ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਚੜ੍ਹਦੀਕਲਾ ਲਈ 96 ਘੰਟਿਆਂ ਲਈ ਸ਼ੁਰੂ ਹੋਇਆ ‘ਸਤਿਨਾਮ ਵਾਹਿਗੁਰੂ’ ਦਾ ਜਾਪੁ

Wednesday, Jan 20, 2021 - 03:45 PM (IST)

ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਇਤਿਹਾਸਿਕ ਗੁਰੂਦੁਆਰਾ ਪੁਲ ਪੁਖ਼ਤਾ ਸਾਹਿਬ ’ਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਕਿਸਾਨੀ ਅੰਦੋਲਨ ’ਚ ਡਟੀਆ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਚੜ੍ਹਦੀਕਲਾ ਲਈ 96 ਘੰਟਿਆਂ ਲਈ ਸ਼ੁਰੂ ਹੋਇਆ ‘ਸਤਿਨਾਮ ਵਾਹਿਗੁਰੂ’ ਦਾ ਜਾਪੁ ਸ਼ੁਰੂ ਹੋ ਗਿਆ ਹੈ। ਮੁੱਖ ਸੇਵਾਦਾਰ ਬਾਬਾ ਜਗਤਾਰ ਸਿੰਘ ਤਰਨਤਾਰਨ ਵਾਲਿਆਂ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ’ਚ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਆਈਆਂ ਸੰਗਤਾਂ ਨੇ ਹਾਜ਼ਰੀ ਲੁਆਈ ਅਤੇ ਵਾਹਿਗੁਰੂ ਦਾ ਨਿਰੰਤਰ ਜਾਪੁ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ : ਪ੍ਰਕਾਸ਼ ਦਿਹਾੜੇ ਮੌਕੇ ਖ਼ਾਲਸਾਈ ਸ਼ਾਨੋ ਸ਼ੌਕਤ ਦੇ ਨਾਲ ਸਜਾਏ ਗਏ ਨਗਰ ਕੀਰਤਨ

PunjabKesari

ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਭਾਈ ਜਗਦੀਪ ਸਿੰਘ ਨੇ ਦੱਸਿਆ ਕਿ 24 ਜਨਵਰੀ ਨੂੰ ਸਮਾਪਤੀ ਮੌਕੇ ਸਮੂਹ ਸੰਗਤਾਂ ਕਿਸਾਨ ਅੰਦੋਲਨ ਦੀ ਸਫ਼ਲਤਾ ਲਈ ਅਰਦਾਸ ਕਰਨਗੀਆਂ। ਇਸ ਮੌਕੇ ਬਾਬਾ ਸੁੱਖਾ ਸਿੰਘ ਅਤੇ ਹੋਰ ਪ੍ਰਬੰਧਕ ਸੇਵਾਦਾਰ ਵੀ ਮੌਜੂਦ ਸਨ।

PunjabKesari

ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਜਾਵੇਗਾ ਨਗਰ ਕੀਰਤਨ

ਨੋਟ : ਇਸ ਖਬਰ ਨੂੰ ਲੈ ਕੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News