ਪਟਿਆਲਾ ’ਚ ਹੈਰਾਨ ਕਰਨ ਵਾਲੀ ਘਟਨਾ, ਐੱਸ. ਬੀ. ਆਈ. ਦੀ ਮੇਨ ਬ੍ਰਾਂਚ ’ਚੋਂ 35 ਲੱਖ ਕੈਸ਼ ਲੈ ਗਿਆ ਬੱਚਾ

Wednesday, Aug 03, 2022 - 06:08 PM (IST)

ਪਟਿਆਲਾ ’ਚ ਹੈਰਾਨ ਕਰਨ ਵਾਲੀ ਘਟਨਾ, ਐੱਸ. ਬੀ. ਆਈ. ਦੀ ਮੇਨ ਬ੍ਰਾਂਚ ’ਚੋਂ 35 ਲੱਖ ਕੈਸ਼ ਲੈ ਗਿਆ ਬੱਚਾ

ਪਟਿਆਲਾ (ਬਲਜਿੰਦਰ) : ਪਟਿਆਲਾ ਸ਼ਹਿਰ ਦੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ’ਚ ਐੱਸ. ਬੀ. ਆਈ. ਬੈਂਕ ਦੀ ਮੇਨ ਬ੍ਰਾਂਚ ਵਿਚੋਂ ਇਕ ਬੱਚਾ 35 ਲੱਖ ਦਾ ਕੈਸ਼ ਲੈ ਕੇ ਫਰਾਰ ਹੋ ਗਿਆ। ਜਾਣਕਾਰੀ ਮੁਤਾਬਕ ਇਹ ਘਟਨਾ ਐੱਸ. ਬੀ. ਆਈ. ਦੀ ਮੇਨ ਬ੍ਰਾਂਚ ਦੀ ਉਸ ਥਾਂ ’ਤੇ ਵਾਪਰੀ ਹੈ ਜੋ ਪਾਬੰਦੀਸ਼ੁਦਾ ਇਲਾਕਾ ਹੈ। ਭਾਵ ਇਥੇ ਬੈਂਕ ਦਾ ਕੈਸ਼ ਪਿਆ ਹੁੰਦਾ ਹੈ ਅਤੇ ਉਥੇ ਕੋਈ ਵੀ ਅੰਦਰ ਨਹੀਂ ਜਾ ਸਕਦਾ। ਪਰ ਅੱਜ ਇਸ ਥਾਂ ਤੋਂ ਇਕ ਬੱਚਾ ਇਕ ਨੋਟਾਂ ਨਾਲ ਭਰਿਆ ਬੈਗ ਜਿਸ ਵਿਚ ਲਗਭਗ ਕ35 ਲੱਖ ਰੁਪਿਆ ਸੀ ਵਾਲਾ ਬੈਗ ਚੁੱਕ ਕੇ ਫਰਾਰ ਹੋ ਗਿਆ। ਪੁਲਸ ਮੁਤਾਬਕ ਇਹ ਕੈਸ਼ ਏ. ਟੀ. ਐੱਮ ਮਸ਼ੀਨਾਂ ਵਿਚ ਪਾਉਣ ਲਈ ਰੱਖਿਆ ਗਿਆ ਸੀ।

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੀ ਕਾਤਲਾਂ ਦੀ ਪੁਲਸ ਨੂੰ ਵੰਗਾਰ, ਫੇਸਬੁੱਕ ’ਤੇ ਤਸਵੀਰ ਪਾ ਕੇ ਲਿਖੀਆਂ ਇਹ ਗੱਲਾਂ

ਇਸ ਘਟਨਾ ਤੋਂ ਬਾਅਦ ਬੈਂਕ ਵਿਚ ਮੁਲਾਜ਼ਮਾਂ ਨੂੰ ਭਾਜੜਾਂ ਪੈ ਗਈਆਂ। ਮੌਕੇ ’ਤੇ ਸੀ. ਆਈ. ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਸ਼ਮਿੰਦਰ ਸਿੰਘ ਪੁਲਸ ਪਾਰਟੀ ਨਾਲ ਘਟਨਾ ਸਥਾਨ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵਲੋਂ ਬੈਂਕ ਵਿਚ ਲੱਗੇ ਅਤੇ ਆਲੇ ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਘਾਲੇ ਜਾ ਰਹੇ ਹਨ। ਪੁਲਸ ਮੁਤਾਬਕ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਮੋਗਾ ’ਚ ਅਧਿਆਪਕ ਨੂੰ ਬੇਰਹਿਮੀ ਨਾਲ ਕਤਲ ਕਰਨ ਦੇ ਮਾਮਲੇ ’ਚ ਵੱਡਾ ਖ਼ੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News