ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ ਸਿਰੋਂ ਉੱਠਿਆ ਪਿਤਾ ਦਾ ਸਾਇਆ
Thursday, Oct 15, 2026 - 06:28 PM (IST)
ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸਾਂਦੜ 'ਚ ਉਸ ਸਮੇਂ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਖੇਤਾਂ ਵਿੱਚ ਕੰਮ ਕਰ ਰਹੇ ਇੱਕ ਵਿਅਕਤੀ 'ਤੇ ਆਸਮਾਨੀ ਬਿਜਲੀ ਡਿੱਗ ਪਈ। ਇਸ ਹਾਦਸੇ 'ਚ 40 ਸਾਲਾ ਸਤਨਾਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ, ਜਦਕਿ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ ਦੀ ਸੰਭਾਵਨਾ
ਖੇਤਾਂ 'ਚ ਪਰਿਵਾਰ ਨਾਲ ਕਰ ਰਿਹਾ ਸੀ ਕੰਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਾਬਕਾ ਸਰਪੰਚ ਮੰਗਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸਤਨਾਮ ਸਿੰਘ ਉਰਫ਼ ਸੱਤਾ ਆਪਣੇ ਪਿਤਾ ਅਤੇ ਭਰਾ ਨਾਲ ਖੇਤਾਂ ਵਿੱਚ ਕੰਮ ਕਰ ਰਿਹਾ ਸੀ। ਤਿੰਨੇ ਜਣੇ ਵੱਢੀ ਹੋਈ ਬਾਸਮਤੀ ਦੀ ਫ਼ਸਲ ਨੂੰ ਬੋਰੀਆਂ ਵਿੱਚ ਭਰ ਰਹੇ ਸਨ। ਇਸੇ ਦੌਰਾਨ ਸਤਨਾਮ ਸਿੰਘ ਆਪਣੇ ਹੱਥ ਵਿੱਚ ਬੋਰੀ ਫੜ ਕੇ ਖੜ੍ਹਾ ਸੀ ਕਿ ਅਚਾਨਕ ਆਸਮਾਨੀ ਬਿਜਲੀ ਲਿਸ਼ਕੀ ਅਤੇ ਉਸ ਦੀ ਛਾਤੀ ’ਤੇ ਆ ਡਿੱਗੀ।
ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ
ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਅਚਾਨਕ ਵਾਪਰੀ ਇਸ ਘਟਨਾ ਕਾਰਨ ਖੇਤਾਂ 'ਚ ਕੰਮ ਕਰ ਰਹੇ ਪਰਿਵਾਰਕ ਮੈਂਬਰਾਂ ਨੂੰ ਡੂੰਘਾ ਸਦਮਾ ਲੱਗਾ। ਜਿਸ ਪਰਿਵਾਰ ਦੇ ਜੀਅ ਇਕੱਠੇ ਖੇਤਾਂ 'ਚ ਮਿਹਨਤ ਕਰ ਰਹੇ ਸਨ, ਉੱਥੇ ਕੁਝ ਹੀ ਪਲਾਂ ਵਿੱਚ ਖੁਸ਼ੀਆਂ ਦੀ ਥਾਂ ਮਾਤਮ ਛਾ ਗਿਆ।
ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
ਪਤਨੀ ਅਤੇ ਦੋ ਧੀਆਂ ਨੂੰ ਛੱਡ ਗਿਆ ਮ੍ਰਿਤਕ
ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਉਰਫ਼ ਸੱਤਾ (40) ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਸਾਂਦੜ ਵਜੋਂ ਹੋਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ। ਪਰਿਵਾਰ ਲਈ ਇਹ ਘਾਟਾ ਕਦੇ ਵੀ ਪੂਰਾ ਨਾ ਹੋਣ ਵਾਲਾ ਹੈ। ਖ਼ਾਸ ਕਰਕੇ ਦੋ ਧੀਆਂ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਜਾਣ ਕਾਰਨ ਪਿੰਡ ਵਾਸੀਆਂ ਵਿੱਚ ਵੀ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
