ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ

Thursday, Dec 14, 2023 - 05:04 PM (IST)

ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਦੀ ਬੱਚਤ ਕਰੋ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਹਰ ਵਰਗ ਦੇ ਲੋਕਾਂ ਨੂੰ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਖੁਸ਼ਹਾਲ ਭਵਿੱਖ ਲਈ ਬਿਜਲੀ ਬਚਾਉਣ ਦਾ ਪ੍ਰਣ ਲੈਣ ਦਾ ਸੱਦਾ ਦਿੱਤਾ ਹੈ। ਕੌਮੀ ਊਰਜਾ ਸੰਭਾਲ ਦਿਵਸ ਮੌਕੇ ਸੂਬੇ ਦੇ ਲੋਕਾਂ ਦੇ ਨਾਮ ਸੰਦੇਸ਼ ’ਚ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਬਿਜਲੀ ਸਮਾਜ ਦੀ ਸਰਬਪੱਖੀ ਤਰੱਕੀ ਲਈ ਇੱਕ ਅਹਿਮ ਸਾਧਨ ਹੈ, ਇਸ ਲਈ ਸਾਰੇ ਨਾਗਰਿਕਾਂ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਬਿਜਲੀ ਦੀ ਬੱਚਤ ਕਰਕੇ ਰਾਜ ਦੇ ਨਾਲ-ਨਾਲ ਦੇਸ਼ ਦੇ ਖੁਸ਼ਹਾਲ ਭਵਿੱਖ ਲਈ ਯੋਗਦਾਨ ਪਾਉਣ। ਉਨ੍ਹਾਂ ਰਾਜ ਦੇ ਬਿਜਲੀ ਖਪਤਕਾਰਾਂ ਨੂੰ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀ.ਈ.ਈ.) ਦੇ ਮਾਪਦੰਡਾਂ ਅਨੁਸਾਰ ਸਟਾਰ-ਰੇਟ ਕੀਤੇ ਗਏ ਊਰਜਾ ਦੀ ਬੱਚਤ ਕਰਨ ਵਾਲੇ ਬਿਜਲੀ ਉਪਕਰਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਕਿਰਨ ਖੇਰ ਦੀ SSP ਨੂੰ ਗੁਹਾਰ, ਕਿਹਾ,‘‘ਮੈਂ ਬਜ਼ੁਰਗ ਔਰਤ ਹਾਂ,ਮਿਹਨਤ ਦੀ ਕਮਾਈ ਦਿਵਾਓ ਵਾਪਸ’’

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਬਿਜਲੀ ਦੀ ਸੁਚੱਜੀ ਵਰਤੋਂ ਖਪਤਕਾਰਾਂ ਦੇ ਪੈਸੇ ਦੀ ਬਚਤ ਕਰਨ ਦੇ ਨਾਲ-ਨਾਲ ਕੌਮੀ ਨਿਰਮਾਣ ਵਿੱਚ ਵੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇੱਕ ਕਰੋੜ ਤੋਂ ਵੱਧ ਬਿਜਲੀ ਖ਼ਪਤਕਾਰ ਹਨ ਅਤੇ ਜੇਕਰ ਹਰ ਖ਼ਪਤਕਾਰ ਰੋਜ਼ਾਨਾ ਇੱਕ ਯੂਨਿਟ ਬਿਜਲੀ ਦੀ ਬਚਤ ਕਰ ਲਵੇ ਤਾਂ ਇਹ ਬਿਜਲੀ ਦੀ ਵੱਡੀ ਬੱਚਤ ’ਚ ਤਬਦੀਲ ਹੋ ਸਕਦੀ ਹੈ।

ਇਹ ਵੀ ਪੜ੍ਹੋ : ਚੰਗਾ ਹੁੰਦਾ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫੀ ਮੰਗਦਾ : ਢੀਂਡਸਾ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News