ਬਿਜਲੀ ਸੰਕਟ : ਪੰਜਾਬ 'ਚ ਸ਼ਨੀਵਾਰ ਨੂੰ ਬੰਦ ਰਹਿਣਗੇ ਇਹ ਉਦਯੋਗ

Friday, Apr 29, 2022 - 10:29 PM (IST)

ਬਿਜਲੀ ਸੰਕਟ : ਪੰਜਾਬ 'ਚ ਸ਼ਨੀਵਾਰ ਨੂੰ ਬੰਦ ਰਹਿਣਗੇ ਇਹ ਉਦਯੋਗ

ਪਟਿਆਲਾ : ਸੂਬੇ 'ਚ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਇਸ ਨੂੰ ਧਿਆਨ 'ਚ ਰੱਖਦਿਆਂ PSPCL ਵੱਲੋਂ ਸ਼ਨੀਵਾਰ ਨੂੰ ਸੂਬੇ ਵਿੱਚ ਜ਼ਿਆਦਾਤਰ ਉਦਯੋਗਾਂ ਨੂੰ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸਿਆ ਗਿਆ ਹੈ ਕਿ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਸਨਅਤੀ ਕੁਨੈਕਸ਼ਨ 30 ਅਪ੍ਰੈਲ ਨੂੰ ਸਵੇਰੇ 8 ਤੋਂ ਰਾਤ 8 ਵਜੇ ਤੱਕ ਬੰਦ ਰਹਿਣਗੇ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਕੈਟਾਗਰੀ 1, 2, 3 ਅਤੇ ਕੈਟਾਗਰੀ 4 ਤਹਿਤ ਆਉਣ ਵਾਲੀਆਂ ਸਨਅਤਾਂ ਸ਼ਨੀਵਾਰ ਨੂੰ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਬੰਦ ਰਹਿਣਗੀਆਂ।

ਇਹ ਵੀ ਪੜ੍ਹੋ : ਵਿੱਤ ਮੰਤਰੀ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ

ਗੌਰਤਲਬ ਹੈ ਕਿ ਪੰਜਾਬ ਵਿੱਚ ਬਿਜਲੀ ਸੰਕਟ ਤੇਜ਼ੀ ਨਾਲ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ 'ਚ ਇਸ ਸਮੇਂ ਕਿਸਾਨਾਂ ਤੋਂ ਲੈ ਕੇ ਆਮ ਜਨਤਾ ਤੱਕ ਹਰ ਕੋਈ ਬਿਜਲੀ ਨੂੰ ਲੈ ਕੇ ਚਿੰਤਤ ਹੈ। ਸ਼ਹਿਰੀ ਖੇਤਰਾਂ ਨੂੰ ਛੱਡ ਕੇ ਪੇਂਡੂ ਖੇਤਰਾਂ ਵਿੱਚ 8 ਤੋਂ 10 ਘੰਟੇ ਦੇ ਕੱਟ ਲੱਗ ਰਹੇ ਹਨ। ਉਪਰੋਂ ਪੈ ਰਹੀ ਕਹਿਰ ਦੀ ਗਰਮੀ ਨੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰੇਸ਼ਾਨ ਕੀਤਾ ਹੋਇਆ ਹੈ। ਕਰੀਬ 46 ਡਿਗਰੀ ਤਾਪਮਾਨ ਕਾਰਨ ਇਹ ਮੰਗ ਤੇਜ਼ੀ ਨਾਲ ਵਧੀ ਹੈ।

ਇਹ ਵੀ ਪੜ੍ਹੋ : ਪਟਿਆਲਾ 'ਚ ਹੋਈ ਹਿੰਸਕ ਝੜਪ ਨੂੰ ਲੈ ਕੇ ਘੱਟ ਗਿਣਤੀ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ, ਮੰਗੀ ਰਿਪੋਰਟ

ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਬਿਜਲੀ ਦੀ ਮੰਗ ਕਰੀਬ 40 ਫੀਸਦੀ ਵਧੀ ਹੈ। ਇਸ ਵੇਲੇ ਪੰਜਾਬ ਵਿੱਚ ਬਿਜਲੀ ਦੀ ਮੰਗ 9000 ਮੈਗਾਵਾਟ ਤੱਕ ਹੈ, ਜਦੋਂ ਕਿ ਪੰਜਾਬ ਨੂੰ 7800 ਮੈਗਾਵਾਟ ਦੇ ਕਰੀਬ ਬਿਜਲੀ ਮਿਲ ਰਹੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਦੀ ਲੋੜ ਹੈ। ਵੈਸੇ ਪੰਜਾਬ ਦੇ ਨਾਲ-ਨਾਲ ਹੋਰ ਕਈ ਰਾਜਾਂ ਵਿੱਚ ਵੀ ਇਹੀ ਮਾੜੀ ਹਾਲਤ ਹੈ।

ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਨੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਚਾਰੋਂ ਯੂਨਿਟ ਚਲਾਉਣ ਦੇ ਦਿੱਤੇ ਆਦੇਸ਼

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News