''ਪੰਜਾਬ ਸਰਕਾਰ ਵੱਲੋਂ ਗਊਧਨ ਦੀ ਸਾਂਭ-ਸੰਭਾਲ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ''
Sunday, Jul 23, 2017 - 07:28 AM (IST)

ਫ਼ਰੀਦਕੋਟ (ਹਾਲੀ) - ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਕੀਮਤੀ ਭਗਤ ਨੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲੇ ਦੀਆਂ ਗਊਸ਼ਾਲਾਵਾਂ ਦੇ ਅਹੁਦੇਦਾਰਾਂ ਨਾਲ ਬੇਜ਼ੁਬਾਨ ਜਾਨਵਰਾਂ ਲਈ ਵੱਧ ਤੋਂ ਵੱਧ ਸਹੂਲਤਾਂ ਦੇਣ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਊਧਨ ਦੀ ਸਾਂਭ-ਸੰਭਾਲ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਸ ਮਕਸਦ ਲਈ ਧਨ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ ਅਤੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਦੁਰਗੇਸ਼ ਸ਼ਰਮਾ, ਉਪ ਮੰਡਲ ਮੈਜਿਸਟ੍ਰੇਟ ਫਰੀਦਕੋਟ ਗੁਰਜੀਤ ਸਿੰਘ ਅਤੇ ਭਾਜਪਾ ਦੇ ਜ਼ਿਲਾ ਪ੍ਰਧਾਨ ਸੁਨੀਤਾ ਗਰਗ ਵੀ ਮੌਜੂਦ ਸਨ। ਕੀਮਤੀ ਭਗਤ ਨੇ ਦੱਸਿਆ ਕਿ ਗਊਧਨ ਦੀ ਸਾਂਭ-ਸੰਭਾਲ ਲਈ ਉਹ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਗਊਧਨ ਦੀ ਸਾਂਭ-ਸੰਭਾਲ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।