ਭਗਵੰਤ ਮਾਨ ਕੱਲ੍ਹ ਹੁਸ਼ਿਆਰਪੁਰ ''ਚ ਕਰਨਗੇ “ਪੰਜਾਬ ਬਚਾਓ ਕਿਸਾਨ ਬਚਾਓ'' ਮੁਹਿੰਮ ਦੀ ਸ਼ੁਰੂਆਤ

Thursday, Oct 08, 2020 - 02:38 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)— ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹੁਸ਼ਿਆਰਪੁਰ ਦੇ ਪਿੰਡ ਝਿੰਗੜ ਕਲਾਂ ਤੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਦੇ ਖ਼ਿਲਾਫ਼ 'ਪੰਜਾਬ ਬਚਾਓ ਕਿਸਾਨ ਬਚਾਓ' ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਭਲਕੇ 09 ਅਕਤੂਬਰ ਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਸਰ: ਵਿਆਹ ਸਮਾਗਮ ਦੌਰਾਨ ਗੈਂਗਸਟਰ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਵੀਡੀਓ ਵਾਇਰਲ

ਇਸ ਸਬੰਧੀ ਜਾਣਕਾਰੀ ਦਿੰਦੇ ਹਲਕਾ ਟਾਂਡਾ ਉੜਮੁੜ ਦੇ 'ਆਪ' ਆਗੂ ਜਸਵੀਰ ਸਿੰਘ ਰਾਜਾ ਅਤੇ ਹਰਮੀਤ ਸਿੰਘ ਔਲਖ਼ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਅਤੇ ਕਿਸਾਨਾਂ ਦੇ ਭਾਰੀ ਜਲਸੇ ਨੂੰ ਸੰਬੋਧਨ ਕਰਨ ਲਈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸੰਸਦ ਮੈਂਬਰ ਭਗਵੰਤ ਮਾਨ ਵਿਸ਼ੇਸ਼ ਤੌਰ 'ਤੇ ਪਹੁੰਚਣਗੇ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਦੇ ਵਿਰੁੱਧ ਕਿਸਾਨਾਂ ਦੀ ਆਵਾਜ਼ ਬਣਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਹੁੰਕਾਰ ਭਰਨਗੇ।

ਇਹ ਵੀ ਪੜ੍ਹੋ: ਸਿੱਧੂ ਦੀ ਨਾਰਾਜ਼ਗੀ 'ਤੇ ਬੋਲੇ ਹਰੀਸ਼ ਰਾਵਤ, ਪਹਿਲਾ ਬਿਆਨ ਆਇਆ ਸਾਹਮਣੇ

ਉਕਤ ਆਗੂਆਂ ਨੇ ਹੋਰ ਦੱਸਿਆ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹਾ ਭਰ ਚੋਂ ਕਿਸਾਨ ਜਥੇਬੰਦੀਆਂ ਵਿਸ਼ੇਸ਼ ਤੌਰ 'ਤੇ ਪਹੁੰਚਣਗੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਦਾ ਹਿੱਸਾ ਬਣਨਗੀਆਂ। ਆਗੂਆਂ ਨੇ ਹੋਰ ਦੱਸਿਆ ਕਿ ਇਸ ਮੁਹਿੰਮ 'ਚ ਭਗਵੰਤ ਮਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਹੋਰ ਸਮੁੱਚੀ ਲੀਡਰਸ਼ਿਪ ਪਹੁੰਚ ਕੇ ਆੜ੍ਹਤੀਆਂ ਕਿਸਾਨ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ: ਢਾਬੇ ਤੋਂ ਖਾਣਾ ਖਾ ਕੇ ਘਰ ਪਰਤ ਰਹੇ ਦੋਸਤਾਂ ਨਾਲ ਵਾਪਰੀ ਅਣਹੋਣੀ, ਪਰਿਵਾਰ 'ਚ ਪੈ ਗਏ ਵੈਣ


shivani attri

Content Editor

Related News