ਸਤਨਾਮ ਸੰਧੂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕੀਤਾ ਸਵਾਗਤ, ਜਾਣੋ ਕੀ ਬੋਲੇ

Sunday, Mar 15, 2026 - 09:27 AM (IST)

ਸਤਨਾਮ ਸੰਧੂ ਨੇ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਕੀਤਾ ਸਵਾਗਤ, ਜਾਣੋ ਕੀ ਬੋਲੇ

ਚੰਡੀਗੜ੍ਹ (ਅੰਕੁਰ) : ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੰਬੋਧਨ ਨਵਾਂ ਪੰਜਾਬ ਬਣਾਉਣ ਲਈ ਇਕ ਮਜ਼ਬੂਤ ਦ੍ਰਿਸ਼ਟੀ ਪੇਸ਼ ਕਰਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ਵਿਕਾਸ ਤੇ ਤਰੱਕੀ ਦੇ ਨਵੇਂ ਰਾਹ ’ਤੇ ਲਿਜਾਣ ਦੀ ਸੋਚ ਇਸ ਸੰਬੋਧਨ ’ਚ ਸਾਫ਼ ਨਜ਼ਰ ਆਉਂਦੀ ਹੈ। ਸੰਧੂ ਨੇ ਕਿਹਾ ਕਿ ਗ੍ਰਹਿ ਮੰਤਰੀ ਵੱਲੋਂ ਸਿੱਖ ਗੁਰੂਆਂ ਦੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕਰਨਾ ਤੇ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦੇਣਾ ਸਿੱਖ ਕੌਮ ਪ੍ਰਤੀ ਉਨ੍ਹਾਂ ਦੇ ਡੂੰਘੇ ਸਤਿਕਾਰ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਦੇ ਭਾਸ਼ਣ ’ਚ ਕੇਂਦਰ ਸਰਕਾਰ ਦੀ ਪੰਜਾਬ ’ਚ ਅਮਨ, ਸੁਰੱਖਿਆ ਤੇ ਵਿਕਾਸ ਨੂੰ ਮੁੜ ਮਜ਼ਬੂਤ ਕਰਨ ਦੀ ਵਚਨਬੱਧਤਾ ਸਪੱਸ਼ਟ ਤੌਰ ’ਤੇ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਐੱਨ. ਸੀ. ਈ. ਆਰ. ਟੀ. ਨੇ ਲਿਆ ਦਾ ਵੱਡਾ ਫ਼ੈਸਲਾ

ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਲੜਾਈ, ਸਰਹੱਦੀ ਸੁਰੱਖਿਆ ਮਜ਼ਬੂਤ ਕਰਨਾ, ਉਦਯੋਗਿਕ ਵਿਕਾਸ ਨੂੰ ਤਰੱਕੀ ਦੇਣਾ ਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਮਹੱਤਵਪੂਰਨ ਮੁੱਦਿਆਂ ’ਤੇ ਖ਼ਾਸ ਜ਼ੋਰ ਦਿੱਤਾ ਗਿਆ। ਨਸ਼ਿਆਂ ਦੀ ਸਮੱਸਿਆ ਦਾ ਜ਼ਿਕਰ ਕਰਦਿਆਂ ਸੰਧੂ ਨੇ ਕਿਹਾ ਕਿ ਗ੍ਰਹਿ ਮੰਤਰੀ ਦੀ ਸਖ਼ਤ ਪੋਜ਼ੀਸ਼ਨ ਇਹ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਨਸ਼ਾ ਤਸਕਰੀ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾਵੇਗੀ ਅਤੇ ਇਸ ਸੰਕਟ ਨਾਲ ਪ੍ਰਭਾਵਿਤ ਪਰਿਵਾਰਾਂ ਨੂੰ ਉਮੀਦ ਮਿਲਦੀ ਹੈ।

ਇਹ ਵੀ ਪੜ੍ਹੋ : ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...

ਉਨ੍ਹਾਂ ਨੇ ਸਰਹੱਦ ਪਾਰ ਤਸਕਰੀ ਨੂੰ ਰੋਕਣ ਤੇ ਸਰਹੱਦੀ ਸੁਰੱਖਿਆ ਮਜ਼ਬੂਤ ਕਰਨ ’ਤੇ ਦਿੱਤੇ ਗਏ ਜ਼ੋਰ ਦੀ ਵੀ ਸਰਾਹਨਾ ਕੀਤੀ ਤੇ ਕਿਹਾ ਕਿ ਇਹ ਪੰਜਾਬ ਲਈ ਬਹੁਤ ਜ਼ਰੂਰੀ ਹੈ। ਸੰਧੂ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਕੇਂਦਰ ਸਰਕਾਰ ਨੇ ਹਮੇਸ਼ਾ ਬੁਨਿਆਦੀ ਢਾਂਚੇ, ਨਿਵੇਸ਼, ਖੇਤੀਬਾੜੀ ਅਤੇ ਸਿਹਤ ਖੇਤਰ ’ਤੇ ਧਿਆਨ ਕੇਂਦਰਿਤ ਕੀਤਾ ਹੈ। ਭਾਜਪਾ ਦੀ ਦ੍ਰਿਸ਼ਟੀ ਨੂੰ ਮਿਲ ਰਿਹਾ ਵਧਦਾ ਜਨ ਸਮਰਥਨ ਲੋਕਾਂ ਦੀ ਵਿਕਾਸ ਤੇ ਚੰਗੇ ਸ਼ਾਸਨ ਦੀ ਇੱਛਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਹ ਦਿਨ ਦੂਰ ਨਹੀਂ ਜਦੋਂ ਭਾਜਪਾ ਪੰਜਾਬ ’ਚ ਸਰਕਾਰ ਬਣਾਏਗੀ ਅਤੇ ਸੂਬੇ ਨੂੰ ਤਰੱਕੀ ਦੇ ਨਵੇਂ ਦੌਰ ਵੱਲ ਲਿਜਾਏਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News