ਸ਼ਨੀਵਾਰ ਵਾਲੇ ਦਿਨ ਚੁੱਪੀ ਧਾਰ ਕੇ ਦਿਓ ਕੋਵਿਡ ਦੌਰਾਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ : ਡਿਪਟੀ ਕਮਿਸ਼ਨਰ

Friday, Mar 26, 2021 - 06:29 PM (IST)

 ਅੰਮ੍ਰਿਤਸਰ (ਦਲਜੀਤ ਸ਼ਰਮਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕੇਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ। ਉਨ੍ਹਾਂ ਨੇ 27 ਮਾਰਚ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿਚ ਵੀ ਲੋਕਾਂ ਵੱਲੋਂ ਕੋਰੋਨਾ ਕਾਲ ਵਿਚ ਵਿਛੋੜਾ ਦੇ ਗਏ ਲੋਕਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ ਜਾਣ ਦੀ ਅਪੀਲ ਕੀਤੀ। ਇਸ ਸਬੰਧੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਸਭ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਮੋਨ ਧਾਰ ਕੇ ਉਨ੍ਹਾਂ ਲੋਕਾਂ ਨੂੰ ਯਾਦ ਕਰਨ, ਜੋ ਕੋਰੋਨਾ ਦੌਰਾਨ ਇਸ ਫਾਨੀ ਦੁਨੀਆਂ ਤੋਂ ਚਲੇ ਗਏ ਹਨ। 

ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਵੀ ਗੁਰੇਜ ਕੀਤਾ ਜਾਵੇ। ਖਹਿਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰ ਸਮੇਂ ਮਾਸਕ ਪਾ ਕੇ ਰੱਖੋ, ਸਮਾਜਿਕ ਦੂਰੀ ਰੱਖੋ ਅਤੇ ਵਾਰ-ਵਾਰ ਹੱਥ ਧੋਂਦੇ ਰਹੋ। ਇਸ ਨਾਲ ਅਸੀਂ ਕੋਰੋਨਾ ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰ ਸਕਾਂਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਇਹ ਅਪੀਲ ਕੀਤੀ ਕਿ ਉਹ ਕੋਰੋਨਾ ਦੌਰਾਨ ਮਾਰੇ ਗਏ ਲੋਕਾਂ ਨੂੰ ਸ਼ਨੀਵਾਰ 11 ਤੋਂ 12 ਵਜੇ ਤੱਕ ਚੁੱਪੀ ਧਾਰ ਕੇ ਸ਼ਰਧਾਂਜਲੀ ਦੇਣ।  


rajwinder kaur

Content Editor

Related News