ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਹੁਕਮ

Friday, Sep 19, 2025 - 10:58 AM (IST)

ਸਤਲੁਜ ਦਰਿਆ ਦੇ ਵਹਾਅ ਨੂੰ ਬਹਾਲ ਕਰਨ ਲਈ ਵਾਧੂ ਮਸ਼ੀਨਰੀ ਲਾਉਣ ਦੇ ਹੁਕਮ

ਲੁਧਿਆਣਾ/ਸਾਹਨੇਵਾਲ/ਜਲੰਧਰ (ਅਨਿਲ, ਸ਼ਿਵਮ, ਧਵਨ, ਚੋਪੜਾ)- ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਸਾਹਨੇਵਾਲ ਵਿਧਾਨ ਸਭਾ ਹਲਕੇ ਅਧੀਨ ਆਉਂਦੀ ਸਸਰਾਲੀ ਕਾਲੋਨੀ ਦਾ ਦੌਰਾ ਕੀਤਾ ਤਾਂ ਜੋ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਵਧ ਰਹੇ ਪਾਣੀ ਦੇ ਪੱਧਰ ਕਾਰਨ ਧੁੱਸੀ ਡੈਮ ਨੂੰ ਹੋਏ ਨੁਕਸਾਨ ਦਾ ਮੁਆਇਨਾ ਕੀਤਾ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਸਸਰਾਲੀ ਕਾਲੋਨੀ ਵਿਚ ਸਤਲੁਜ ਦਰਿਆ ਵਿੱਚੋਂ ਗਾਰ ਕੱਢਣ ਦੇ ਕੰਮ ਦਾ ਨਿਰੀਖਣ ਕੀਤਾ। ਮੰਤਰੀਆਂ ਨੇ ਵਾਧੂ ਸਰੋਤਾਂ ਦੀ ਤੁਰੰਤ ਤਾਇਨਾਤੀ ਦੇ ਨਿਰਦੇਸ਼ ਦਿੱਤੇ, ਜਿਨ੍ਹਾਂ ਵਿਚ ਵਿਸ਼ੇਸ਼ ਫਲੋਟਿੰਗ ਐਕਸੈਵੇਟਰ, ਪੋਕਲੇਨ ਅਤੇ ਜੇ. ਸੀ. ਬੀ. ਸ਼ਾਮਲ ਹਨ ਤਾਂ ਜੋ ਗਾਰ ਕੱਢਣ ਦੇ ਕੰਮ ਨੂੰ ਤੇਜ਼ ਕੀਤਾ ਜਾ ਸਕੇ ਤੇ ਦਰਿਆ ਦੇ ਅਸਲ ਵਹਾਅ ਦੇ ਰਸਤੇ ਨੂੰ ਬਹਾਲ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਘੋਰ ਕਲਯੁਗ : ਪੰਜਾਬ 'ਚ ਆਹ ਕੀ ਹੋਈ ਜਾਂਦਾ, 9 ਸਾਲਾ ਜਵਾਕ ਕਰ ਗਿਆ 3 ਸਾਲਾ ਕੁੜੀ ਨਾਲ ਗੰਦਾ ਕੰਮ

ਪਿਛਲੇ ਹਫ਼ਤੇ ਪੰਜਾਬ ਸਰਕਾਰ ਨੇ ਸਸਰਾਲੀ ਕਾਲੋਨੀ ਵਿਚ ਇਕ ਵਿਸ਼ੇਸ਼ ਫਲੋਟਿੰਗ ਐਕਸੈਵੇਟਰ ਤਾਇਨਾਤ ਕੀਤਾ ਸੀ, ਜੋ ਹੁਣ ਖੇਤਰ ਵਿੱਚ ਕਾਰਜਸ਼ੀਲ ਹੈ। ਮੰਤਰੀਆਂ ਨੇ ਕਿਹਾ ਕਿ ਸਤਲੁਜ ਦਰਿਆ ਦੇ ਬਦਲੇ ਵਹਾਅ ’ਚ ਸੈਂਕੜੇ ਏਕੜ ਵਾਹੀਯੋਗ ਖੇਤੀਯੋਗ ਜ਼ਮੀਨ ਡੁੱਬ ਗਈ। ਕੰਮ ਨੂੰ ਤੇਜ਼ੀ ਨਾਲ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਖਾਸ ਕੰਮ ਸੌਂਪੇ ਗਏ ਹਨ। ਇਸ ਮੌਕੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਪੰਧੇਰ, ਪ੍ਰਿੰਸ ਸੈਣੀ ਮੁੰਡੀਆ, ਕਾਨੂੰਨੀ ਸਲਾਹਕਾਰ ਜਸਪਾਲ ਸਿੰਘ, ਪੀ.ਏ. ਰਸ਼ਪਾਲ ਸਿੰਘ ਆਦਿ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਲੱਗ ਗਈਆਂ ਮੌਜਾਂ! ਪੰਜਾਬ ਦੇ ਸਕੂਲਾਂ ਬਾਰੇ ਆਈ ਵੱਡੀ ਖ਼ੁਸ਼ਖ਼ਬਰੀ

ਇਸ ਪਿੱਛੋਂ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਪਿੰਡ ਮੰਡਾਲਾ ਛੰਨਾ ਦਾ ਦੌਰਾ ਕੀਤਾ, ਜਿੱਥੇ ਡਰੇਨੇਜ ਵਿਭਾਗ ਵੱਲੋਂ ਸੈਂਕੜੇ ਵਲੰਟੀਅਰਾਂ, ਸੰਗਤ ਅਤੇ ਫੌਜ ਦੇ ਅਧਿਕਾਰੀਆਂ ਦੇ ਸਹਿਯੋਗ ਰਾਹਤ ਕਾਰਜ ਚਲ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਵੀ ਮੌਜੂਦ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News