BJP ਆਗੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- ''ਮੋਦੀ ਦੀ ਹਿਮਾਇਤ ਛੱਡੋ, ਨਹੀਂ ਤਾਂ ਕਰ ਦਿਆਂਗੇ ਟੋਟੇ-ਟੋਟੇ''

Tuesday, Aug 13, 2024 - 05:30 AM (IST)

ਜਲੰਧਰ (ਮਹੇਸ਼)- ਭਾਜਪਾ ਦੇ ਸੀਨੀਅਰ ਆਗੂ ਅਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਨੂੰ ਪਾਕਿਸਤਾਨੀ ਨੰਬਰ ਤੋਂ ਫ਼ੋਨ ਕਰ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਸ਼ਿਕਾਇਤ ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਕੋਲ ਵੀ ਪਹੁੰਚ ਚੁੱਕੀ ਹੈ।

ਬਿੱਟਾ ਨੇ ਦੱਸਿਆ ਕਿ ਸਵੇਰੇ 11.15 ਵਜੇ ਉਸ ਨੂੰ ਪਾਕਿਸਤਾਨ ਦੇ ਨੰਬਰ +92305565843 ਤੋਂ ਧਮਕੀ ਮਿਲੀ ਕਿ ਉਸ ਨੂੰ ਤੇ ਉਸ ਦੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਨੂੰ ਵ੍ਹਟਸਐਪ ਨੰਬਰ ਤੋਂ ਆਈ ਕਾਲ ਵਿਚ ਕਿਹਾ ਗਿਆ ਕਿ ਜੇਕਰ ਤੂੰ ਕਿਸਾਨਾਂ ਦੀ ਨੇਤਾਗਿਰੀ ਤੇ ਭਾਜਪਾ ਅਤੇ ਮੋਦੀ ਦੀ ਹਮਾਇਤ ਨਾ ਛੱਡੀ ਤਾਂ ਉਸ ਦੇ ਟੋਟੇ-ਟੋਟੇ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੈਂ ਭਾਜਪਾ ਅਤੇ ਮੋਦੀ ਸਾਹਿਬ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ।

ਇਹ ਵੀ ਪੜ੍ਹੋ- ਹਸਪਤਾਲ 'ਚ 'ਬੱਤੀ ਗੁੱਲ',ਹਨੇਰੇ 'ਚ ਨਾ ਲੱਭੇ ਡਾਕਟਰ ਤਾਂ 'ਰੌਸ਼ਨੀ' ਨੇ ਆਟੋ 'ਚ ਦਿੱਤਾ ਬੱਚੇ ਨੂੰ ਜਨਮ

ਬਿੱਟਾ ਨੇ ਕਿਹਾ ਕਿ ਉਨ੍ਹਾਂ ਨੇ ਮਿਲੀ ਧਮਕੀ ਬਾਰੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੂੰ ਫੋਨ ਕਰ ਕੇ ਪੂਰੀ ਜਾਣਕਾਰੀ ਦੇ ਦਿੱਤੀ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਪੂਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ- ਨੂੰਹ ਨਾਲ ਪ੍ਰੇਮ ਸਬੰਧਾਂ ਦਾ ਭੂਆ ਨੂੰ ਲੱਗ ਗਿਆ ਪਤਾ, ਸਕੇ ਭਤੀਜੇ ਨੇ ਭੂਆ ਨੂੰ ਦਿੱਤੀ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


Harpreet SIngh

Content Editor

Related News