ਸਾਊਦੀ ਅਰਬ ਫਸਿਆ ਨੌਜਵਾਨ, ਵੀਡੀਓ ਭੇਜ ਲਗਾਈ ਮਦਦ ਦੀ ਗੁਹਾਰ (ਵੀਡੀਓ)

Thursday, Feb 22, 2018 - 05:19 PM (IST)

ਗੁਰਦਾਸਪੁਰ (ਗੁਰਪ੍ਰੀਤ ਚਾਵਲਾ) - ਸਾਊਦੀ ਅਰਬ ਤੋਂ ਆਏ ਦਿਨ ਭਾਰਤੀ ਖਾਸ ਤੌਰ 'ਤੇ ਪੰਜਾਬੀ ਨੌਜਵਾਨਾਂ ਦੀਆਂ ਵਤਨ ਵਾਪਸੀ ਲਈ ਮਦਦ ਦੀ ਗੁਹਾਰ ਦੀਆਂ ਵੀਡੀਓ ਵਾਇਰਲ ਹੋ ਰਹੀਆਂ ਹਨ, ਜਿਸ 'ਚ ਧੋਖੇਬਾਜ਼ ਟਰੈਵਲ ਏਜੰਟਾਂ ਦੇ ਹੱਥੇ ਚੜ੍ਹ ਕੇ ਉਕਤ ਨੌਜਵਾਨ ਵਿਦੇਸ਼ਾਂ 'ਚ ਆਰਥਿਕ ਤੇ ਮਾਨਸਿਕ ਪਰੇਸ਼ਾਨੀ 'ਚ ਫਸ ਜਾਂਦੇ ਹਨ। ਅਜਿਹਾ ਹੀ ਇਕ ਤਾਜ਼ਾ ਮਾਮਲਾ ਗੁਰਦਾਸਪੁਰ ਦੇ ਪਿੰਡ ਕੋਟਲਾ ਸ਼ਾਹੀਆ ਦਾ ਸਾਹਮਣੇ ਆਇਆ ਹੈ, ਜਿਥੇ ਇਕ ਨੌਜਵਾਨ ਰਜਿੰਦਰ ਸਿੰਘ ਫਰਜੀ ਏਜੰਟ ਦੇ ਝਾਂਸੇ 'ਚ ਆ ਕੇ ਸਾਊਦੀ ਅਰਬ 'ਚ ਫਸ ਚੁੱਕਾ ਹੈ ਤੇ ਉਸ ਨੇ ਵੀਡੀਓ ਭੇਜ ਕੇ ਸਰਕਾਰ ਨੂੰ ਮਦਦ ਦੀ ਗੁਹਾਰ ਲਗਾਈ ਹੈ। ਉਸ ਨੇ ਕਿ ਏਜੰਟ ਜਗਤਾਰ ਸਿੰਘ ਨੇ 2 ਲੱਖ ਰੁਪਏ ਲੈ ਕੇ ਉਸ ਨੂੰ ਡਰਾਈਵਰੀ ਦਾ ਝਾਂਸਾ ਦੇ ਕੇ ਸਾਊਦੀ ਅਰਬ ਭੇਜਿਆ ਸੀ, ਜਿੱਥੇ ਹੁਣ ਉਸ ਨਾਲ ਕੁੱਟਮਾਰ ਕਰਕੇ ਉਸ ਤੋਂ ਮਜ਼ਦੂਰੀ ਕਰਵਾਈ ਜਾਂਦੀ ਹੈ ਤੇ ਉਸ ਨੂੰ ਮਜ਼ਦੂਰੀ ਦਾ ਕੋਈ ਪੈਸਾ ਵੀ ਨਹੀਂ ਦਿੱਤਾ ਜਾਂਦਾ। ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਨੇ ਆਪਣੇ ਪੁੱਤਰ ਨੂੰ ਪੰਜਾਬ ਲੈ ਕੇ ਆਉਣ ਦੀ ਸਰਕਾਰ ਅੱਗੇ ਗੁਹਾਰ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਬਲਜੀਤ ਸਿੰਘ ਨੇ ਦੱਸਿਆ ਕਿ ਏਜੰਟ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਿਆ ਹੈ।


Related News