ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ''ਤੇ ਸੰਯੁਕਤ ਕਿਸਾਨ ਮੋਰਚੇ ਦਾ ਪਹਿਲਾ ਬਿਆਨ ਆਇਆ ਸਾਹਮਣੇ
Tuesday, Jan 26, 2021 - 06:24 PM (IST)
ਨਵੀਂ ਦਿੱਲੀ : ਦਿੱਲੀ 'ਚ ਕਿਸਾਨ ਪਰੇਡ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿੰਦਾ ਕੀਤੀ ਹੈ। ਮੋਰਚੇ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਸੀਂ ਅੱਜ ਦੇ ਕਿਸਾਨ ਗਣਤੰਤਰ ਦਿਵਸ ਪਰੇਡ ਵਿਚ ਬੇਮਿਸਾਲ ਸ਼ਮੂਲੀਅਤ ਲਈ ਕਿਸਾਨਾਂ ਦਾ ਧੰਨਵਾਦ ਕਰਦੇ ਹਾਂ ਅਤੇ ਹਿੰਸਕ ਘਟਨਾਵਾਂ ਦੀ ਨਿੰਦਾ ਕਰਦੇ ਹਾਂ। ਅਜਿਹੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਤੋਂ ਆਪਣੇ ਆਪ ਨੂੰ ਵੱਖ ਕਰਦੇ ਹਾਂ। ਸਾਡੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਕੁਝ ਸੰਗਠਨਾਂ ਅਤੇ ਵਿਅਕਤੀਆਂ ਨੇ ਤੈਅ ਰਸਤਿਆਂ ਨੂੰ ਛੱਡਿਆ। ਇਹ ਬਿਲਕੁਲ ਨਿੰਦਣਯੋਗ ਤੇ ਨਾਬਰਦਾਸ਼ਤਯੋਗ ਹੈ।
ਇਹ ਵੀ ਪੜ੍ਹੋ : ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਵੱਡੀ ਅਪੀਲ
ਸੰਯੁਕਤ ਕਿਸਾਨ ਮੋਰਚੇ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੇ ਸ਼ਾਂਤਮਈ ਲਹਿਰ ਵਿਚ ਘੁਸਪੈਠ ਕੀਤੀ ਹੈ ਤੇ ਅਸੀਂ ਹਮੇਸ਼ਾਂ ਇਸ ਗੱਲ ਦੇ ਹੱਕ ਵਿਚ ਰਹੇ ਹਾਂ ਕਿ ਸ਼ਾਂਤੀ ਹੀ ਇਸ ਸੰਘਰਸ਼ ਦੀ ਸਭ ਤੋਂ ਵੱਡੀ ਤਾਕਤ ਹੈ। ਮੋਰਚੇ ਨੇ ਕਿਹਾ ਕਿ ਅਸੀਂ ਆਪਣੇ ਆਪ ਨੂੰ ਅਜਿਹੇ ਸਾਰੇ ਤੱਤਾਂ ਤੋਂ ਵੱਖ ਕਰਦੇ ਹਾਂ ਜਿਨ੍ਹਾਂ ਨੇ ਸਾਡੀ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ।
ਇਹ ਵੀ ਪੜ੍ਹੋ : ਵਿਆਹ ਦਾ ਚਾਅ ਇਕ ਪਾਸੇ, ਕਿਸਾਨ ਅੰਦੋਲਨ ਇਕ ਪਾਸੇ, ਲਾੜੇ ਦਾ ਐਲਾਨ ਸੁਣ ਤੁਸੀਂ ਵੀ ਕਰੋਗੇ ਸਿਫ਼ਤਾਂ
ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਨੇ ਸਾਰਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਪਰੇਡ ਦੇ ਰਸਤੇ ਅਤੇ ਨਿਯਮਾਂ 'ਤੇ ਚੱਲਣ ਅਤੇ ਕਿਸੇ ਹਿੰਸਕ ਕਾਰਵਾਈ ਜਾਂ ਕਿਸੇ ਵੀ ਅਜਿਹੀ ਚੀਜ਼ ਵਿਚ ਸ਼ਾਮਲ ਨਾ ਹੋਣ ਜਿਸ ਨਾਲ ਰਾਸ਼ਟਰੀ ਪ੍ਰਤੀਕਾਂ ਅਤੇ ਮਾਣ ਨੂੰ ਸੱਟ ਵਜੇ। ਸਾਰੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਮੋਰਚਾ ਛੇਤੀ ਹੀ ਵਿਸਥਾਰ ਵਿਚ ਬਿਆਨ ਜਾਰੀ ਕਰੇਗਾ।
ਇਹ ਵੀ ਪੜ੍ਹੋ : ਕਿਸਾਨ ਪਰੇਡ 'ਤੇ 'ਜਗ ਬਾਣੀ' ਦੀ ਵੱਡੀ ਕਵਰੇਜ਼, ਦੇਖੋ ਪੰਜ ਪੱਤਰਕਾਰ ਲਾਈਵ
ਨੋਟ - ਕਿਸਾਨ ਅੰਦੋਲਨ ਤੇ ਟਰੈਕਟਰ ਪਰੇਡ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।