ਪੰਜਾਬ 'ਚ ਅੱਜ ਦੇ ਦਿਨ ਦੀ ਛੁੱਟੀ ਦਾ ਐਲਾਨ! ਪ੍ਰਸ਼ਾਸਨ ਨੇ ਜਾਰੀ ਕੀਤੇ ਹੁਕਮ
Saturday, Jan 18, 2025 - 01:08 AM (IST)

ਮਾਨਸਾ- ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਕੁੱਝ ਸਕੂਲਾਂ 'ਚ 18 ਜਨਵਰੀ ਯਾਨੀ ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਜ਼ਿਲ੍ਹਾ ਮੈਜਿਸਟ੍ਰੇਟ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਧਿਆਨ 'ਚ ਲਿਆਂਦਾ ਹੈ ਕਿ ਜਵਾਹਰ ਨਵੋਦਿਆ ਵਿੱਦਿਆਲਿਆ 'ਚ 18 ਜਨਵਰੀ 2025 (ਸ਼ਨੀਵਾਰ) ਨੂੰ ਸਵੇਰੇ 11.30 ਵਜੇ ਤੋਂ ਦੁਪਹਿਰ 1.30 ਵਜੇ ਤੱਕ 6ਵੀਂ ਜਮਾਤ ਲਈ ਪ੍ਰਵੇਸ਼ ਪ੍ਰੀਖਿਆ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ‘ਸਟ੍ਰੈਚਰ ਲਿਆਓ, ਮੈਂ ਸੈਫ ਅਲੀ ਖਾਨ ਹਾਂ’ : ਆਟੋ ਰਿਕਸ਼ਾ ਚਾਲਕ ਨੇ ਦੱਸਿਆ ਹਮਲੇ ਵਾਲੀ ਰਾਤ ਦਾ ਅੱਖੀਂ ਵੇਖਿਆ ਹਾਲ
ਜ਼ਿਲ੍ਹਾ ਮੈਜਿਸਟ੍ਰੇਟ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ-25 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਸ ਪ੍ਰੀਖਿਆ ਲਈ ਨਿਰਧਾਰਿਤ ਸਕੂਲਾਂ 'ਚ ਇੱਕ ਦਿਨ ਦੀ ਛੁੱਟੀ (ਸਿਰਫ ਸਕੂਲਾਂ ਦੇ ਵਿਦਿਆਰਥੀਆਂ ਲਈ) ਘੋਸ਼ਿਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਬੁਢਲਾਡਾ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਬਰੇਟਾ, ਸਰਕਾਰੀ ਸੈਕੰਡਰੀ ਸਕੂਲ ਝੁਨੀਰ, ਸਰਕਾਰੀ ਸੈਕੰਡਰੀ ਸਕੂਲ ਭੰਮੇ ਕਲਾਂ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਸਰਦੂਲਗੜ੍ਹ, ਸਰਕਾਰੀ ਸੈਕੰਡਰੀ ਸਕੂਲ (ਕੁੜੀਆਂ) ਮਾਨਸਾ ਅਤੇ ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਮਾਨਸਾ ਵਿਖੇ ਹੋਵੇਗੀ।
ਇਸ ਲਈ 18 ਜਨਵਰੀ 2025 ਯਾਨੀ ਅੱਜ ਇੱਕ ਦਿਨ ਦੀ ਛੁੱਟੀ ਸਿਰਫ਼ ਸਕੂਲਾਂ ਦੇ ਵਿਦਿਆਰਥੀਆਂ ਲਈ ਘੋਸ਼ਿਤ ਕੀਤੀ ਹੈ, ਤਾਂ ਜੋ ਟੈਸਟ ਦੇਣ ਵਾਲੇ ਪ੍ਰੀਖਿਆਰਥੀ ਸਹੀ ਢੰਗ ਨਾਲ ਪ੍ਰੀਖਿਆ ਦੇ ਸਕਣ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਉਪਰੋਕਤ ਸਕੂਲਾਂ ਦਾ ਸਾਰਾ ਸਟਾਫ਼ ਆਮ ਦੀ ਤਰ੍ਹਾਂ ਸਕੂਲਾਂ 'ਚ ਹਾਜ਼ਰ ਰਹੇਗਾ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ।
ਇਹ ਵੀ ਪੜ੍ਹੋ- ਕਿਰਾਏਦਾਰ ਨੇ ਖ਼ਾਲੀ ਕੀਤਾ ਮਕਾਨ, ਮਾਲਕ ਨੇ 6 ਮਹੀਨੇ ਬਾਅਦ ਕਮਰਾ ਖੋਲ੍ਹਿਆ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ