਜੇ ਤਕ ਮ੍ਰਿਤਕ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਫ਼ਿਲਹਾਲ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਭਿਜਵਾ ਦਿੱਤਾ ਹੈ। ਅੱਗੇ ਦੀ ਕਾਰਵਾਈ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8